
ਬੋਲਣ ਅਤੇ ਸੁਣਨ ਤੋਂ ਅਸਮਰੱਥ ਲੜਕੀ ਦਾ ਗੁਆਂਢੀ ਵਲੋਂ ਕੀਤਾ ਗਿਆ ਜਿਨਸੀ ਸ਼ੋਸ਼ਣ
ਪ੍ਰਯਾਗਰਾਜ: ਇਲਾਹਾਬਾਦ ਹਾਈ ਕੋਰਟ ਨੇ ਮੈਡੀਕਲ ਬੋਰਡ ਦੇ ਸੁਝਾਅ ਨੂੰ ਧਿਆਨ ਵਿਚ ਰੱਖਦਿਆਂ 12 ਸਾਲਾ ਬਲਾਤਕਾਰ ਪੀੜਤਾ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦੇ ਦਿਤੀ ਹੈ। ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਦੀ ਬੈਂਚ ਨੇ ਬਲਾਤਕਾਰ ਪੀੜਤਾ ਵਲੋਂ ਦਾਇਰ ਪਟੀਸ਼ਨ 'ਤੇ ਬੁਧਵਾਰ ਨੂੰ ਇਹ ਹੁਕਮ ਦਿਤਾ। ਪੀੜਤ ਲੜਕੀ ਬੋਲਣ ਅਤੇ ਸੁਣਨ ਤੋਂ ਅਸਮਰੱਥ ਹੈ ਅਤੇ ਉਸ ਨੇ ਅਪਣੀ 25 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਖਤਮ ਕਰਨ ਦੀ ਇਜਾਜ਼ਤ ਮੰਗੀ ਸੀ।
ਇਹ ਵੀ ਪੜ੍ਹੋ: ਨਾਬਾਲਗ ਲੜਕੀ ਦਾ ਬਲਾਤਕਾਰ ਕਰ ਕੇ ਕਤਲ ਕਰਨ ਵਾਲਾ ਗ੍ਰਿਫ਼ਤਾਰ
ਮੈਡੀਕਲ ਰੀਪੋਰਟ ਦੀ ਪੜਚੋਲ ਕਰਨ ਤੋਂ ਬਾਅਦ ਬੈਂਚ ਨੇ ਕਿਹਾ, "ਤੱਥਾਂ ਅਤੇ ਹਾਲਾਤਾਂ ਨੂੰ ਦੇਖਦੇ ਹੋਏ ਅਤੇ ਮੈਡੀਕਲ ਰੀਪੋਰਟ 'ਤੇ ਵਿਚਾਰ ਕਰਦੇ ਹੋਏ, ਗਰਭਪਾਤ ਦਾ ਹੁਕਮ ਦੇਣਾ ਉਚਿਤ ਹੋਵੇਗਾ।" ਇਸ ਤੋਂ ਬਾਅਦ, ਅਦਾਲਤ ਨੇ ਬੁਲੰਦਸ਼ਹਿਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿਤਾ ਕਿ ਪਟੀਸ਼ਨਕਰਤਾ (ਇਕ ਨਾਬਾਲਗ ਲੜਕੀ) ਅਪਣੀ ਮਾਂ ਦੇ ਨਾਲ ਵੀਰਵਾਰ ਨੂੰ ਸਵੇਰੇ 10.00 ਵਜੇ ਜਵਾਹਰ ਲਾਲ ਮੈਡੀਕਲ ਕਾਲਜ, ਅਲੀਗੜ੍ਹ ਪਹੁੰਚੇ ਜਿਥੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਗਰਭਪਾਤ ਦੀ ਪ੍ਰਕਿਰਿਆ ਨੂੰ ਤੈਅ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀ ਦੇਖਣਗੇ ਚੰਦਰਯਾਨ-3 ਦਾ ਲਾਂਚ
ਅਦਾਲਤ ਨੇ ਕਿਹਾ, "ਅਸੀਂ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਇਹ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੰਦੇ ਹਾਂ ਕਿ ਗਰਭਪਾਤ ਦੀ ਪ੍ਰਕਿਰਿਆ ਪ੍ਰਸੂਤੀ ਵਿਭਾਗ ਦੇ ਮੁਖੀ ਦੀ ਮੌਜੂਦਗੀ ਵਿਚ ਜਾਵੇ ਅਤੇ ਅਪਰੇਸ਼ਨ ਤੋਂ ਬਾਅਦ ਪੀੜਤ ਲੜਕੀ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਫਤ ਪ੍ਰਦਾਨ ਕਰਵਾਈਆਂ ਜਾਣ ਅਤੇ ਤਿੰਨ ਦਿਨਾਂ ਅੰਦਰ ਇਕ ਰੀਪੋਰਟ ਪੇਸ਼ ਕੀਤੀ ਜਾਵੇ ਤਾਂ ਜੋ ਅਦਾਲਤ ਇਸ ਮਾਮਲੇ ਵਿਚ ਅਗਲੀ ਕਾਰਵਾਈ ਕਰ ਸਕੇ।”
ਇਹ ਵੀ ਪੜ੍ਹੋ: ਮਾਣਹਾਨੀ ਮਾਮਲਾ- ਕੇਜਰੀਵਾਲ-ਸੰਜੇ ਸਿੰਘ ਅਹਿਮਦਾਬਾਦ ਦੀ ਅਦਾਲਤ 'ਚ ਹੋਣਗੇ ਪੇਸ਼, ਗੁਜਰਾਤ ਯੂਨੀਵਰਸਿਟੀ ਨੇ ਕਰਵਾਇਆ ਮਾਮਲਾ ਦਰਜ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਦਾਲਤ ਨੇ ਕਿਹਾ ਸੀ ਕਿ ਜਿਨਸੀ ਸ਼ੋਸ਼ਣ ਪੀੜਤ ਨੂੰ ਜਨਮ ਦੇਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਪੀੜਤਾ ਦੇ ਵਕੀਲ ਰਾਘਵ ਅਰੋੜਾ ਨੇ ਕਿਹਾ, ''ਬੁਧਵਾਰ ਨੂੰ ਲੜਕੀ ਦੀ ਮੈਡੀਕਲ ਰੀਪੋਰਟ ਸੀਲਬੰਦ ਲਿਫ਼ਾਫ਼ੇ ਵਿਚ ਅਦਾਲਤ 'ਚ ਪੇਸ਼ ਕੀਤੀ ਗਈ। ਹਾਲਾਂਕਿ ਜਦੋਂ ਲਿਫ਼ਾਫ਼ਾ ਖੋਲ੍ਹਿਆ ਗਿਆ ਤਾਂ ਉਸ ਦੀ ਰੀਪੋਰਟ ਨਿਯਮਾਂ ਮੁਤਾਬਕ ਨਹੀਂ ਸੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਣਵਾਈ ਇਕ ਘੰਟੇ ਲਈ ਮੁਲਤਵੀ ਕਰ ਦਿਤੀ ਅਤੇ ਜਵਾਬਦੇਹ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਇਕ ਘੰਟੇ ਦੇ ਅੰਦਰ ਮੈਡੀਕਲ ਰੀਪੋਰਟ ਪੇਸ਼ ਕਰਨ ਲਈ ਕਿਹਾ”।
ਇਹ ਵੀ ਪੜ੍ਹੋ: ਹੱਸਦਾ-ਖੇਡਦਾ ਉਜੜਿਆ ਪ੍ਰਵਾਰ, ਦੋਵਾਂ ਲੜਕਿਆਂ ਨੂੰ ਜ਼ਹਿਰ ਦੇਣ ਤੋਂ ਬਾਅਦ ਜੋੜੇ ਨੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਕਿਹਾ, “ਬਾਅਦ ਵਿਚ ਨਵੇਂ ਸਿਰੇ ਤੋਂ ਮੈਡੀਕਲ ਰੀਪੋਰਟ ਅਦਾਲਤ ਸਾਹਮਣੇ ਪੇਸ਼ ਕੀਤੀ ਗਈ, ਜਿਸ ਵਿਚ ਡਾਕਟਰਾਂ ਨੇ ਗਰਭਪਾਤ ਕਰਵਾਉਣ ਦੀ ਸਲਾਹ ਦਿਤੀ ਅਤੇ ਕਿਹਾ ਕਿ ਗਰਭ ਅਵਸਥਾ ਕਾਰਨ ਨਾਬਾਲਗ ਲੜਕੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਖਤਰਾ ਹੋਵੇਗਾ”। ਅਰੋੜਾ ਅਨੁਸਾਰ, “ਲੜਕੀ ਦੇ ਗੁਆਂਢੀ ਨੇ ਉਸ ਦਾ ਕਈ ਵਾਰ ਜਿਨਸੀ ਸ਼ੋਸ਼ਣ ਕੀਤਾ, ਬੋਲਣ ਅਤੇ ਸੁਣਨ ਤੋਂ ਅਸਮਰੱਥ ਹੋਣ ਕਾਰਨ, ਉਹ ਕਿਸੇ ਨੂੰ ਵੀ ਅਪਣਾ ਦੁੱਖ ਬਿਆਨ ਨਹੀਂ ਕਰ ਸਕੀ”।
ਇਹ ਵੀ ਪੜ੍ਹੋ: ਰੋਜ਼ੀ ਰੋਟੀ ਲਈ ਸਿੰਗਾਪੁਰ ਗਏ ਭਾਰਤੀ ਦੀ ਮੌਤ, ਕੰਮ ਵਾਲੀ ਥਾਂ ’ਤੇ ਵਾਪਰਿਆ ਹਾਦਸਾ
ਉਨ੍ਹਾਂ ਦਸਿਆ ਕਿ ਲੜਕੀ ਦੀ ਮਾਂ ਵਲੋਂ ਪੁੱਛਣ 'ਤੇ ਪੀੜਤਾ ਨੇ ਸੰਕੇਤਕ ਭਾਸ਼ਾ ਵਿਚ ਖੁਲਾਸਾ ਕੀਤਾ ਕਿ ਉਸ ਨਾਲ ਬਲਾਤਕਾਰ ਹੋਇਆ ਹੈ। ਇਸ ਤੋਂ ਬਾਅਦ ਪੀੜਤਾ ਦੀ ਮਾਂ ਨੇ ਦੋਸ਼ੀ ਵਿਰੁਧ ਐਫ.ਆਈ.ਆਰ. ਦਰਜ ਕਰਵਾਈ। ਜਦੋਂ 16 ਜੂਨ 2023 ਨੂੰ ਪੀੜਤਾ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਹ ਗਰਭਵਤੀ ਹੈ।