ਯਮੁਨਾ ਨਦੀ 'ਚ ਪਾਣੀ ਦਾ ਪਧਰ ਵਧਣ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਫ਼ੈਸਲਾ
ਨਵੀਂ ਦਿੱਲੀ: ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਵੀਰਵਾਰ ਨੂੰ ਕਿਹਾ ਕਿ ਯਮੁਨਾ ਨਦੀ ਦੇ ਵਧਦੇ ਪਾਣੀ ਦੇ ਪਧਰ ਨੂੰ ਦੇਖਦੇ ਹੋਏ ਸਾਵਧਾਨੀ ਵਜੋਂ ਸਰਕਾਰ ਨੇ ਸਿੰਘੂ ਬਾਰਡਰ ਸਮੇਤ ਸ਼ਹਿਰ ਦੀਆਂ ਚਾਰੇ ਹੱਦਾਂ ’ਤੇ ਜ਼ਰੂਰੀ ਸਾਮਾਨ ਲੈ ਜਾਣ ਵਾਲੇ ਵਾਹਨਾਂ ਨੂੰ ਛੱਡ ਕੇ ਬਾਕੀ ਸਾਰੇ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿਤੀ ਹੈ।
ਇਹ ਵੀ ਪੜ੍ਹੋ: ਖੇਤੀ ਵਿਚ ਚੰਗਾ ਮੁਨਾਫ਼ਾ ਕਮਾਉਣ ਲਈ ਕਿਸਾਨ ਮੌਸਮੀ ਫਲਾਂ ਦੀ ਕਰਨ ਕਾਸ਼ਤ
ਟਰਾਂਸਪੋਰਟ ਵਿਭਾਗ ਵਲੋਂ ਜਾਰੀ ਹੁਕਮਾਂ ਦੀ ਕਾਪੀ ਟਵਿਟਰ 'ਤੇ ਸਾਂਝੀ ਕਰਦਿਆਂ ਉਨ੍ਹਾਂ ਕਿਹਾ, 'ਯਮੁਨਾ ਨਦੀ 'ਚ ਅਸਧਾਰਨ ਤੌਰ 'ਤੇ ਵਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਸਿੰਘੂ ਬਾਰਡਰ, ਬਦਰਪੁਰ ਬਾਰਡਰ, ਲੋਨੀ ਬਾਰਡਰ ਅਤੇ ਚਿੱਲਾ ਬਾਰਡਰ ਤੋਂ ਭਾਰੀ ਮਾਲ ਗੱਡੀਆਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿਤੀ ਗਈ ਹੈ’।
ਇਹ ਵੀ ਪੜ੍ਹੋ: ਹੜ੍ਹ ਦੌਰਾਨ ਪਾਕਿਸਤਾਨ ਨੇ ਵਧਾਇਆ ਦੋਸਤੀ ਦਾ ਹੱਥ : ਖੋਲ੍ਹੇ ਸੁਲੇਮਾਨਕੀ ਹੈੱਡਵਰਕਸ ਦੇ ਗੇਟ
ਗਹਿਲੋਤ ਨੇ ਇਕ ਟਵੀਟ 'ਚ ਕਿਹਾ, 'ਇਸ ਦੇ ਨਾਲ ਹੀ ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਕਸ਼ਮੀਰ, ਉਤਰਾਖੰਡ ਤੋਂ ਆਉਣ ਵਾਲੀਆਂ ਅੰਤਰਰਾਜੀ ਬੱਸਾਂ ਆਈ.ਐਸ.ਬੀ.ਟੀ. ਕਸ਼ਮੀਰੀ ਗੇਟ 'ਤੇ ਜਾਣ ਦੀ ਬਜਾਏ ਸਿੰਘੂ ਸਰਹੱਦ 'ਤੇ ਰੁਕਣਗੀਆਂ।' ਉਨ੍ਹਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ ਅਤੇ ਪੈਟਰੋਲੀਅਮ ਪਦਾਰਥਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ' ਤੇ ਕੋਈ ਪਾਬੰਦੀ ਨਹੀਂ ਹੈ ।