Jodhpur News : ਜਬਰ ਜਨਾਹ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਮਿਲੀ 7 ਦਿਨਾਂ ਦੀ ਪੈਰੋਲ

By : BALJINDERK

Published : Aug 13, 2024, 6:31 pm IST
Updated : Aug 13, 2024, 6:31 pm IST
SHARE ARTICLE
Asaram
Asaram

Jodhpur News : ਰਾਜਸਥਾਨ ਹਾਈ ਕੋਰਟ ਤੋਂ ਮਿਲੀ ਰਾਹਤ, ਮਹਾਰਾਸ਼ਟਰ ਦੇ ਆਯੁਰਵੈਦਿਕ ਹਸਪਤਾਲ 'ਚ ਰਹਿਣਗੇ ਭਰਤੀ

Jodhpur News : ਆਸਾਰਾਮ ਜੋਧਪੁਰ ਦੀ ਕੇਂਦਰੀ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਇਲਾਜ ਲਈ 7 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਪੁਣੇ ਦੇ ਮਾਧੋਬਾਗ ਆਯੁਰਵੈਦਿਕ ਹਸਪਤਾਲ 'ਚ ਭਰਤੀ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 9 ਜਨਵਰੀ ਨੂੰ ਆਸਾਰਾਮ ਦੀ ਸਿਹਤ ਵਿਗੜ ਗਈ ਸੀ। ਜੋਧਪੁਰ ਏਮਜ਼ ਵਿਚ 25 ਦਿਨਾਂ ਤੱਕ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਜੋਧਪੁਰ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਆਸਾਰਾਮ ਨੂੰ 1 ਸਤੰਬਰ 2013 ਨੂੰ ਨਾਬਾਲਿਗ ਨਾਲ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿਚ ਹੈ। ਰਾਜਸਥਾਨ ਹਾਈ ਕੋਰਟ ਦੇ ਜੱਜ ਪੁਸ਼ਪੇਂਦਰ ਸਿੰਘ ਭਾਟੀ ਦੀ ਡਿਵੀਜ਼ਨ ਬੈਂਚ ਨੇ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਸੱਤ ਦੀ ਪੈਰੋਲ ਮਨਜ਼ੂਰ ਕਰ ਦਿੱਤੀ ਹੈ।

ਇਹ ਵੀ ਪੜੋ:Kolkata High Court : ਕੋਲਕਾਤਾ ਰੇਪ-ਕਤਲ ਮਾਮਲੇ 'ਚ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਲਗਾਈ ਫਟਕਾਰ 

ਲੜਕੀ ਨੇ ਸ਼ਿਕਾਇਤ ’ਚ ਦੱਸਿਆ ਸੀ ਕਿ 15 ਅਗਸਤ 2013 ਦੀ ਰਾਤ ਨੂੰ ਆਸਾਰਾਮ ਨੇ ਉਸ ਨੂੰ ਜੋਧਪੁਰ ਦੇ ਮਨਾਈ ਸਥਿਤ ਆਪਣੇ ਘਰ ਬੁਲਾਇਆ ਸੀ। ਉਥੇ ਉਸ ਨੇ ਮੇਰੇ ਨਾਲ ਜਬਰ ਜਨਾਹ ਕੀਤਾ। ਆਸਾਰਾਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੰਜ ਸਾਲ ਤੱਕ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਸਾਰਾਮ ਨੂੰ ਦੋਸ਼ੀ ਪਾਇਆ। ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਗੁਜਰਾਤ ਵਿਚ ਇੱਕ ਮਹਿਲਾ ਅਨੁਯਾਈ ਨੇ ਉਸਦੇ ਖਿਲਾਫ਼ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪਿਛਲੇ ਸਾਲ ਇਸ ਮਾਮਲੇ 'ਚ ਆਪਣਾ ਫੈਸਲਾ ਦਿੰਦੇ ਹੋਏ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਇਹ ਵੀ ਪੜੋ:Canada News : 8 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਡੁੱਬਣ ਕਾਰਨ ਹੋਈ ਮੌਤ 

ਆਸਾਰਾਮ ਚਾਹੁੰਦਾ ਸੀ ਕਿ ਉਸ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਸਜ਼ਾ ਨੂੰ ਮੁਅੱਤਲ ਕੀਤਾ ਜਾਵੇ। ਉਸ ਨੇ ਰਾਜਸਥਾਨ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਖਾਲੀ ਹੱਥ ਪਰਤਣਾ ਪਿਆ। ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਉਹ ਹਾਈ ਕੋਰਟ ਦੇ ਫ਼ੈਸਲੇ ਵਿਚ ਦਖ਼ਲ ਨਹੀਂ ਦੇਵੇਗੀ।

(For more news apart from  Asaram serving life sentence in rape case, got 7 days parole News in Punjabi, stay tuned to Rozana Spokesman)

Location: India, Rajasthan, Jodhpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement