
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 3,74,269 ਰਹਿ ਗਈ ਹੈ ਜੋ ਕਿ ਕੋਰੋਨਾਂ ਮਾਮਲਿਆਂ ਦੀ ਕੁੱਲ ਸੰਖਿਆ ਦਾ 1.13 ਫੀਸਦੀ ਹੈ।
ਨਵੀਂ ਦਿੱਲੀ - ਪਿਛਲੇ ਇੱਕ ਦਿਨ ਵਿਚ ਭਾਰਤ ਵਿਚ ਕੋਰੋਨਾ ਵਾਇਰਸ (COVID-19) ਸੰਕਰਮਣ ਦੇ 27,254 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਕੇਸ 3,32,64,175 ਹੋ ਗਏ ਹਨ। ਇਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 3,74,269 ਰਹਿ ਗਈ। ਇਹ ਜਾਣਕਾਰੀ ਸੋਮਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਵਿੱਚ ਸਾਹਮਣੇ ਆਈ ਹੈ। ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਕੋਵਿਡ -19 ਨਾਲ 219 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 4,42,874 ਹੋ ਗਈ। ਮੰਤਰਾਲੇ ਅਨੁਸਾਰ ਪਿਛਲੇ 78 ਦਿਨਾਂ ਤੋਂ ਰੋਜ਼ਾਨਾ ਰਿਪੋਰਟ ਕੀਤੇ ਜਾਣ ਵਾਲੇ ਮਾਮਲਿਆਂ ਦੀ ਗਿਣਤੀ 50 ਹਜ਼ਾਰ ਤੋਂ ਘੱਟ ਵੇਖੀ ਗਈ ਹੈ।
Corona Virus
ਇਹ ਵੀ ਪੜ੍ਹੋ - ਸ੍ਰੀ ਚਮਕੌਰ ਸਾਹਿਬ ਤੋਂ ਅਕਾਲੀ ਦਲ ਨੂੰ ਝਟਕਾ! ਹਰਮੋਹਨ ਸਿੰਘ ਸੰਧੂ ਨੇ ਦਿੱਤਾ ਅਸਤੀਫਾ
ਮੰਤਰਾਲੇ ਨੇ ਕਿਹਾ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 3,74,269 ਰਹਿ ਗਈ ਹੈ ਜੋ ਕਿ ਕੋਰੋਨਾਂ ਮਾਮਲਿਆਂ ਦੀ ਕੁੱਲ ਸੰਖਿਆ ਦਾ 1.13 ਫੀਸਦੀ ਹੈ। ਦੇਸ਼ ਵਿਚ ਕੋਵਿਡ -19 ਤੋਂ ਪੀੜਤ ਹੋਣ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਦਰ 97.54 ਫੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 10,652 ਦੀ ਗਿਰਾਵਟ ਆਈ ਹੈ। ਐਤਵਾਰ ਨੂੰ ਦੇਸ਼ ਵਿਚ ਕੋਵਿਡ -19 ਲਈ 12,08,247 ਨਮੂਨਿਆਂ ਦੀ ਜਾਂਚ ਕੀਤੀ ਗਈ।
Corona Virus
ਹੁਣ ਤੱਕ ਕੁੱਲ 54,30,14,076 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 2.26 ਫੀਸਦੀ ਦਰਜ ਕੀਤੀ ਗਈ, ਜੋ ਕਿ ਪਿਛਲੇ 14 ਦਿਨਾਂ ਲਈ ਤਿੰਨ ਪ੍ਰਤੀਸ਼ਤ ਤੋਂ ਘੱਟ ਅਤੇ ਪਿਛਲੇ 97 ਦਿਨਾਂ ਤੋਂ ਪੰਜ ਪ੍ਰਤੀਸ਼ਤ ਤੋਂ ਘੱਟ ਹੈ। ਹਫਤਾਵਾਰੀ ਲਾਗ ਦੀ ਦਰ 2.11 ਪ੍ਰਤੀਸ਼ਤ ਹੈ। ਇਹ ਅੰਕੜਾ ਪਿਛਲੇ 80 ਦਿਨਾਂ ਤੋਂ ਤਿੰਨ ਪ੍ਰਤੀਸ਼ਤ ਤੋਂ ਵੀ ਘੱਟ ਹੈ।
Corona Virus
ਮਹਾਮਾਰੀ ਤੋਂ ਪੀੜਤ ਹੋਣ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਗਿਣਤੀ ਵਧ ਕੇ 3,24,47,032 ਹੋ ਗਈ ਹੈ। ਕੋਵਿਡ -19 ਕਾਰਨ ਮੌਤ ਦਰ 1.33 ਫੀਸਦੀ ਹੈ। ਮੰਤਰਾਲੇ ਦੇ ਅਨੁਸਾਰ ਦੇਸ਼ ਵਿਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 74.38 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।