
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ, ‘ਜੇਕਰ ਮੈਂ ਚੁੱਪ ਹਾਂ ਤਾਂ ਇਸ ਦਾ ਮਤਲਬ ਇਹ ਨਹੀਂ ਹੈ ਕਿ ਮੇਰੇ ਕੋਲ ਜਵਾਬ ਨਹੀਂ ਹੈ’।
Uddhav Thackeray
ਹਾਲਾਂਕਿ ਇਸ ਦੌਰਾਨ ਊਧਵ ਠਾਕਰੇ ਨੇ ਕਿਸੇ ਦਾ ਨਾਮ ਨਹੀਂ ਲਿਆ ਪਰ ਮੰਨਿਆ ਜਾ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਅਤੇ ਕੰਗਨਾ ਰਣੌਤ ਨਾਲ ਪੈਦਾ ਹੋਏ ਵਿਵਾਦ ਨੂੰ ਲੈ ਕੇ ਕਹੀਆਂ ਜਾ ਰਹੀਆਂ ਗੱਲਾਂ ਦੇ ਜਵਾਬ ਵਿਚ ਊਧਵ ਠਾਕਰੇ ਨੇ ਇਹ ਗੱਲ਼ ਕਹੀ ਹੈ।
Kangana Ranaut and Uddhav Thackeray
ਊਧਵ ਠਾਕਰੇ ਨੇ ਇਹ ਗੱਲਾਂ ਐਤਵਾਰ ਨੂੰ ਮਹਾਰਾਸ਼ਟਰ ਦੀ ਜਨਤਾ ਨਾਲ ਫੇਸਬੁੱਕ ਲਾਈਵ ਦੌਰਾਨ ਕਹੀਆਂ ਹਨ। ਦੱਸ ਦਈਏ ਕਿ ਕੰਗਨਾ ਰਣੌਤ ਲਗਾਤਾਰ ਸ਼ਿਵਸੈਨਾ ਅਤੇ ਊਧਵ ਠਾਕਰੇ ਖਿਲਾਫ਼ ਹਮਲਾਵਰ ਹੈ। ਕੰਗਨਾ ਦੇ ਸਮਰਥਨ ਵਿਚ ਭਾਜਪਾ ਦੇ ਕਈ ਨੇਤਾ ਵੀ ਆਏ ਹਨ।
Uddhav Thackeray
ਇਸ ਲਾਈਵ ਦੌਰਾਨ ਉਹਨਾਂ ਕਿਹਾ ਕਿ ਉਹ ਸਿਆਸਤ ‘ਤੇ ਗੱਲ ਨਹੀਂ ਕਰਨਾ ਚਾਹੁੰਦੇ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਮੇਰੇ ਕੋਲ ਜਵਾਬ ਨਹੀਂ ਹੈ। ਉਹਨਾਂ ਕਿਹਾ ਕਿ ਮਹਾਰਾਸ਼ਟਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਲਈ ਮੈਂ ਮਹਾਰਾਸ਼ਟਰ ਦੀ ਬਦਨਾਮੀ ‘ਤੇ ਗੱਲ ਕਰਾਂਗਾ। ਦੱਸ ਦਈਏ ਕੰਗਨਾ ਰਣੌਤ ਅਤੇ ਸ਼ਿਵਸੈਨਾ ਵਿਚਕਾਰ ਜਾਰੀ ਤਣਾਅ ਦੌਰਾਨ ਵੀ ਊਧਵ ਠਾਕਰੇ ਨੇ ਕੰਗਨਾ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।