
ਅਦਾਲਤ ਨੇ ਇਹਨਾਂ ਚਾਰਾਂ ਮੁਲਜ਼ਮਾਂ ਨੂੰ ਮੁੜ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹਨਾਂ ਨੂੰ ਹੁਣ 17 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਕ ਕੁਮਾਰ ਤੇ ਦੀਪਕ ਟੀਨੂ ਨੂੰ ਅੱਜ 8 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਅਦਾਲਤ ਨੇ ਇਹਨਾਂ ਚਾਰਾਂ ਮੁਲਜ਼ਮਾਂ ਨੂੰ ਮੁੜ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹਨਾਂ ਨੂੰ ਹੁਣ 17 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਇਹਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ। ਮਾਨਸਾ ਪੁਲਿਸ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਲੈ ਕੇ ਇਹਨਾਂ ਮੁਲਜ਼ਮਾਂ ਨੂੰ ਪੰਜਾਬ ਲੈ ਕੇ ਆਈ ਸੀ।
ਇਸ ਵਿਚਾਲੇ ਗੈਂਗਸਟਰ ਗੋਲਡੀ ਬਰਾੜ ਤੇ ਪ੍ਰਿਯਾਵਰਤ ਫੌਜੀ ਦੀ ਕਾਲ ਰਿਕਾਰਡਿੰਗ ਦਿੱਲੀ ਪੁਲਿਸ ਦੇ ਹੱਥ ਲੱਗੀ ਹੈ। 28 ਮਈ ਨੂੰ ਜਿਵੇਂ ਹੀ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਹੋਈ ਤਾਂ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਨੂੰ ਫੋਨ ਕੀਤਾ। ਗੋਲਡੀ ਨੇ ਕਿਹਾ ਕਿ ਮੂਸੇਵਾਲਾ ਦੀ ਸੁਰੱਖਿਆ ਘੱਟ ਗਈ ਹੈ, “ਫੌਜੀ ਕੰਮ ਕੱਲ੍ਹ ਹੀ ਕਰਨਾ ਹੈ”। ਮੂਸੇਵਾਲਾ ਨੂੰ ਅਗਲੇ ਹੀ ਦਿਨ ਯਾਨੀ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ।