
ਖੰਡੂ ਦੇ ਨਾਲ 11 ਹੋਰ ਵਿਧਾਇਕਾਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ
Pema Khandu: ਈਟਾਨਗਰ - ਭਾਜਪਾ ਨੇਤਾ ਪੇਮਾ ਖਾਂਡੂ ਨੇ ਵੀਰਵਾਰ ਨੂੰ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁਕਤੋ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਖੰਡੂ ਨੂੰ ਰਾਜਪਾਲ ਕੇ ਟੀ ਪਰਨਾਇਕ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ ਪੀ ਨੱਡਾ ਅਤੇ ਕਈ ਹੋਰ ਨੇਤਾਵਾਂ ਦੀ ਮੌਜੂਦਗੀ ਵਿਚ ਅਹੁਦੇ ਦੀ ਸਹੁੰ ਚੁਕਾਈ। ਖੰਡੂ ਦੇ ਨਾਲ 11 ਹੋਰ ਵਿਧਾਇਕਾਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੇ 60 ਮੈਂਬਰੀ ਵਿਧਾਨ ਸਭਾ 'ਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਸੱਤਾ 'ਚ ਵਾਪਸੀ ਕੀਤੀ ਹੈ।