Rajasthan News : ਰਾਜਸਥਾਨ 'ਚ ਪਤਨੀ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਸ਼ਰੇਆਮ ਘਸੀਟਿਆ

By : BALJINDERK

Published : Aug 13, 2024, 6:24 pm IST
Updated : Aug 13, 2024, 6:24 pm IST
SHARE ARTICLE
ਪਤਨੀ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਸ਼ਰੇਆਮ ਘਸੀਟਦਾ ਹੋਇਆ ਨੌਜਵਾਨ
ਪਤਨੀ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਸ਼ਰੇਆਮ ਘਸੀਟਦਾ ਹੋਇਆ ਨੌਜਵਾਨ

ਘਟਨਾ ਇੱਕ ਮਹੀਨਾ ਹੈ ਪੁਰਾਣੀ, ਵੀਡੀਓ ਹੁਣ ਆਈ ਸਾਹਮਣੇ

Rajasthan News : ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਖਿਨਵਸਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਸਰਾਬੀ ਨੌਜਵਾਨ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਆਪਣੀ ਪਤਨੀ ਨਾਲ ਅਜਿਹਾ ਸਲੂਕ ਕੀਤਾ ਜਿਸ ਦੀ ਉਸ ਨੇ ਕਦੇ ਉਮੀਦ ਵੀ ਨਹੀਂ ਕੀਤੀ ਹੋਵੇਗੀ। ਵਿਅਕਤੀ ਆਪਣੀ ਪਤਨੀ ਨੂੰ ਮੋਟਰਸਾਈਕਲ ਦੇ ਪਿੱਛੇ ਰੱਸੀ ਨਾਲ ਬੰਨ੍ਹ ਕੇ ਕਾਫੀ ਦੂਰ ਤੱਕ ਘਸੀਟਦਾ ਰਿਹਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਦੇਖ ਕੇ ਇਹ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੈ ਕਿ ਕੀ ਕੋਈ ਪਤੀ ਆਪਣੀ ਪਤਨੀ ਨਾਲ ਅਜਿਹਾ ਵਿਵਹਾਰ ਕਰ ਸਕਦਾ ਹੈ। ਵਾਇਰਲ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਮੁਲਜ਼ਮ ਪਤੀ ਦੇ ਖਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜੋ:Canada News : 8 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਡੁੱਬਣ ਕਾਰਨ ਹੋਈ ਮੌਤ 

ਇਹ ਘਟਨਾ ਨਾਗੌਰ ਜ਼ਿਲ੍ਹੇ ਦੇ ਖਿਨਵਸਰ ਉਪਮੰਡਲ ਦੇ ਪਿੰਡ ਪਚੌਰੀ ਦੀ ਸਾਹਮਣੇ ਆਈ ਹੈ, ਜਿਸ ’ਚ ਇੱਕ ਵਿਅਕਤੀ ਇੱਕ ਔਰਤ ਨੂੰ ਮੋਟਰਸਾਈਕਲ ਪਿੱਛੇ ਬੰਨ੍ਹ ਸੜਕ 'ਤੇ ਘਸੀਟਦਾ ਰਿਹਾ ਹੈ, ਔਰਤ ਮਦਦ ਲਈ ਰੌਲਾ ਪਾ ਰਹੀ ਹੈ, ਲੋਕ ਵੀਡੀਓ ਬਣਾਉਂਦੇ ਰਹੇ ਪਰ ਕੋਈ ਵੀ ਉਸ ਦੀ ਮਦਦ ਨਾ ਕਰ ਸਕਿਆ। ਵਿਅਕਤੀ ਦੀ ਪਛਾਣ ਪ੍ਰੇਮ ਰਾਮ ਵਾਸੀ ਪੰਚੌਰੀ ਵਜੋਂ ਹੋਈ ਹੈ। 

ਇਹ ਵੀ ਪੜੋ:Kolkata High Court : ਕੋਲਕਾਤਾ ਰੇਪ-ਕਤਲ ਮਾਮਲੇ 'ਚ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਲਗਾਈ ਫਟਕਾਰ

ਜਾਣਕਾਰੀ ਮੁਤਾਬਕ ਮੁਲਜ਼ਮ ਪ੍ਰੇਮ ਰਾਮ ਦਾ ਵਿਆਹ 10 ਮਹੀਨੇ ਪਹਿਲਾਂ ਹੀ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਪ੍ਰੇਮ ਰਾਮ ਨਸ਼ੇ ਦਾ ਆਦੀ ਹੈ ਅਤੇ ਹਰ ਰੋਜ਼ ਆਪਣੀ ਪਤਨੀ ਨੂੰ ਕੁੱਟਦਾ ਰਹਿੰਦਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਨਾਗੌਰ ਦੇ ਐਸਪੀ ਨੇ ਦੱਸਿਆ ਕਿ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮ ਪ੍ਰੇਮ ਰਾਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰੇਮ ਰਾਮ ਦੀ ਪਤਨੀ ਆਪਣੀ ਭੈਣ ਨੂੰ ਮਿਲਣ ਲਈ ਜੈਸਲਮੇਰ ਜਾ ਰਹੀ ਸੀ। ਪਰ ਉਸ ਦੇ ਪਤੀ ਪ੍ਰੇਮ ਰਾਮ ਨੇ ਇਨਕਾਰ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਵੀ ਪ੍ਰੇਮ ਰਾਮ ਦੀ ਪਤਨੀ ਆਪਣੀ ਭੈਣ ਨੂੰ ਮਿਲਣ ਗਈ ਸੀ। ਇਸ ਤੋਂ ਨਾਰਾਜ਼ ਹੋ ਕੇ ਪ੍ਰੇਮ ਰਾਮ ਨੇ ਆਪਣੀ ਪਤਨੀ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਘਸੀਟਿਆ। 

(For more news apart from  Rajasthan in wife was tied to the back motorcycle and dragged in public News in Punjabi, stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement