ਬਾਹਰਲੇ ਮੁਲਕਾਂ ‘ਚ ਵਸਦੇ ਸਿੱਖਾਂ ਨੂੰ ਮੋਦੀ ਸਰਕਾਰ ਵੱਲੋਂ ਵੱਡੀ ਰਾਹਤ
Published : Sep 13, 2019, 1:36 pm IST
Updated : Oct 11, 2019, 2:49 pm IST
SHARE ARTICLE
Pm Modi
Pm Modi

ਭਾਰਤ ਸਰਕਾਰ ਨੇ ਵਿਦਸ਼ੀ 314 ਸਿੱਖਾਂ ਦੀ ਕਾਲੀ ਸੂਚੀ ਦੀ ਪੜਚੋਲ ਕਰਦਿਆਂ...

ਚੰਡੀਗੜ੍ਹ: ਭਾਰਤ ਸਰਕਾਰ ਨੇ ਵਿਦਸ਼ੀ 314 ਸਿੱਖਾਂ ਦੀ ਕਾਲੀ ਸੂਚੀ ਦੀ ਪੜਚੋਲ ਕਰਦਿਆਂ ਇਸ ਵਿੱਚੋਂ 312 ਨਾਂ ਹਟਾ ਦਿੱਤੇ ਹਨ। ਇਹ ਸਿੱਖ ਹੁਣ ਭਾਰਤ ਆ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਸਕਦੇ ਹਨ। ਕੇਂਦਰ ਸਰਕਾਰ ਨੇ ਵੱਖ-ਵੱਖ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਇਹ ਨਾਂ ਹਟਾਏ ਹਨ।

Sikh Sikh

ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਫੀ ਸਮੇਂ ਤੋਂ ਕੇਂਦਰ ਸਰਕਾਰ ਕੋਲ ਇਹ ਮੰਗ ਉਠਾਈ ਜਾ ਰਹੀ ਸੀ। ਇਨ੍ਹਾਂ ਸਿੱਖਾਂ 'ਤੇ ਅੱਸੀ ਦੇ ਦੌਰ ਵਿੱਚ ਅੱਤਵਾਦੀ ਸਰਗਰਮੀਆਂ ਕਰਕੇ ਭਾਰਤ ਵਿੱਚ ਆਉਣ 'ਤੇ ਰੋਕ ਲਾ ਦਿੱਤੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਕਾਲੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚੋਂ ਕਈ ਵਾਰ ਨਾਂ ਹਟਾਏ ਗਏ ਹਨ। ਸਿੱਖਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਉਸ ਵੇਲੇ ਏਜੰਸੀਆਂ ਨੇ ਬਹੁਤ ਸਾਰੇ ਸਿੱਖਾਂ ਦੇ ਨਾਂ ਇਸ ਸੂਚੀ ਵਿੱਚ ਪਾ ਦਿੱਤੇ ਸੀ।

Sikh Sikh

ਹੁਣ ਉਹ ਸਿੱਖ ਸ਼ਾਂਤਮਈ ਜੀਵਨ ਜੀਅ ਰਹੇ ਹਨ। ਉਹ ਆਪਣੇ ਵਤਨ ਆਪਸ ਆ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣਾ ਚਾਹੁੰਦੇ ਹਨ ਪਰ ਇਸ ਸੂਚੀ ਕਰਕੇ ਉਨ੍ਹਾਂ ਅਸਹਿ ਪੀੜ ਸਹਿ ਰਹੇ ਹਨ। ਇਸ ਮਗਰੋਂ ਭਾਰਤ ਸਰਕਾਰ ਲਗਾਤਾਰ ਇਸ ਸੂਚੀ ਦੀ ਪੜਚੋਲ ਕਰਕੇ ਇਸ ਵਿੱਚ ਨਾਂ ਹਟਾਉਂਦੀ ਆ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਵੀ ਇਸ ਵਿੱਚੋਂ ਕਾਫੀ ਨਾਂ ਹਟਾਏ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement