ਪੇਗਾਸਸ ਮਾਮਲਾ: CJI ਦਾ ਕੇਂਦਰ ਨੂੰ ਸਵਾਲ, 'ਅਸੀਂ ਜਾਣਨਾ ਚਾਹੁੰਦੇ ਹਾਂ ਕਿ ਸਰਕਾਰ ਕੀ ਕਰ ਰਹੀ ਹੈ?'
Published : Sep 13, 2021, 1:06 pm IST
Updated : Sep 13, 2021, 1:06 pm IST
SHARE ARTICLE
Pegasus Case Hearing in Supreme Court
Pegasus Case Hearing in Supreme Court

ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਉਹ ਇਸ ਮਾਮਲੇ ’ਤੇ ਹਲ਼ਫਨਾਮਾ ਦਾਖਲ ਨਹੀਂ ਕਰੇਗੀ। ਕੇਂਦਰ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਹਲ਼ਫਨਾਮਾ ਦਾਖਲ ਨਹੀਂ ਕੀਤਾ ਜਾ ਸਕਦਾ

ਨਵੀਂ ਦਿੱਲੀ: ਸੁਪਰੀਮ ਕੋਰਟ ਵਿਚ ਅੱਜ ਪੇਗਾਸਸ ਜਾਸੂਸੀ ਮਾਮਲੇ (Pegasus Case Hearing in Supreme Court) ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਉਹ ਇਸ ਮਾਮਲੇ ’ਤੇ ਹਲ਼ਫਨਾਮਾ ਦਾਖਲ ਨਹੀਂ ਕਰੇਗੀ। ਕੇਂਦਰ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਹਲ਼ਫਨਾਮਾ ਦਾਖਲ ਨਹੀਂ ਕੀਤਾ ਜਾ ਸਕਦਾ ਪਰ ਸਰਕਾਰ ਜਾਸੂਸੀ ਦੇ ਆਰੋਪਾਂ ਦੀ ਜਾਂਚ ਲਈ ਪੈਨਲ ਦਾ ਗਠਨ ਕਰਨ ਲਈ ਸਹਿਮਤ ਹੈ। ਇਹ ਸੁਣਵਾਈ ਸੀਜੇਆਈ ਐਨਵੀ ਰਮਨਾ, ਜਸਟਿਸ ਸੁਰਿਆਕਾਂਤ ਅਤੇ ਜਸਟਿਸ ਏਐਸ ਬੋਪੰਨਾ ਦੀ ਬੈਂਚ ਵੱਲੋਂ ਕੀਤੀ ਜਾ ਰਹੀ ਸੀ।

Supreme Court Supreme Court

ਹੋਰ ਪੜ੍ਹੋ: CM ਯੋਗੀ ਨੇ ਕਿਹਾ, 'ਅੱਬਾ ਜਾਨ ਕਹਿਣ ਵਾਲੇ ਹਜ਼ਮ ਕਰ ਜਾਂਦੇ ਸੀ ਰਾਸ਼ਨ', ਵਿਰੋਧੀਆਂ ਨੇ ਚੁੱਕੇ ਸਵਾਲ

ਸੁਪਰੀਮ ਕੋਰਟ (Supreme Court on Pegasus Case) ਨੇ ਕੇਂਦਰ ਸਰਕਾਰ ਨਾਲ ਨਰਾਜ਼ਗੀ ਜਤਾਈ। ਸੀਜੇਆਈ ਰਮਨਾ ਨੇ ਕਿਹਾ ਕਿ ਅਦਾਲਤ ਜਾਣਨਾ ਚਾਹੁੰਦੀ ਹੈ ਕਿ ਆਖਿਰ ਸਰਕਾਰ ਇਸ ਮਾਮਲੇ ’ਤੇ ਕੀ ਕਰ ਰਹੀ ਹੈ। ਅਦਾਲਤ ਵਿਚ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਨੇ ਕਿਹਾ ਕਿ ਜੇਕਰ ਕੁਝ ਲੋਕਾਂ ਨੂੰ ਅਪਣੀ ਜਾਸੂਸੀ ਦਾ ਸ਼ੱਕ ਹੈ ਤਾਂ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈਂਦੀ ਹੈ। ਇਸੇ ਲਈ ਇਹ ਕਮੇਟੀ ਬਣਾਉਣ ਦੀ ਗੱਲ ਕਰ ਰਹੀ ਹੈ। ਇਹ ਕਮੇਟੀ ਆਪਣੀ ਰਿਪੋਰਟ ਅਦਾਲਤ ਨੂੰ ਸੌਂਪੇਗੀ।

Pegasus SpywarePegasus Spyware

ਹੋਰ ਪੜ੍ਹੋ: ਸ੍ਰੀ ਚਮਕੌਰ ਸਾਹਿਬ ਤੋਂ ਅਕਾਲੀ ਦਲ ਨੂੰ ਝਟਕਾ! ਹਰਮੋਹਨ ਸਿੰਘ ਸੰਧੂ ਨੇ ਦਿੱਤਾ ਅਸਤੀਫਾ

ਇਸ 'ਤੇ ਚੀਫ਼ ਜਸਟਿਸ ਨੇ ਕਿਹਾ- ਅਸੀਂ ਵਾਰ-ਵਾਰ ਕਹਿ ਰਹੇ ਹਾਂ ਕਿ ਅਸੀਂ ਸੰਵੇਦਨਸ਼ੀਲ ਗੱਲਾਂ ਨਹੀਂ ਜਾਣਨੀਆਂ। ਅਸੀਂ ਸਿਰਫ ਇਹ ਜਾਣਨਾ ਚਾਹੁੰਦੇ ਹਾਂ ਕਿ ਕੀ ਸਰਕਾਰ ਨੇ ਜਾਸੂਸੀ ਦੀ ਇਜਾਜ਼ਤ ਦਿੱਤੀ ਹੈ? ਸੀਜੇਆਈ ਰਮਨਾ (Chief Justice of India N V Ramana) ਨੇ ਕਿਹਾ ਕਿ ਅਸੀਂ ਰਾਸ਼ਟਰੀ ਹਿੱਤ ਦੇ ਮੁੱਦਿਆਂ ਵਿਚ ਨਹੀਂ ਜਾ ਰਹੇ। ਸਾਡੀ ਸੀਮਤ ਚਿੰਤਾ ਲੋਕਾਂ ਬਾਰੇ ਹੈ। ਕਮੇਟੀ ਦੀ ਨਿਯੁਕਤੀ ਕੋਈ ਮੁੱਦਾ ਨਹੀਂ ਹੈ। ਹਲਫਨਾਮੇ ਦਾ ਉਦੇਸ਼ ਇਹ ਹੋਣਾ ਚਾਹੀਦਾ ਹੈ ਕਿ ਪਤਾ ਚੱਲ ਸਕੇ ਕਿ ਤੁਸੀਂ ਕਿੱਥੇ ਖੜ੍ਹੇ ਹੋ। ਸੰਸਦ ਵਿਚ ਤੁਹਾਡੇ ਅਪਣੇ ਆਈਟੀ ਮੰਤਰੀ ਦੇ ਬਿਆਨ ਅਨੁਸਾਰ ਫੋਨ ਦਾ ਤਕਨੀਕੀ ਵਿਸ਼ਲੇਸ਼ਣ ਕੀਤੇ ਬਿਨ੍ਹਾਂ ਮੁਲਾਂਕਣ ਕਰਨਾ ਮੁਸ਼ਕਿਲ ਹੈ।

Pegasus spywarePegasus spyware

ਹੋਰ ਪੜ੍ਹੋ: ਢਾਈ ਸਾਲ ਬਾਅਦ ਫਿਰ ਸ਼ੁਰੂ ਹੋਣਗੀਆਂ Jet Airways ਦੀਆਂ ਉਡਾਣਾਂ, ਘਾਟੇ ਕਾਰਨ ਬੰਦ ਹੋਈ ਸੀ ਏਅਰਲਾਈਨ

ਅਦਾਲਤ ਵਿਚ ਪਟੀਸ਼ਨਰ ਪੱਤਰਕਾਰ ਐਨ ਰਾਮ ਵੱਲੋਂ ਪੇਸ਼ ਹੋਏ ਕਪਿਲ ਸਿੱਬਲ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਜਵਾਬ ਦੇਵੇ ਕਿਉਂਕਿ ਨਾਗਰਿਕਾਂ ਦੀ ਨਿੱਜਤਾ ਦੀ ਰੱਖਿਆ ਕਰਨਾ ਸਰਕਾਰ ਦਾ ਫਰਜ਼ ਹੈ। ਉਹਨਾਂ ਕਿਹਾ ਕਿ ਸਪਾਈਵੇਅਰ ਦੀ ਅਜਿਹੀ ਵਰਤੋਂ ਪੂਰੀ ਤਰ੍ਹਾਂ ਗੈਰਕਨੂੰਨੀ ਹੈ। ਸਿੱਬਲ ਨੇ ਕਿਹਾ ਕਿ ਜੇਕਰ ਸਰਕਾਰ ਹੁਣ ਕਹਿੰਦੀ ਹੈ ਕਿ ਉਹ ਹਲਫ਼ਨਾਮਾ ਦਾਇਰ ਨਹੀਂ ਕਰੇਗੀ ਤਾਂ ਮੰਨਿਆ ਜਾਣਾ ਚਾਹੀਦਾ ਹੈ ਕਿ ਪੈਗਾਸਸ (Pegasus snooping row) ਦੀ ਗੈਰਕਨੂੰਨੀ ਵਰਤੋਂ ਹੋ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement