
3 ਨੌਜਵਾਨ ਗੰਭੀਰ ਰੂਪ ਵਿਚ ਹੋਏ ਜ਼ਖਮੀ
ਸਮਾਣਾ : ਸਮਾਣਾ-ਪਟਿਆਲਾ ਸੜਕ ’ਤੇ ਦੇਰ ਰਾਤ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਪਿੰਡ ਖੇੜੀ ਫੱਤਣ ਨੇੜੇ ਕਾਰ-ਜੀਪ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ।
Tragic Accident
ਸਦਰ ਪੁਲਿਸ ਨੇ ਜ਼ਖਮੀ ਲਿਆਕਤ ਰਾਏ ਦੇ ਬਿਆਨਾਂ ਅਨੁਸਾਰ ਜੀਪ ਚਾਲਕ ਗੁਰਜੋਤ ਸਿੰਘ ਵਾਸੀ ਵੜੈਚਾਂ ਪੱਤੀ ਖ਼ਿਲਾਫ ਮਾਮਲਾ ਦਰਜ ਕਰਕੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀਆਂ ਹਨ।
Tragic Accident
ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਲਿਆਕਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਵੜੈਚਾਂ ਪੱਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਜਾਪ ਚਾਲਕ ਨੇ ਲਾਪ੍ਰਵਾਹੀ ਨਾਲ ਜੀਪ ਲਿਆ ਕਿ ਉਨ੍ਹਾਂ ਦੀ ਕਾਰ ’ਚ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਾਹਨਾਂ ’ਚ ਸਵਾਰ ਪੰਜੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਰਾਹਗੀਰਾਂ ਅਤੇ ਉਨ੍ਹਾਂ ਦੇ ਪਿੱਛੇ ਆ ਰਹੇ ਦੋਸਤਾਂ ਸੁਖਰਾਜ ਸਿੰਘ, ਹਰਵਿੰਦਰ ਸਿੰਘ, ਜਸਬੀਰ ਸਿੰਘ ਨੇ ਕਾਰਾਂ ’ਚੋਂ ਕੱਢ ਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚਾਇਆ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।