Nagpur Blast : ਨਾਗਪੁਰ 'ਚ ਬਾਰੂਦ ਬਣਾਉਣ ਵਾਲੀ ਫੈਕਟਰੀ 'ਚ ਜ਼ਬਰਦਸਤ ਧਮਾਕਾ, 5 ਲੋਕਾਂ ਦੀ ਮੌਤ, 5 ਹੋਰ ਜ਼ਖਮੀ
Published : Jun 13, 2024, 4:33 pm IST
Updated : Jun 13, 2024, 4:33 pm IST
SHARE ARTICLE
 Nagpur Blast
Nagpur Blast

ਧਮਾਕਾ ਉਸ ਸਮੇਂ ਹੋਇਆ ਜਦੋਂ ਕਰਮਚਾਰੀ ਵਿਸਫੋਟਕ ਪੈਕ ਕਰ ਰਹੇ ਸਨ

Nagpur Blast : ਨਾਗਪੁਰ ਦੇ ਧਮਨਾ 'ਚ ਇਕ ਵਿਸਫੋਟਕ ਬਣਾਉਣ ਵਾਲੀ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਕਰਮਚਾਰੀ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਨਾਗਪੁਰ ਤੋਂ ਕਰੀਬ 25 ਕਿਲੋਮੀਟਰ ਦੂਰ ਹਿੰਗਨਾ ਥਾਣਾ ਖੇਤਰ ਦੇ ਧਮਨਾ ਪਿੰਡ 'ਚ ਚਾਮੁੰਡੀ ਐਕਸਪਲੋਸਿਵਜ਼ ਪ੍ਰਾਈਵੇਟ ਲਿਮਟਿਡ 'ਚ ਵਾਪਰਿਆ।

ਨਾਗਪੁਰ ਦੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਧਮਾਨਾ 'ਚ ਵਿਸਫੋਟਕ ਬਣਾਉਣ ਵਾਲੀ ਫੈਕਟਰੀ 'ਚ ਹੋਏ ਧਮਾਕੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ 5 ਜ਼ਖਮੀ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਦੁਪਹਿਰ 1 ਵਜੇ ਦੇ ਕਰੀਬ ਉਸ ਸਮੇਂ ਹੋਇਆ ਜਦੋਂ ਕਰਮਚਾਰੀ ਵਿਸਫੋਟਕ ਪੈਕ ਕਰ ਰਹੇ ਸਨ। ਪੁਲੀਸ ਟੀਮ ਮੌਕੇ ’ਤੇ ਪੁੱਜੀ ਹੋਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਮੌਕੇ 'ਤੇ ਮੌਜੂਦ ਐੱਨਸੀਪੀ (ਸਪਾ) ਨੇਤਾ ਅਨਿਲ ਦੇਸ਼ਮੁਖ ਨੇ ਦੱਸਿਆ ਕਿ ਧਮਾਕਾ ਦੀ ਇਹ ਘਟਨਾ ਧਮਾਨਾ ਪਿੰਡ ਨੇੜੇ ਬਾਰੂਦ ਬਣਾਉਣ ਵਾਲੀ ਫੈਕਟਰੀ 'ਚ ਵਾਪਰੀ। ਫੈਕਟਰੀ ਦਾ ਮੈਨੇਜਰ ਅਤੇ ਮਾਲਕ ਫਰਾਰ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਵਿਸਫੋਟਕ ਵਿਭਾਗ ਦੀ ਟੀਮ ਮੌਕੇ 'ਤੇ ਤਾਇਨਾਤ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਨਿਲ ਦੇਸ਼ਮੁੱਖ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇੰਨੀ ਵੱਡੀ ਵਿਸਫੋਟਕ ਫੈਕਟਰੀ ਚੱਲ ਰਹੀ ਸੀ ਪਰ ਉਸ ਕੋਲ ਆਪਣੀ ਐਂਬੂਲੈਂਸ ਨਹੀਂ ਸੀ। ਹੁਣ ਵਿਸਫੋਟਕ ਵਿਭਾਗ ਦੀ ਟੀਮ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ?

Location: India, Maharashtra, Nagpur

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement