ਕਿਰਾਏ 'ਤੇ ਮਕਾਨ ਲੱਭਣ ਗਏ ਪਤੀ-ਪਤਨੀ ਨੂੰ ਡੰਪਰ ਨੇ ਮਾਰੀ ਟੱਕਰ, ਦੋਵਾਂ ਦੀ ਮੌਕੇ 'ਤੇ ਹੋਈ ਮੌਤ
Published : Sep 13, 2022, 1:19 pm IST
Updated : Sep 13, 2022, 1:22 pm IST
SHARE ARTICLE
photo
photo

ਇਕ ਵਿਅਕਤੀ ਗੰਭੀਰ ਜ਼ਖਮੀ

 

ਫਰੀਦਾਬਾਦ: ਕਿਰਾਏ ਦਾ ਮਕਾਨ ਲੱਭ ਕੇ ਵਾਪਸ ਘਰ ਜਾ ਰਹੇ ਸਾਈਕਲ ਸਵਾਰ ਪਤੀ-ਪਤਨੀ ਨਾਲ ਭਿਆਨਕ ਹਾਦਸਾ ਵਾਪਰ ਗਿਆ। ਸਾਈਕਲ ਸਵਾਰ ਪਤੀ ਪਤਨੀ ਨੂੰ ਡੰਪਰ ਨੇ ਕੁਚਲ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਵਿੱਚ ਉਹਨਾਂ ਦਾ ਰਿਸ਼ਤੇਦਾਰ ਵੀ ਜ਼ਖ਼ਮੀ ਹੋ ਗਿਆ। ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਬਿਹਾਰ ਦੇ ਮੁੰਗੇਰ ਜ਼ਿਲ੍ਹੇ ਦੇ ਰਹਿਣ ਵਾਲੇ ਗੌਤਮਦਾਸ (40) ਅਤੇ ਕੰਚਨ (32) ਵਜੋਂ ਹੋਈ ਹੈ। ਦੋਵੇਂ ਪਿੰਡ ਬਡਾਲੀ ਵਿੱਚ ਕਿਰਾਏ ’ਤੇ ਰਹਿੰਦੇ ਸਨ। ਉਨ੍ਹਾਂ ਦੇ ਚਾਰ ਬੱਚੇ ਵੀ ਹਨ। ਹਾਦਸੇ ਤੋਂ ਬਾਅਦ ਡੰਪਰ ਨੂੰ ਮੌਕੇ 'ਤੇ ਛੱਡ ਕੇ ਫਰਾਰ ਹੋਏ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਗੌਤਮ ਦਾਸ ਅਤੇ ਕੰਚਨ ਬਡੌਲੀ ਸਥਿਤ ਬਾਈਪਾਸ ਰੋਡ 'ਤੇ ਬਣੇ ਮਕਾਨ 'ਚ ਕਿਰਾਏ ਦੇ ਕਮਰੇ 'ਚ ਪਰਿਵਾਰ ਸਮੇਤ ਰਹਿੰਦੇ ਸਨ। ਦੋਵੇਂ ਸੈਕਟਰ-6 ਸਥਿਤ ਇਕ ਕੰਪਨੀ ਵਿਚ ਕੰਮ ਕਰਦੇ ਸਨ। ਐਤਵਾਰ ਸ਼ਾਮ ਨੂੰ ਪਤੀ-ਪਤਨੀ ਚਾਵਲਾ ਕਾਲੋਨੀ 'ਚ ਕਿਰਾਏ 'ਤੇ ਕਮਰਾ ਲੱਭਣ ਗਏ ਸਨ।
ਉਹਨਾਂ ਨੇ ਝੜਸੇਟਲੀ ਦੇ ਰਹਿਣ ਵਾਲੇ ਆਪਣੇ ਰਿਸ਼ਤੇਦਾਰ ਧਰਮਿੰਦਰ ਨੂੰ ਵੀ ਬੁਲਾਇਆ। ਕਮਰਾ ਦੇਖ ਕੇ ਤਿੰਨੇ  ਰਾਤ ਕਰੀਬ 11.30 ਵਜੇ ਪੈਦਲ ਹੀ ਬਰੌਲੀ ਸਥਿਤ ਆਪਣੇ ਕਮਰੇ ਨੂੰ ਵਾਪਸ ਆ ਰਹੇ ਸਨ।

ਦੱਸਿਆ ਜਾਂਦਾ ਹੈ ਕਿ ਬਰੌਲੀ ਪੁਲ ਨੇੜੇ ਬੱਲਭਗੜ੍ਹ ਵੱਲ ਆ ਰਹੇ ਸਨ ਕਿ ਡੰਪਰ ਨੇ ਤਿੰਨਾਂ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਡੰਪਰ ਡਿਵਾਈਡਰ ਨੂੰ ਪਾਰ ਕਰਕੇ ਦੂਜੇ ਪਾਸੇ ਡੂੰਘੇ ਟੋਏ ਵਿੱਚ ਜਾ ਡਿੱਗਿਆ। ਸੂਚਨਾ ਮਿਲਣ 'ਤੇ ਬੀਪੀਟੀਪੀ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ। ਡਾਕਟਰਾਂ ਨੇ ਗੌਤਮ ਦਾਸ ਅਤੇ ਉਸ ਦੀ ਪਤਨੀ ਕੰਚਨ ਨੂੰ ਮ੍ਰਿਤਕ ਐਲਾਨ ਦਿੱਤਾ।

Location: India, Haryana, Faridabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement