Haryana News: ਜੇਲ੍ਹ ’ਚੋਂ ਬਾਹਰ ਆਇਆ ਰਾਮ ਰਹੀਮ, ਜਾਣੋ ਕਿੰਨੇ ਦਿਨਾਂ ਦੀ ਮਿਲੀ ਪੈਰੋਲ
Published : Aug 13, 2024, 7:57 am IST
Updated : Aug 13, 2024, 7:57 am IST
SHARE ARTICLE
Ram Rahim came out of jail, know how many days he got parole
Ram Rahim came out of jail, know how many days he got parole

Haryana News: ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ 'ਚ ਰਹਿਣਗੇ

 

Haryana News: ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਰਾਮ ਰਹੀਮ ਅੱਜ ਸਵੇਰੇ ਸਾਢੇ 6 ਵਜੇ ਜ਼ਮਾਨਤ 'ਤੇ ਬਾਹਰ ਆ ਗਿਆ ਹੈ। ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਮ ਰਹੀਮ ਦੋ ਸਾਧਵੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ 'ਚ ਰਹਿਣਗੇ।

ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ 'ਤੇ ਫੈਸਲੇ ਲੈਣ ਦੇ ਸਮਰੱਥ ਹੈ। ਦਿਲਚਸਪ ਗੱਲ ਇਹ ਹੈ ਕਿ ਹਰਿਆਣਾ ਸਰਕਾਰ ਪਹਿਲਾਂ ਹੀ ਹਾਈ ਕੋਰਟ ਨੂੰ ਦੱਸ ਚੁੱਕੀ ਹੈ ਕਿ ਡੇਰਾ ਮੁਖੀ ਕਾਨੂੰਨੀ ਵਿਵਸਥਾਵਾਂ ਅਨੁਸਾਰ ਪੈਰੋਲ ਅਤੇ ਫਰਲੋ ਦਾ ਹੱਕਦਾਰ ਹੈ।

ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਡਿਵੀਜ਼ਨ ਬੈਂਚ ਨੇ ਡੇਰਾ ਮੁਖੀ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇਣ ਵਿਰੁੱਧ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਹ ਪਟੀਸ਼ਨ ਪਿਛਲੇ ਸਾਲ ਜਨਵਰੀ ਵਿੱਚ ਦਾਇਰ ਕੀਤੀ ਸੀ ਜਦੋਂ ਡੇਰਾ ਮੁਖੀ ਨੂੰ ਪੰਜਾਹ ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਸ ਦੇ ਖਿਲਾਫ ਦਾਇਰ ਪੈਰੋਲ ਦੀ ਮਿਆਦ ਖਤਮ ਹੋ ਗਈ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਨਿਯਮਾਂ ਅਨੁਸਾਰ ਡੇਰਾ ਮੁਖੀ ਦੀ ਫਰਲੋ ਅਤੇ ਪੈਰੋਲ 'ਤੇ ਫੈਸਲਾ ਲੈਣਾ ਚਾਹੀਦਾ ਹੈ।

ਇਸ ਮਾਮਲੇ 'ਚ ਡੇਰਾ ਮੁਖੀ ਨੇ ਹਾਈਕੋਰਟ ਤੋਂ ਉਸ ਨੂੰ 21 ਦਿਨਾਂ ਦੀ ਫਰਲੋ ਦੇਣ ਦੇ ਨਿਰਦੇਸ਼ ਮੰਗੇ ਸਨ, ਤਾਂ ਜੋ ਉਹ ਇਸ ਸਮੇਂ ਦੌਰਾਨ ਜੇਲ੍ਹ ਤੋਂ ਬਾਹਰ ਰਹਿ ਕੇ ਲੋਕ ਭਲਾਈ ਦੇ ਕੰਮ ਕਰ ਸਕਣ।

ਡੇਰਾ ਮੁਖੀ ਨੇ ਕਿਹਾ ਹੈ ਕਿ ਅਧਿਕਾਰੀਆਂ ਨੂੰ ਫਰਲੋ ਦੀ ਅਰਜ਼ੀ ਦਿੱਤੀ ਗਈ ਹੈ ਪਰ ਹਾਈ ਕੋਰਟ ਦੇ 29 ਫਰਵਰੀ ਦੇ ਸਟੇਅ ਆਰਡਰ ਕਾਰਨ ਇਸ ਪਟੀਸ਼ਨ 'ਤੇ ਵਿਚਾਰ ਨਹੀਂ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਦਾਇਰ ਪਟੀਸ਼ਨ ਦੇ ਚੱਲਦਿਆਂ ਮਾਮਲਾ ਹਾਈਕੋਰਟ ਪਹੁੰਚਿਆ ਸੀ। ਪਟੀਸ਼ਨ ਵਿੱਚ ਹਰਿਆਣਾ ਸਰਕਾਰ ਵੱਲੋਂ ਬਲਾਤਕਾਰ ਅਤੇ ਕਤਲ ਕੇਸਾਂ ਵਿੱਚ ਦੋਸ਼ੀ ਠਹਿਰਾਏ ਜਾਣ ਦੇ ਬਾਵਜੂਦ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ’ਤੇ ਰਿਹਾਅ ਕਰਨ ’ਤੇ ਇਤਰਾਜ਼ ਉਠਾਇਆ ਗਿਆ ਸੀ।
 

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement