
ਵਿਸ਼ਵ ਸਿਹਤ ਸੰਗਠਨ ਵੱਲੋਂ ਕੋਰੋਨਾ ਵੈਕਸੀਨ ਦੀ ਖੁਰਾਕ ਮਿਕਸ ਕਰਨ ਸਬੰਧੀ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦੁਨੀਆਂ ਭਰ ਵਿਚ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ (World Health Organization) ਵੱਲੋਂ ਕੋਰੋਨਾ ਵੈਕਸੀਨ ਦੀ ਖੁਰਾਕ ਮਿਕਸ ਕਰਨ ਸਬੰਧੀ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਦੀ ਮੁੱਖ ਵਿਗਿਆਨੀ ਸੋਮਿਆ ਸਵਾਮੀਨਾਥਨ (Soumya Swaminathan) ਨੇ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਵੈਕਸੀਨ ਨੂੰ ਮਿਕਸ (WHO Warns Against Mixing Covid Vaccines) ਕਰਕੇ ਖੁਰਾਕ ਨਾਲ ਲਵੇ, ਇਹ ਖਤਰਨਾਕ ਹੋ ਸਕਦਾ ਹੈ।
Dr. Soumya Swaminathan
ਹੋਰ ਪੜ੍ਹੋ: ਪਤਨੀ ਨੂੰ ਫਰਜ਼ੀ ਮਾਰਕਸ਼ੀਟ 'ਤੇ ਚੋਣ ਲੜਾਉਣ ਦੇ ਮਾਮਲੇ 'ਚ BJP ਵਿਧਾਇਕ ਨੂੰ ਹੋਈ ਜੇਲ੍ਹ
ਸੋਮਿਆ ਸਵਾਮੀਨਾਥਨ ਮੁਤਾਬਕ, ‘ਇਹ ਇਕ ਖਤਰਨਾਕ ਰੁਝਾਨ ਹੈ ਕਿਉਂਕਿ ਹੁਣ ਤੱਕ ਇਸ ਨੂੰ ਲੈ ਕੇ ਕੋਈ ਡਾਟਾ ਉਪਲਬਧ ਨਹੀਂ ਹੈ'। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜੇਕਰ ਵੱਖ-ਵੱਖ ਦੇਸ਼ਾਂ ਵਿਚ ਲੋਕ ਅਪਣੇ ਆਪ ਤੈਅ ਕਰਨਗੇ ਕਿ ਦੂਜੀ ਤੀਜੀ ਖੁਰਾਕ ਕਦੋਂ ਲਈ ਜਾਵੇ ਤਾਂ ਇਹ ਮੁਸ਼ਕਿਲ ਪੈਦਾ ਕਰ ਸਕਦਾ ਹੈ।
World Health Organization
ਹੋਰ ਪੜ੍ਹੋ: ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ, CM ਦੇ ਅਹੁਦੇ 'ਤੇ ਕਾਇਮ ਰਹਿਣਗੇ ਕੈਪਟਨ - ਹਰੀਸ਼ ਰਾਵਤ
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦੇਸ਼ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਸਨ, ਜਦੋਂ ਕੁਝ ਲੋਕਾਂ ਨੂੰ ਟੀਕੇ ਦੀਆਂ ਦੋ ਵੱਖ-ਵੱਖ ਖੁਰਾਕਾਂ ਦਿੱਤੀਆਂ ਗਈਆਂ ਸਨ। ਹਾਲਾਂਕਿ ਅਜਿਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੋਇਆ ਹੈ ਪਰ ਇਕ ਟੀਕੇ ਦੀ ਪਹਿਲੀ ਖੁਰਾਕ ਅਤੇ ਦੂਸਰੇ ਟੀਕੇ ਦੀ ਦੂਜੀ ਖੁਰਾਕ ਦੇਣ ਨਾਲ ਕੁਝ ਲੋਕਾਂ ਦੀ ਸਿਹਤ ਵੀ ਵਿਗੜੀ ਹੈ।
Covid Vaccine
ਇਸ ਮੁੱਦੇ 'ਤੇ ਬਹੁਤ ਸਾਰੇ ਵਿਗਿਆਨੀਆਂ ਵੱਲੋਂ ਖੋਜ ਵੀ ਕੀਤੀ ਜਾ ਰਹੀ ਹੈ ਕਿ ਕੀ ਇਸ ਤਰ੍ਹਾਂ ਟੀਕਿਆਂ ਨੂੰ ਮਿਲਾਉਣਾ ਲਾਭਦਾਇਕ ਹੋ ਸਕਦਾ ਹੈ ਜਾਂ ਨਹੀਂ।
ਹੋਰ ਪੜ੍ਹੋ: ਮਹਿੰਗਾਈ ਦੀ ਮਾਰ: ਖਾਧਾ ਵੀ, 'ਦੋਸਤਾਂ' ਨੂੰ ਖਵਾਇਆ ਵੀ ਬਸ ਜਨਤਾ ਨੂੰ ਖਾਣ ਨਹੀਂ ਦੇ ਰਹੇ- ਰਾਹੁਲ ਗਾਂਧੀ