Illegal Mining Case: ਇਸ ਵਿੱਚ ਹਰਿਆਣਾ ਦੇ ਗੁਰੂਗ੍ਰਾਮ ਵਿੱਚ 100 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਵੀ ਸ਼ਾਮਲ ਹੈ
Illegal Mining Case: ਹਰਿਆਣਾ 'ਚ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਾਮਲਿਆਂ 'ਚ ਈਡੀ ਨੇ ਕਈ ਸਿਆਸੀ ਲੋਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕੇਸਾਂ ਦੀ ਜਾਂਚ ਤੋਂ ਬਾਅਦ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਸ਼ਹਿਰਾਂ ਵਿੱਚ 122 ਕਰੋੜ ਰੁਪਏ ਦੀਆਂ 145 ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ।
ਇਸ ਵਿੱਚ ਹਰਿਆਣਾ ਦੇ ਗੁਰੂਗ੍ਰਾਮ ਵਿੱਚ 100 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਵੀ ਸ਼ਾਮਲ ਹੈ। ਈਡੀ ਨੇ ਆਪਣੀ ਵੈੱਬਸਾਈਟ 'ਤੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ। ਹਰਿਆਣਾ ਦੇ ਗੁਰੂਗ੍ਰਾਮ ਤੋਂ ਇਲਾਵਾ ਪੰਜਾਬ ਦੇ ਫਰੀਦਾਬਾਦ, ਸੋਨੀਪਤ, ਕਰਨਾਲ, ਯਮੁਨਾਨਗਰ, ਪੰਚਕੂਲਾ, ਚੰਡੀਗੜ੍ਹ ਅਤੇ ਮੋਹਾਲੀ ਵਿੱਚ ਇਹ ਕਾਰਵਾਈ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਈਡੀ ਨੇ ਕਾਂਗਰਸ ਦੇ ਸੋਨੀਪਤ ਦੇ ਵਿਧਾਇਕ ਸੁਰਿੰਦਰ ਪੰਵਾਰ, ਇਨੈਲੋ ਆਗੂ ਅਤੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਤੋਂ ਇਲਾਵਾ ਪੀਐਸ ਬਿਲਡਟੈਕ ਦੇ ਮਾਲਕ ਇੰਦਰਪਾਲ ਸਿੰਘ, ਕਰਨਾਲ ਦੇ ਕਾਂਗਰਸੀ ਆਗੂ ਮਨੋਜ ਵਧਵਾ, ਕੁਲਵਿੰਦਰ ਸਿੰਘ, ਅੰਗਦ ਸਿੰਘ ਮੱਕੜ, ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਦੋਸ਼ੀ ਬਣਾਇਆ ਹੈ।
ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਦਾ ਹਰਿਆਣਾ ਦੇ ਨਾਲ-ਨਾਲ ਰਾਜਸਥਾਨ 'ਚ ਵੀ ਮਾਈਨਿੰਗ ਦਾ ਕਾਰੋਬਾਰ ਹੈ। 4 ਜਨਵਰੀ ਨੂੰ ਈਡੀ ਦੀ ਟੀਮ ਨੇ ਸੋਨੀਪਤ ਦੇ ਸੈਕਟਰ-15 ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਛਾਪਾ ਮਾਰਿਆ ਸੀ। 20 ਜੁਲਾਈ ਨੂੰ ਵਿਧਾਇਕ ਸੁਰਿੰਦਰ ਪੰਵਾਰ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਅੰਬਾਲਾ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਪਹਿਲਾਂ ਈਡੀ ਦੀ ਟੀਮ ਨੇ ਯਮੁਨਾਨਗਰ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰ ਵੀ ਛਾਪੇਮਾਰੀ ਕੀਤੀ ਸੀ।