
ਵਿਆਹ 'ਤੇ ਜਾ ਰਹੇ ਸਨ ਸਾਰੇ ਮ੍ਰਿਤਕ
ਡਿਡਵਾਨਾ: ਰਾਜਸਥਾਨ ਦੇ ਡਿਡਵਾਨਾ 'ਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਡਿਡਵਾਨਾ ਦੇ ਪਿੰਡ ਬੰਥੜੀ ਨੇੜੇ ਵਾਪਰਿਆ। ਸ਼ਨੀਵਾਰ ਸ਼ਾਮ ਹਾਈਵੇਅ 'ਤੇ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਟੱਕਰ 'ਚ ਇਕੋ ਪਰਿਵਾਰ ਦੇ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਇੱਕ ਬੱਚਾ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਡਿਡਵਾਨਾ ਦੇ ਸਰਕਾਰੀ ਬਾਂਗਰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਜ਼ਖਮੀਆਂ ਨੂੰ ਇਲਾਜ ਤੋਂ ਬਾਅਦ ਜਲਦੀ ਹੀ ਜੈਪੁਰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਦੁਬਈ 'ਚ 49 ਸਾਲਾ ਦੀਪਤੀ ਰਿਸ਼ੀ ਨੇ ਜਿੱਤਿਆ ਮਿਸਿਜ਼ ਇੰਡੀਆ ਦਾ ਖ਼ਿਤਾਬ
ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਸੀਕਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸਾਰੇ ਇਕੋ ਪਰਿਵਾਰ ਨਾਲ ਸਬੰਧਤ ਹਨ। ਸਾਰੇ ਲੋਕ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਸੀਕਰ ਤੋਂ ਨਾਗੌਰ ਜਾ ਰਹੇ ਸਨ। ਸਾਹਮਣੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿਤੀ। ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਮੌਕੇ 'ਤੇ ਰੌਲਾ ਪੈ ਗਿਆ।
ਇਹ ਵੀ ਪੜ੍ਹੋ: ਕਰਤਾਰਪੁਰ 'ਚ ਵਾਪਰਿਆ ਵੱਡਾ ਹਾਦਸਾ, 70 ਫੁੱਟ ਡੂੰਘੇ ਟੋਭੇ ਵਿਚ ਫਸਿਆ ਇੰਜੀਨੀਅਰ
ਇਸ ਦੌਰਾਨ ਆਸ-ਪਾਸ ਦੇ ਪਿੰਡ ਵਾਸੀਆਂ ਦੀ ਮਦਦ ਨਾਲ ਸਾਰੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਡਿਡਵਾਨਾ ਦੇ ਬਾਂਗੜ ਜ਼ਿਲਾ ਹਸਪਤਾਲ ਲਿਆਂਦਾ ਗਿਆ। ਜਿਥੇ ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ। ਜਦੋਂਕਿ ਦੋਵੇਂ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜੈਪੁਰ ਰੈਫ਼ਰ ਕਰ ਦਿਤਾ ਗਿਆ ਹੈ। ਉਥੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।