ਪ੍ਰਣਬ ਮੁਖਰਜੀ ਦੀ ਹਾਲਤ ਹਾਲੇ ਵੀ ਨਾਜ਼ੁਕ
Published : Aug 13, 2020, 8:48 am IST
Updated : Aug 13, 2020, 8:48 am IST
SHARE ARTICLE
Former President Pranab Mukherjee
Former President Pranab Mukherjee

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਹੈ।

ਨਵੀਂ ਦਿੱਲੀ, 12 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਹੈ। ਫ਼ੌਜ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਨੇ ਬਿਆਨ ਰਾਹੀਂ ਦਸਿਆ ਕਿ ਮੁਖਰਜੀ ਦੀ ਸਿਹਤ ਹਾਲੇ ਵੀ ਨਾਜ਼ੁਕ ਹੈ। ਸਾਬਕਾ ਰਾਸ਼ਟਰਪਤੀ ਨੂੰ 10 ਅਗੱਸਤ ਨੂੰ ਗੰਭੀਰ ਹਾਲਤ ਵਿਚ 12 ਵਜੇ ਦਿੱਲੀ ਛਾਉਣੀ ਦੇ ਫ਼ੌਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਹਸਪਤਾਲ ਵਿਚ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਸੀ

Former President Pranab MukherjeeFormer President Pranab Mukherjee

ਕਿ ਉਨ੍ਹਾਂ ਦੇ ਬ੍ਰੇਨ ਵਿਚ ਵੱਡਾ ਟਿਊਮਰ ਸੀ ਜਿਸ ਲਈ ਉਨ੍ਹਾਂ ਦੀ ਤੁਰਤ ਸਰਜਰੀ ਕੀਤੀ ਗਈ। ਸਰਜਰੀ ਮਗਰੋਂ ਵੀ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਹੈ। ਵੱਖ ਵੱਖ ਮਾਹਰ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਨਿਗਰਾਨੀ ਰੱਖ ਰਹੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁਖਰਜੀ ਦੀ ਬੇਟੀ ਸਰਿਸ਼ਟਾ ਮੁਖਰਜੀ ਨਾਲ ਸੋਮਵਾਰ ਸ਼ਾਮ ਨੂੰ ਗੱਲ ਕੀਤੀ ਸੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਿਆ ਸੀ।ਰਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਹਸਪਤਾਲ ਦਾ ਦੌਰਾ ਕਰਦਿਆਂ ਸਾਬਕਾ ਰਾਸ਼ਟਰਪਤੀ ਦੀ ਸਿਹਤ ਦਾ ਜਾਇਜ਼ਾ ਲਿਆ ਸੀ। (ਏਜੰਸੀ) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement