
ਮੁੱਖ ਵਿਰੋਧੀ ਧਿਰ ਕਾਂਗਰਸ ਨੂੰ ਕਰਾਰਾ ਝਟਕਾ ਦਿੰਦਿਆਂ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦੇ ਬੜਾਮਲਹਰਾ ਵਿਧਾਨ ਸਭਾ ਸੀਟ ਤੋਂ ਕਾਂਗਰਸ
ਭੋਪਾਲ, 12 ਜੁਲਾਈ : ਮੁੱਖ ਵਿਰੋਧੀ ਧਿਰ ਕਾਂਗਰਸ ਨੂੰ ਕਰਾਰਾ ਝਟਕਾ ਦਿੰਦਿਆਂ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦੇ ਬੜਾਮਲਹਰਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਵਿਧਾਇਕ ਪ੍ਰਦੁੱਮਣ ਸਿੰਘ ਲੋਧੀ ਐਤਵਾਰ ਨੂੰ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਉਨ੍ਹਾਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦਿਤਾ ਜੋ ਐਤਵਾਰ ਨੂੰ ਮਨਜ਼ੂਰ ਹੋ ਗਿਆ। ਬਾਅਦ ਵਿਚ ਉਹ ਭੋਪਾਲ ਵਿਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੂਬਾ ਭਾਜਪਾ ਪ੍ਰਧਾਨ ਵਿਸ਼ਣੂ ਦੱਤ ਸ਼ਰਮਾ ਸਾਹਮਣੇ ਭਾਜਪਾ ਵਿਚ ਸ਼ਾਮਲ ਹੋ ਗਏ।
File Photo
ਲੋਧੀ ਨੇ ਕਿਹਾ, ‘ਮੈਂ ਸਨਿਚਰਵਾਰ ਨੂੰ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਕੋਲ ਜਾ ਕੇ ਅਸਤੀਫ਼ਾ ਦਿਤਾ ਸੀ ਅਤੇ ਉਨ੍ਹਾਂ ਨੇ ਮੇਰਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।’ ਲੋਧੀ ਨੇ ਦਸਿਆ ਕਿ ਕੋਰੋਨਾ ਵਾਇਰਸ ਸੰਕਟ ਕਾਰਨ ਵਿਕਾਸ ਨਾ ਹੋਣ ਕਾਰਨ ਪੂਰੇ ਬੁੰਦਲੇਖੰਡ ਦੇ ਕਈ ਲੋਕ ਪਲਾਇਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਸ ਦੇ ਹਲਕੇ ਤੋਂ 20 ਹਜ਼ਾਰ ਲੋਕਾਂ ਨੇ ਹਿਜ਼ਰਤ ਕੀਤੀ ਹੈ। ਉਹ ਚਾਹੁੰਦੇ ਹਨ ਕਿ ਸਮੁੱਚੇ ਬੁੰਦੇਲਖੰਡ ਦਾ ਤੇਜ਼ੀ ਨਾਲ ਵਿਕਾਸ ਹੋਵੇ ਅਤੇ ਲੋਕਾਂ ਨੂੰ ਰੁਜ਼ਗਾਰ ਮਿਲੇ। (ਏਜੰਸੀ)