ਪਛਮੀ ਬੰਗਾਲ ਪੰਚਾਇਤ ਚੋਣਾਂ ਲਈ ਕੇਂਦਰੀ ਬਲਾਂ ਦੀ ਤੈਨਾਤੀ ਦਾ ਹੁਕਮ

By : KOMALJEET

Published : Jun 13, 2023, 8:09 pm IST
Updated : Jun 13, 2023, 8:09 pm IST
SHARE ARTICLE
Calcutta high court
Calcutta high court

ਚੌਥੇ ਦਿਨ ਵੀ ਹਿੰਸਾ ਜਾਰੀ

ਕੋਲਕਾਤਾ: ਕਲਕੱਤਾ ਹਾਈ ਕੋਰਟ ਨੇ ਅੱਠ ਜੁਲਾਈ ਨੂੰ ਹੋਣ ਵਾਲੀਆਂ ਪਛਮੀ ਬੰਗਾਲ ਪੰਚਾਇਤੀ ਚੋਣਾਂ ਲਈ ਕੇਂਦਰੀ ਬਲਾਂ ਦੀ ਤੈਨਾਤੀ ਦਾ ਮੰਗਲਵਾਰ ਨੂੰ ਹੁਕਮ ਦਿਤਾ।
 

ਅਦਾਲਤ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਲਈ ਸਮਾਂ ਵਧਾਉਣ ਦਾ ਫ਼ੈਸਲਾ ਸੂਬਾ ਚੋਣ ਕਮਿਸ਼ਨ (ਐਸ.ਈ.ਸੀ.) ’ਤੇ ਛੱਡ ਦਿਤਾ।
ਚੀਫ਼ ਜਸਟਿਸ ਟੀ.ਐਸ. ਸ਼ਿਵਗਿਆਨਮ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਐਸ.ਈ.ਸੀ. ਨੂੰ ਪੰਚਾਇਤੀ ਚੋਣਾਂ ਲਈ ਪਛਮੀ ਬੰਗਾਲ ਦੇ ਪੁਲਿਸ ਬਲ ਨਾਲ ਮਿਲ ਕੇ ਕੰਮ ਕਰਨ ਵਾਸਤੇ ਕੇਂਦਰੀ ਬਲਾਂ ਦੀ ਮੰਗ ਕਰਨ ਨੂੰ ਕਿਹਾ।

 

ਇਹ ਵੀ ਪੜ੍ਹੋ:  ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ ਚਰਨਜੀਤ ਸਿੰਘ ਚੰਨੀ

ਹਾਈ ਕੋਰਟ ਨੇ ਸਪਸ਼ਟ ਕੀਤਾ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਸਮਾਂ ਸੀਮਾ ਵਧਾਉਣ ਦੀ ਅਪੀਲ ’ਤੇ ਵਿਚਾਰ ਨਹੀਂ ਕੀਤਾ ਜਾ ਸਕਦਾ, ਜਿਸ ਦੀ ਆਖ਼ਰੀ ਮਿਤੀ 15 ਜੂਨ ਹੈ।
 

ਪਛਮੀ ਬੰਗਾਲ ’ਚ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕੀਤੇ ਜਾਣ ਦੇ ਚੌਥੇ ਦਿਨ ਵੀ ਹਿੰਸਾ ਹੋਈ ਅਤੇ ਸੂਬੇ ਦੇ ਦਖਣੀ 24 ਪਰਗਨਾ ਜ਼ਿਲ੍ਹੇ ਦੇ ਭਾਂਗਰ ’ਚ ਬੰਬ ਸੁੱਟੇ ਗਏ ਜਿਸ ’ਚ ਕਈ ਲੋਕ ਜ਼ਖ਼ਮੀ ਹੋ ਗਏ। ਸਥਾਨਕ ਟੀ.ਵੀ. ਚੈਨਲਾਂ ’ਤੇ ਵਿਖਾਇਆ ਗਿਆ ਕਿ ਅਣਪਛਾਤੇ ਬਦਮਾਸ਼ਾਂ ਵਲੋਂ ਬੰਬ ਸੁੱਟੇ ਜਾਣ ਤੋਂ ਬਾਅਦ ਪੁਲਿਸ ਮੁਲਾਜ਼ਮ ਅਤੇ ਪੱਤਰਕਾਰ ਭੱਜ ਰਹੇ ਹਨ। ਇਸ ਘਟਨਾ ਨੂੰ ਲੈ ਕੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਵਿਰੋਧੀ ਆਈ.ਐਸ.ਐਫ਼. ਨੇ ਇਕ-ਦੂਜੇ ’ਤੇ ਹਿੰਸਾ ’ਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਸੂਬੇ ਦੇ ਕਈ ਜ਼ਿਲ੍ਹਿਆਂ ਅੰਦਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ 9 ਜੂਨ ਤੋਂ ਹੀ ਹਿੰਸਾ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement