ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਅਤੇ ਅਮਰੀਕ ਸਿੰਘ ਦਾ ਟਰਾਂਜ਼ਿਟ ਰਿਮਾਂਡ ਦੇਣ ਤੋਂ ਕੀਤਾ ਇਨਕਾਰ
Published : Jun 13, 2023, 1:42 pm IST
Updated : Jun 13, 2023, 1:42 pm IST
SHARE ARTICLE
Punjab Police denied transit remand of KTF operatives
Punjab Police denied transit remand of KTF operatives

ਕਿਹਾ, ਅਰਜ਼ੀ ਦੇਣ ਵਿਚ ਹੋਈ ਦੇਰੀ

 

ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਅਤੇ ਅਮਰੀਕ ਸਿੰਘ ਦਾ ਟਰਾਂਜ਼ਿਟ ਰਿਮਾਂਡ ਦੇਣ ਤੋਂ ਇਨਕਾਰ ਕਰ ਦਿਤਾ ਹੈ। ਅਦਾਲਤ ਨੇ ਕਿਹਾ ਕਿ ਅਰਜ਼ੀ ਵਿਚ ਦੇਰੀ ਹੋਈ ਹੈ। ਦੋਵੇਂ ਮੁਲਜ਼ਮ ਐਨ.ਆਈ.ਏ. ਦੇ ਇਕ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹਨ। ਮੁਲਜ਼ਮ ਕਥਿਤ ਤੌਰ ’ਤੇ ਕੈਨੇਡਾ ਸਥਿਤ ਅਤਿਵਾਦੀ ਅਰਸ਼ਦੀਪ ਡੱਲਾ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: ਯੂਨੈਸਕੋ 'ਚ ਮੁੜ ਸ਼ਾਮਲ ਹੋਵੇਗਾ ਅਮਰੀਕਾ

ਡਿਊਟੀ ਮੈਟਰੋਪੋਲੀਟਨ ਮੈਜਿਸਟਰੇਟ ਈਸ਼ਾ ਸਿੰਘ ਨੇ ਦਸਿਆ ਕਿ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ। ਅਦਾਲਤ ਨੇ ਕਿਹਾ ਕਿ ਸਵੇਰੇ 11:55 'ਤੇ ਅਰਜ਼ੀ ਦਾਇਰ ਕੀਤੀ ਗਈ ਅਤੇ ਲੁਧਿਆਣਾ ਪਹੁੰਚਣ 'ਚ 5-6 ਘੰਟੇ ਦਾ ਸਮਾਂ ਲੱਗੇਗਾ।

ਇਹ ਵੀ ਪੜ੍ਹੋ: ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਅਤੇ ਅਮਰੀਕ ਸਿੰਘ ਦਾ ਟਰਾਂਜ਼ਿਟ ਰਿਮਾਂਡ ਦੇਣ ਤੋਂ ਕੀਤਾ ਇਨਕਾਰ

ਜੱਜ ਨੇ ਕਿਹਾ, "ਜੇਕਰ ਦੋਸ਼ੀ ਨੂੰ ਸਬੰਧਤ ਅਦਾਲਤ ਜਗਰਾਉਂ ਵਿਚ ਪੇਸ਼ ਕੀਤਾ ਜਾਣਾ ਸੀ, ਤਾਂ ਜਾਂਚ ਅਧਿਕਾਰੀ ਨੂੰ ਸਮੇਂ ਸਿਰ ਅਰਜ਼ੀ ਦਾਇਰ ਕਰਨੀ ਚਾਹੀਦੀ ਸੀ... ਇਹ ਅਰਜ਼ੀ ਦੇਰੀ ਨਾਲ ਆਈ ਹੈ।" ਪੰਜਾਬ ਪੁਲਿਸ  ਨੇ ਲੁਧਿਆਣਾ ਦੇ ਜਗਰਾਉਂ ਸਦਨ ਵਿਚ ਦਰਜ ਜਬਰਨ ਵਸੂਲੀ ਦੇ ਮਾਮਲੇ ਵਿਚ ਟਰਾਂਜ਼ਿਟ ਰਿਮਾਂਡ ਮੰਗਿਆ ਸੀ।

ਇਹ ਵੀ ਪੜ੍ਹੋ: ਪੁਣੇ ਪੁਲਿਸ ਦੀ ਵੱਡੀ ਕਾਮਯਾਬੀ, IPL ਸੱਟੇਬਾਜ਼ੀ ਰੈਕੇਟ ਦਾ ਪਰਦਾਫਾਸ਼, 53 ਲੋਕ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਜਨਵਰੀ 2023 ਵਿਚ ਜਬਰੀ ਵਸੂਲੀ, ਆਰਮਜ਼ ਐਕਟ ਅਤੇ ਸਖ਼ਤ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਨਾਲ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਅਦਾਲਤ ਨੇ 6 ਜੂਨ ਨੂੰ ਦੋਵੇਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਸੀ। ਇਨ੍ਹਾਂ ਨੂੰ ਮਨੀਲਾ (ਫਿਲੀਪੀਨਜ਼) ਤੋਂ ਡਿਪੋਰਟ ਕਰਨ ਮਗਰੋਂ 19 ਮਈ ਨੂੰ ਆਈ.ਜੀ.ਆਈ. ਹਵਾਈ ਅੱਡੇ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement