
ਸਿੱਖਾਂ ਦੇ ਹੀ ਨਹੀਂ ਬਲਕਿ ਕੁਲ ਲੋਕਾਈ ਦੇ ਰਾਹ ਦਸੇਰਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜਿੱਥੇ ਵਿਸ਼ਵ ਭਰ ਦੇ ਸਿੱਖਾਂ ਵਲੋਂ ...
ਨਵੀਂ ਦਿੱਲੀ : ਸਿੱਖਾਂ ਦੇ ਹੀ ਨਹੀਂ ਬਲਕਿ ਕੁਲ ਲੋਕਾਈ ਦੇ ਰਾਹ ਦਸੇਰਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜਿੱਥੇ ਵਿਸ਼ਵ ਭਰ ਦੇ ਸਿੱਖਾਂ ਵਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ੇਸ਼ ਐਲਾਨ ਕੀਤਾ ਹੈ।
Sushma Swaraj
ਉਨ੍ਹਾਂ ਕਿਹਾ ਹੈ ਕਿ ਪਹਿਲੀ ਪਾਤਸ਼ਾਹੀ ਦਾ ਇਹ ਦਿਹਾੜਾ ਕੌਮਾਂਤਰੀ ਪੱਧਰ 'ਤੇ ਹਰੇਕ ਭਾਰਤੀ ਦੂਤਾਵਾਸ ਵਿਚ ਮਨਾਇਆ ਜਾਵੇਗਾ ਅਤੇ ਸਿੱਖ ਧਰਮ ਦੇ ਸਾਂਝੀਵਾਲਤਾ, ਔਰਤ ਨੂੰ ਬਰਾਬਰੀ ਦਾ ਹੱਕ, ਰੱਬ ਇਕ ਹੈ, ਸ਼ਾਂਤੀ ਤੇ ਭਾਈਚਾਰੇ ਦਾ ਸੁਨੇਹਾ ਦੇਣ ਵਰਗੇ ਸਿਧਾਂਤਾਂ ਨੂੰ ਵਿਸ਼ਵ ਪੱਧਰ 'ਤੇ ਪਸਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗੋਸ਼ਟੀਆਂ, ਸੈਮੀਨਾਰ ਤੇ ਹੋਰ ਪ੍ਰੋਗਰਾਮ ਵਿਦੇਸ਼ ਮੰਤਰਾਲੇ ਅਤੇ ਆਈਸੀਸੀਆਰ ਵਲੋਂ ਕੀਤੇ ਜਾਣਗੇ।
Sushma Swaraj
ਇਸ ਦੌਰਾਨ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਨਵੀਂ ਦਿੱਲੀ ਦੇ ਪਰਵਾਸੀ ਭਾਰਤੀ ਕੇਂਦਰ ਵਿਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਆਗੂ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਹੋਰ ਸ਼ਖ਼ਸੀਅਤਾਂ ਵਲੋਂ ਵਿਦੇਸ਼ ਮੰਤਰੀ ਦਾ ਗੁਰੂ ਨਾਨਕ ਦੇਵ ਦੀ ਤਸਵੀਰ ਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨ ਕੀਤਾ ਗਿਆ।
Sushma Swaraj
ਦਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿਥੇ ਵੱਖ-ਵੱਖ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾਣਗੇ, ਉਥੇ ਹੀ 5 ਵਿਸ਼ਾਲ ਸੈਮੀਨਾਰਾਂ ਦਾ ਵੀ ਪ੍ਰਬੰਧ ਕੀਤਾ ਰਿਹਾ ਹੈ।
Sushma Swaraj
ਇਸ ਤੋਂ ਇਲਾਵਾ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਵਿਸ਼ੇਸ਼ ਸੈਮੀਨਾਰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਵੀ ਕਰਵਾਏ ਜਾਣਗੇ। ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਅਤੇ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਫੰਡ ਦੀ ਮੰਗ ਕੀਤੀ ਗਈ ਸੀ।