
ਫਰਾਂਸ ਦੇ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨੇ ਕੀਤਾ ਸ਼ਾਨਦਾਰ ਸਵਾਗਤ
ਪੈਰਿਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੀ ਰਾਜਧਾਨੀ ਪੈਰਿਸ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼ ਪੈਰਿਸ ਦੇ ਓਰਲੀ ਹਵਾਈ ਅੱਡੇ 'ਤੇ ਉਤਰਿਆ, ਜਿਥੇ ਫਰਾਂਸ ਦੇ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿਤਾ ਗਿਆ।
Landed in Paris. Looking forward to boosting India-France cooperation during this visit. My various programmes today include an interaction with the Indian community later in the evening. pic.twitter.com/2rBClUL0zJ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਸ਼ਾਮ ਸਾਢੇ ਸੱਤ ਵਜੇ ਸੈਨੇਟ ਪਹੁੰਚਣਗੇ ਅਤੇ ਸੈਨੇਟ ਦੇ ਪ੍ਰਧਾਨ ਗੇਰਾਡ ਲਾਰਚਰ ਨਾਲ ਮੁਲਾਕਾਤ ਕਰਨਗੇ। ਭਾਰਤੀ ਸਮੇਂ ਅਨੁਸਾਰ ਰਾਤ ਕਰੀਬ 8:45 ਵਜੇ ਪ੍ਰਧਾਨ ਮੰਤਰੀ ਮੋਦੀ ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੇਥ ਬੋਰਨ ਨਾਲ ਮੁਲਾਕਾਤ ਕਰਨਗੇ।
Prime Minister Modi receives a ceremonial welcome in Paris. The French PM welcomed him at the airport… pic.twitter.com/IKYWqDF2x6
ਉਹ ਭਾਰਤੀ ਸਮੇਂ ਅਨੁਸਾਰ ਰਾਤ ਕਰੀਬ 11 ਵਜੇ ਵੱਕਾਰੀ ਲਾ ਸੀਨ ਮਿਊਜ਼ੀਕਲ ਵਿਚ ਭਾਰਤੀ ਭਾਈਚਾਰੇ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਭਾਰਤੀ ਸਮੇਂ ਅਨੁਸਾਰ ਦੇਰ ਰਾਤ 00:30 ਵਜੇ ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੁਆਰਾ ਆਯੋਜਤ ਨਿੱਜੀ ਰਾਤ ਦੇ ਖਾਣੇ ਲਈ ਐਲੀਸੀ ਪੈਲੇਸ ਪਹੁੰਚਣਗੇ।