ਬੈਂਕਾਂ 'ਚ ਬਿਨ੍ਹਾਂ ਦਾਅਵੇਦਾਰਾਂ ਦੇ ਪਏ ਹਨ 40 ਹਜ਼ਾਰ ਕਰੋੜ, ਸੁਪਰੀਮ ਕੋਰਟ ਨੇ ਕੇਂਦਰ ਨੂੰ ਸੌਪਿਆ ਨੋਟਿਸ
Published : Aug 13, 2022, 1:33 pm IST
Updated : Aug 13, 2022, 3:22 pm IST
SHARE ARTICLE
Supreme Court of India
Supreme Court of India

ਸੁਪਰੀਮ ਕੋਰਟ ਵਿੱਚ ਦਲਾਲ ਵੱਲੋਂ ਵਕੀਲ ਪ੍ਰਸ਼ਾਂਤ ਭੂਸ਼ਣ ਪੇਸ਼ ਹੋ ਰਹੇ ਹਨ

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਸਰਕਾਰ, ਆਰਬੀਆਈ ਅਤੇ ਹੋਰ ਸਬੰਧਤ ਅਦਾਰਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਖਬਰਾਂ ਅਨੁਸਾਰ ਇਸ ਪਟੀਸ਼ਨ ਵਿੱਚ ਨਿਵੇਸ਼ਕਾਂ ਅਤੇ ਜਮ੍ਹਾਂਕਰਤਾਵਾਂ ਦੀ ਮੌਤ ਤੋਂ ਬਾਅਦ ਲਾਵਾਰਸ ਪੈਸੇ ਦਾ ਮੁੱਦਾ ਉਠਾਇਆ ਗਿਆ ਹੈ, ਜਿਸ ਨੂੰ ਵੱਖ-ਵੱਖ ਰੈਗੂਲੇਟਰਾਂ ਦੁਆਰਾ ਆਪਣੇ ਕਬਜ਼ੇ ਵਿੱਚ ਲੈ ਲਿਆ ਜਾਂਦਾ ਹੈ ਅਤੇ ਇਹ ਰਕਮ ਕਦੇ ਵੀ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਤੱਕ ਨਹੀਂ ਪਹੁੰਚਦੀ ਹੈ।

 

Supreme CourtSupreme Court

 

ਸੁਪਰੀਮ ਕੋਰਟ ਵਿੱਚ ਦਲਾਲ ਵੱਲੋਂ ਵਕੀਲ ਪ੍ਰਸ਼ਾਂਤ ਭੂਸ਼ਣ ਪੇਸ਼ ਹੋ ਰਹੇ ਹਨ। ਪਟੀਸ਼ਨ ਵਿੱਚ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਅਗਵਾਈ ਵਾਲੀ ਇੱਕ ਕੇਂਦਰੀਕ੍ਰਿਤ ਡੇਟਾ ਵੈਬਸਾਈਟ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਗਿਆ ਹੈ। ਇਸ ਵਿੱਚ ਮ੍ਰਿਤਕ ਬੈਂਕ ਖਾਤਾ ਧਾਰਕਾਂ ਦੀ ਮੁੱਢਲੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਜਾਣਕਾਰੀ ਦੇ ਆਧਾਰ 'ਤੇ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸ ਜਾਂ ਨਾਮਜ਼ਦ ਮੈਂਬਰ ਬਿਨਾਂ ਕਿਸੇ ਅੜਚਨ ਦੇ ਖਾਤਿਆਂ 'ਚ ਜਮ੍ਹਾ ਪੈਸਿਆਂ ਲਈ ਦਾਅਵੇਦਾਰੀ ਦੀ ਪ੍ਰਕਿਰਿਆ ਸ਼ੁਰੂ ਕਰ ਸਕਣਗੇ।

supreme Courtsupreme Court

ਇਸ ਲਈ ਪਟੀਸ਼ਨ ਵਿੱਚ ਬੈਂਕ ਖਾਤਿਆਂ, ਬੀਮਾ, ਪੋਸਟ ਆਫਿਸ ਫੰਡ ਆਦਿ ਦੀ ਰਕਮ ਦਾ ਦਾਅਵਾ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਸੁਪਰੀਮ ਕੋਰਟ ਨੂੰ ਅਜਿਹੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਜਨਤਕ ਲਾਵਾਰਸ ਫੰਡ ਦੀ ਰਕਮ ਨੂੰ ਸਰਕਾਰੀ ਫੰਡ 'ਚ ਜਾਣ ਤੋਂ ਰੋਕਿਆ ਜਾ ਸਕੇ।

ਪਟੀਸ਼ਨ ਵਿੱਚ ਅਪੀਲ ਕੀਤੀ ਗਈ ਹੈ ਕਿ ਜਮ੍ਹਾਕਰਤਾਵਾਂ ਦੇ ਸਿੱਖਿਆ ਅਤੇ ਜਾਗਰੂਕਤਾ ਫੰਡ (DEF) ਕੋਲ ਮਾਰਚ 2021 ਤੱਕ 39,264.25 ਕਰੋੜ ਰੁਪਏ ਦੀ ਰਕਮ ਸੀ। ਫੰਡ ਵਿੱਚ 31 ਮਾਰਚ, 2020 ਤੱਕ ਸਿਰਫ 33,114 ਕਰੋੜ ਰੁਪਏ ਸਨ। ਮਾਰਚ 2019 ਤੱਕ ਇਹ ਰਕਮ 18,381 ਕਰੋੜ ਰੁਪਏ ਸੀ। ਇਹ ਰਕਮ ਉਨ੍ਹਾਂ ਜਮ੍ਹਾਂਕਰਤਾਵਾਂ ਦੀ ਹੈ ਜਿਨ੍ਹਾਂ ਨੇ ਆਪਣੀ ਜਮ੍ਹਾਂ ਰਕਮ ਵਾਪਸ ਲੈਣ ਲਈ ਕੋਈ ਦਾਅਵਾ ਨਹੀਂ ਕੀਤਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement