ਕਸ਼ਮੀਰ ਵਿਚ ਅਤਿਵਾਦੀ ਹਮਲਾ ਸੀਆਰਪੀਐਫ਼ ਦੇ ਦੋ ਜਵਾਨਾਂ ਦੀ ਮੌਤ
Published : Jul 13, 2018, 11:32 pm IST
Updated : Jul 13, 2018, 11:32 pm IST
SHARE ARTICLE
CRPF Soldiers
CRPF Soldiers

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਹੋਏ ਅਤਿਵਾਦੀ ਹਮਲੇ ਵਿਚ ਸੀਆਰਪੀਐਫ਼ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ.............

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਹੋਏ ਅਤਿਵਾਦੀ ਹਮਲੇ ਵਿਚ ਸੀਆਰਪੀਐਫ਼ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਸੂਤਰਾਂ ਨੇ ਦਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਇੱਛਾਬਲ ਚੌਕ 'ਤੇ ਕਾਨੂੰਨ ਵਿਵਸਥਾ ਬਹਾਲ ਰੱਖਣ ਦੀ ਡਿਊਟੀ 'ਤੇ ਲੱਗੇ ਸੀਆਰਪੀਐਫ਼ ਜਵਾਨਾਂ ਦੀ ਟੋਲੀ 'ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਅਤੇ ਫ਼ਰਾਰ ਹੋ ਗਿਆ। ਇਸ ਦੌਰਾਨ ਇਕ ਆਮ ਨਾਗਰਿਕ ਜ਼ਖ਼ਮੀ ਹੋ ਗਿਆ। ਉਨ੍ਹਾਂ ਦਸਿਆ ਕਿ ਮਾਰੇ ਗਏ ਸੀਆਰਪੀਐਫ਼ ਦੇ ਜਵਾਨਾਂ ਵਿਚ ਸਹਾਇਕ ਉਪ ਨਿਰੀਖਕ ਮੀਨਾ ਅਤੇ ਕਾਂਸਟੇਬਲ ਸੰਦੀਪ ਸ਼ਾਮਲ ਹਨ।

ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਅਤਿਵਾਦੀ ਜਥੇਬੰਦੀ ਲਸ਼ਕਰ-ਏ-ਤੋਇਬਾ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਲਸ਼ਕਰ ਦੇ ਬੁਲਾਰੇ ਅਬਦੁੱਲਾ ਗਜ਼ਨਵੀ ਨੇ ਈਮੇਲ ਵਿਚ ਕਿਹਾ, 'ਲਸ਼ਕਰ-ਏ-ਤੋਇਬਾ ਨੇ ਇੱਛਾਬਲ ਚੌਕ 'ਤੇ ਸੀਆਰਪੀਐਫ਼ ਦੇ ਕਾਫ਼ਲੇ 'ਤੇ ਹਮਲਾ ਕੀਤਾ। ਇਸ ਵਿਚ ਇਕ ਅਧਿਕਾਰੀ ਸਮੇਤ ਦੋ ਜਣੇ ਮਾਰੇ ਗਏ ਅਤੇ ਕਈ ਜ਼ਖ਼ਮੀ ਹੋਏ।'    (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement