'ਮੈਦਾਨ ਵਿਚ ਜਿੱਤ ਤੋਂ ਵੱਧ ਹੈ ਸਮਰਪਣ ਅਤੇ ਟੀਮ ਵਰਕ ਦਾ ਪ੍ਰਮਾਣ ਹੈ ਜੋ ਸਾਡੇ ਜਨੂੰਨ ਨੂੰ ਵਧਾਉਂਦਾ ਹੈ'
ਨਵੀਂ ਦਿੱਲੀ: ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਟੀਮ ਇੰਡੀਆ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਜੇਤੂ ਟੀਮ ਲਈ 1.1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਨੀਵਾਰ ਨੂੰ ਚੇਨਈ ਦੇ ਮੇਅਰ ਰਾਧਾਕ੍ਰਿਸ਼ਨਨ ਹਾਕੀ ਸਟੇਡੀਅਮ 'ਚ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਚੌਥਾ ਏਸ਼ਿਆਈ ਚੈਂਪੀਅਨਜ਼ ਟਰਾਫੀ ਖਿਤਾਬ ਆਪਣੇ ਨਾਂ ਕੀਤਾ।
ਭਾਰਤੀ ਪੁਰਸ਼ ਹਾਕੀ ਟੀਮ ਦੇ ਹਰੇਕ ਮੈਂਬਰ ਨੂੰ 3.00 ਲੱਖ ਰੁਪਏ ਅਤੇ ਸਹਿਯੋਗੀ ਸਟਾਫ਼ ਨੂੰ 1.50 ਲੱਖ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦੇ ਹੋਏ, ਹਾਕੀ ਇੰਡੀਆ ਦੇ ਪ੍ਰਧਾਨ ਡਾ. ਦਿਲੀਪ ਟਿਰਕੀ ਨੇ ਆਪਣੇ ਅਧਿਕਾਰਤ ਬਿਆਨ ਵਿਚ ਕਿਹਾ, “ਇੱਕ ਸਾਬਕਾ ਹਾਕੀ ਖਿਡਾਰੀ ਹੋਣ ਦੇ ਨਾਤੇ, ਮੈਂ ਸੱਚਮੁੱਚ ਜਿੱਤ 'ਤੇ ਵਿਸ਼ਵਾਸ਼ ਕਰਦਾ ਹਾਂ।
ਮੈਦਾਨ ਵਿਚ ਜਿੱਤ ਤੋਂ ਵੱਧ ਹੈ ਸਮਰਪਣ ਅਤੇ ਟੀਮ ਵਰਕ ਦਾ ਪ੍ਰਮਾਣ ਹੈ ਜੋ ਸਾਡੇ ਜਨੂੰਨ ਨੂੰ ਵਧਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿ ਅਸੀਂ ਏਸ਼ੀਅਨ ਚੈਂਪੀਅਨਜ਼ ਟਰਾਫੀ ਚੇਨਈ 2023 ਵਿਚ ਭਾਰਤੀ ਪੁਰਸ਼ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਮਨਾ ਰਹੇ ਹਾਂ, ਹਾਕੀ ਇੰਡੀਆ ਖਿਡਾਰੀਆਂ ਨੂੰ 3.00 ਲੱਖ ਰੁਪਏ ਅਤੇ ਸਹਿਯੋਗੀ ਸਟਾਫ ਨੂੰ 1.50 ਲੱਖ ਰੁਪਏ ਦਾ ਨਕਦ ਇਨਾਮ ਦੇਣ ਵਿੱਚ ਬਹੁਤ ਮਾਣ ਮਹਿਸੂਸ ਕਰ ਰਿਹਾ ਹੈ।
ਇਹ ਪੁਰਸਕਾਰ ਉਨ੍ਹਾਂ ਲੋਕਾਂ ਦੇ ਹੁਨਰ ਨੂੰ ਸਨਮਾਨਿਤ ਕਰਦਾ ਹੈ ਜਿਨ੍ਹਾਂ ਦੀ ਅਣਥੱਕ ਕੋਸ਼ਿਸ਼ ਇਸ ਸਫਲਤਾ ਵਿਚ ਯੋਗਦਾਨ ਪਾਉਂਦੀ ਹੈ। ਮੈਚ ਦੀ ਗੱਲ ਕਰੀਏ ਤਾਂ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਨੀਵਾਰ ਨੂੰ ਏਸ਼ੀਅਨ ਚੈਂਪੀਅਨਸ ਟਰਾਫੀ ਦੇ ਰੋਮਾਂਚਕ ਫਾਈਨਲ ਮੈਚ ਵਿੱਚ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ।