1984 ਸਿੱਖ ਨਸਲਕੁਸ਼ੀ ਮਾਮਲਾ: SIT ਨੇ ਚਾਰ ਹੋਰ ਵਿਅਕਤੀ ਕੀਤੇ ਗ੍ਰਿਫ਼ਤਾਰ
Published : Jul 13, 2022, 4:10 pm IST
Updated : Jul 14, 2022, 2:36 pm IST
SHARE ARTICLE
1984 Sikh Genocide Case: SIT Arrests Four Others
1984 Sikh Genocide Case: SIT Arrests Four Others

ਐਸਆਈਟੀ ਨੇ ਹੁਣ ਤੱਕ 19 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

 

ਕਾਨਪੁਰ - 1984 ਸਿੱਖ ਨਸਲਕੁਸ਼ੀ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ ਉਸ ਭੀੜ ਦਾ ਹਿੱਸਾ ਸਨ, ਜਿਸ ਨੇ ਹਿੰਸਾ ਦੌਰਾਨ ਇਕ ਘਰ ਨੂੰ ਅੱਗ ਲਗਾ ਦਿੱਤੀ ਸੀ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ ਹੈ। 1984 ਵਿਚ ਕਾਨਪੁਰ ਵਿਚ ਹੋਈ ਸਿੱਖ ਨਸਲਕੁਸ਼ੀ ਵਿਚ ਕੁੱਲ 127 ਲੋਕ ਮਾਰੇ ਗਏ ਸਨ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਕੀਤੀ ਗਈ ਹੱਤਿਆ ਤੋਂ ਬਾਅਦ ਦਿੱਲੀ ਵਿਚ ਹੋਈ ਹਿੰਸਾ ਦੇ ਸਬੰਧ ਵਿਚ ਐਸਆਈਟੀ ਨੇ ਹੁਣ ਤੱਕ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

1984 Sikh Genocide  1984 Sikh Genocide

ਸੋਮਵਾਰ ਅਤੇ ਮੰਗਲਵਾਰ ਨੂੰ ਲਗਾਤਾਰ ਦੋ ਦਿਨਾਂ ਵਿਚ ਪੰਜ ਮਾਮਲਿਆਂ ਵਿਚ ਤਾਜ਼ਾ ਗ੍ਰਿਫਤਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿਚੋਂ ਇੱਕ ਕੇਸ ਨੌਬਸਤਾ ਥਾਣੇ ਵਿਚ ਅਤੇ ਬਾਕੀ ਚਾਰ ਗੋਵਿੰਦ ਨਗਰ ਥਾਣੇ ਵਿਚ ਦਰਜ ਕੀਤੇ ਗਏ। ਉੱਤਰ ਪ੍ਰਦੇਸ਼ ਸਰਕਾਰ ਨੇ ਨਸਲਕੁਸ਼ੀ ਨਾਲ ਸਬੰਧਤ ਮਾਮਲਿਆਂ ਦੀ ਮੁੜ ਜਾਂਚ ਲਈ ਤਿੰਨ ਸਾਲ ਪਹਿਲਾਂ ਐਸਆਈਟੀ ਦਾ ਗਠਨ ਕੀਤਾ ਸੀ। ਫੜੇ ਗਏ ਚਾਰ ਵਿਅਕਤੀਆਂ ਦੀ ਪਛਾਣ ਕ੍ਰਮਵਾਰ ਰਾਜਨ ਲਾਲ ਪਾਂਡੇ (85), ਧੀਰੇਂਦਰ ਕੁਮਾਰ ਤਿਵਾੜੀ (70), ਦੀਪਕ (70) ਅਤੇ ਕੈਲਾਸ਼ ਪਾਲ (70) ਵਾਸੀ ਨੌਬਸਤਾ, ਕਿਦਵਈ ਨਗਰ, ਬਰਾੜਾ ਅਤੇ ਗੋਵਿੰਦ ਨਗਰ ਵਜੋਂ ਹੋਈ ਹੈ।

ArrestArrest

ਐਸਆਈਟੀ ਦੀ ਅਗਵਾਈ ਕਰ ਰਹੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਲੇਂਦੂ ਭੂਸ਼ਣ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਨੌਬਸਤਾ ਥਾਣੇ ਵਿਚ ਦਰਜ ਕੇਸ ਦੇ ਸਬੰਧ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਕੈਲਾਸ਼ ਪਾਲ ਨੂੰ ਗੋਵਿੰਦ ਨਗਰ ਥਾਣੇ ਵਿਚ ਦਰਜ ਚਾਰ ਕੇਸਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 396 (ਡਕੈਤੀ ਨਾਲ ਕਤਲ) ਅਤੇ 436 (ਘਰ ਨੂੰ ਤਬਾਹ ਕਰਨ ਦੇ ਇਰਾਦੇ ਨਾਲ ਅੱਗ ਜਾਂ ਵਿਸਫੋਟਕ ਪਦਾਰਥ ਨਾਲ ਸ਼ਰਾਰਤ) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ 11 ਹੋਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਪੁਲਿਸ ਨੇ ਪਛਾਣ ਕਰ ਲਈ ਹੈ, ਪਰ ਫਿਲਹਾਲ ਉਹ ਫਰਾਰ ਹਨ। ਡੀਆਈਜੀ ਨੇ ਕਿਹਾ ਕਿ ਨੌਬਸਤਾ ਅਤੇ ਗੋਵਿੰਦ ਨਗਰ ਪੁਲਿਸ ਦੇ ਸਾਹਮਣੇ ਦਰਜ ਦੋ ਵੱਖ-ਵੱਖ ਐਫਆਈਆਰਜ਼ ਵਿਚ ਉਨ੍ਹਾਂ ਦਾ ਨਾਮ ਹੈ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ 15 ਜੂਨ ਨੂੰ ਸ਼ੁਰੂ ਹੋਈ ਜਦੋਂ ਐਸਆਈਟੀ ਨੇ ਘਾਟਮਪੁਰ ਤੋਂ ਚਾਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ ਬਾਅਦ 21 ਜੂਨ ਨੂੰ ਦੋ ਹੋਰ ਗ੍ਰਿਫ਼ਤਾਰੀਆਂ ਕੀਤੀਆਂ। ਸਿਰਫ਼ 20 ਦਿਨ ਪਹਿਲਾਂ ਹੀ ਐਸਆਈਟੀ ਨੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।

19841984

ਐਸਆਈਟੀ ਨੇ 6 ਜੁਲਾਈ ਨੂੰ ਦੋ ਅਸਲ ਭਰਾਵਾਂ ਯੋਗੇਸ਼ ਸ਼ਰਮਾ (65) ਅਤੇ ਉਸ ਦੇ ਛੋਟੇ ਭਰਾ ਭਰਤ ਸ਼ਰਮਾ (60) ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ - ਦੋਵੇਂ ਵਾਸੀ ਡਬੋਲੀ, ਗੋਵਿੰਦ ਨਗਰ ਦੇ ਸਨ। ਸੁਪਰੀਮ ਕੋਰਟ ਦੇ ਹੁਕਮਾਂ 'ਤੇ 27 ਮਈ 2019 ਨੂੰ ਰਾਜ ਸਰਕਾਰ ਦੁਆਰਾ ਐਸਆਈਟੀ ਦਾ ਗਠਨ ਕੀਤਾ ਗਿਆ ਸੀ।
ਇਸ ਸਬੰਧੀ ਡੀਆਈਜੀ ਨੇ ਪੀਟੀਆਈ ਨੂੰ ਦੱਸਿਆ ਕਿ ਐਸਆਈਟੀ ਪਿਛਲੇ ਤਿੰਨ ਸਾਲਾਂ ਤੋਂ ਸਿੱਖ ਨਸਲਕੁਸ਼ੀ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਸ਼ੱਕੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਸਆਈਟੀ ਨੇ ਪਹਿਲਾਂ 96 ਲੋਕਾਂ ਦੀ ਪਛਾਣ ਮੁੱਖ ਸ਼ੱਕੀ ਵਜੋਂ ਕੀਤੀ ਸੀ, ਜਿਨ੍ਹਾਂ ਵਿਚੋਂ 22 ਦੀ ਮੌਤ ਹੋ ਚੁੱਕੀ ਹੈ। ਅਧਿਕਾਰੀ ਨੇ ਕਿਹਾ ਕਿ ਲਗਭਗ ਦੋ ਦਰਜਨ ਸ਼ੱਕੀ ਵਿਅਕਤੀਆਂ ਦੇ ਵੇਰਵੇ ਇਕੱਠੇ ਕੀਤੇ ਗਏ ਹਨ ਅਤੇ ਇਸ ਨਾਲ ਐਸਆਈਟੀ ਨੂੰ ਹੁਣ ਤੱਕ 19 ਨੂੰ ਫੜਨ ਵਿਚ ਮਦਦ ਮਿਲੀ ਹੈ।

SHARE ARTICLE

ਏਜੰਸੀ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement