ਹਰਿਆਣਾ 'ਚ ਬਿਜਲੀ ਚੋਰੀ ਦਾ ਪਰਦਾਫਾਸ਼, 5 ਸਾਲਾਂ 'ਚ ਲੱਗਾ 700 ਕਰੋੜ ਦਾ ਚੂਨਾ
Published : Sep 13, 2022, 6:00 pm IST
Updated : Sep 13, 2022, 6:00 pm IST
SHARE ARTICLE
 Electricity theft exposed in Haryana, 700 crore lime spent in 5 years
Electricity theft exposed in Haryana, 700 crore lime spent in 5 years

ਚਾਲੂ ਵਿੱਤੀ ਸਾਲ 'ਚ ਪਿਛਲੇ ਮਹੀਨੇ ਤੱਕ 51.21 ਕਰੋੜ ਰੁਪਏ ਦੀ ਬਿਜਲੀ ਚੋਰੀ ਕੀਤੀ ਗਈ ਹੈ ਅਤੇ 31.22 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।

 

ਗੁਰੂਗ੍ਰਾਮ - ਹਰਿਆਣਾ 'ਚ ਪਿਛਲੇ 5 ਸਾਲਾਂ ਵਿਚ 706.82 ਕਰੋੜ ਰੁਪਏ ਦੀ ਬਿਜਲੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ ਬਿਜਲੀ ਚੋਰੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਤੋਂ 378.33 ਕਰੋੜ ਰੁਪਏ ਦਾ ਜੁਰਮਾਨਾ ਵੀ ਵਸੂਲਿਆ ਗਿਆ ਹੈ। ਦੱਖਣ ਹਰਿਆਣਾ ਬਿਜਲੀ ਵੰਡ ਨਿਗਮ (ਡੀ.ਐੱਚ.ਬੀ.ਵੀ.ਐੱਨ.) ਦੇ ਪ੍ਰਬੰਧ ਨਿਰਦੇਸ਼ਕ (ਐੱਮ.ਡੀ.) ਪੀ.ਸੀ. ਮੀਨਾ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 'ਚ ਪਿਛਲੇ ਮਹੀਨੇ ਤੱਕ 51.21 ਕਰੋੜ ਰੁਪਏ ਦੀ ਬਿਜਲੀ ਚੋਰੀ ਕੀਤੀ ਗਈ ਹੈ ਅਤੇ 31.22 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।

ਐੱਮ.ਡੀ. ਅਨੁਸਾਰ, ਤਕਨੀਕੀ ਦਖਲਅੰਦਾਜ਼ੀ ਅਤੇ ਚੋਰੀ ਦਾ ਪਤਾ ਲਗਾਉਣ ਨਾਲ ਡਿਸਕਾਮ ਨੇ ਤਕਨੀਕੀ ਅਤੇ ਵੰਡ ਘਾਟੇ ਨੂੰ ਕਾਫ਼ੀ ਘੱਟ ਕਰ ਲਿਆ ਹੈ। 
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2021-22 'ਚ 156.65 ਕਰੋੜ ਰੁਪਏ ਦੀ ਬਿਜਲੀ ਚੋਰੀ ਪਾਈ ਗਈ ਅਤੇ 78.70 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ। ਬਿਜਲੀ ਕੰਪਨੀ ਦੀ ਟੀਮ ਵੱਲੋਂ 1,81,078 ਖਪਤਕਾਰਾਂ ਦੇ ਬਿਜਲੀ ਮੀਟਰਾਂ ਦੀ ਚੈਕਿੰਗ ਕੀਤੀ ਗਈ ਅਤੇ 45,470 ਲੋਕ ਬਿਜਲੀ ਚੋਰੀ ਕਰਦੇ ਫੜੇ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ 42,501 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਮੀਨਾ ਨੇ ਕਿਹਾ “ਬਿਜਲੀ ਦੀ ਚੋਰੀ ਕਾਨੂੰਨੀ ਅਪਰਾਧ ਹੈ ਅਤੇ ਉਨ੍ਹਾਂ ਖਪਤਕਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਬਕਾਇਆ ਜੁਰਮਾਨਾ ਜਮ੍ਹਾ ਨਹੀਂ ਕੀਤਾ ਹੈ। ਬਿਜਲੀ ਚੋਰੀ ਲਈ ਜੁਰਮਾਨਾ ਅਤੇ ਸਜ਼ਾ ਦਾ ਪ੍ਰਬੰਧ ਹੈ। ਡੀ.ਐੱਚ.ਬੀ.ਵੀ.ਐੱਨ ਨੇ ਇਕ ਪੋਰਟਲ ਲਾਂਚ ਕੀਤਾ ਹੈ ਅਤੇ ਸੂਚਨਾ ਦੇਣ ਵਾਲਿਆਂ ਨੂੰ ਇਨਾਮ ਦੇ ਰਿਹਾ ਹੈ।” ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬਿਜਲੀ ਚੋਰੀ ਬਾਰੇ ਪਤਾ ਲੱਗਦਾ ਹੈ ਤਾਂ ਉਹ ਟੋਲ ਫਰੀ ਨੰਬਰ 18001801011 'ਤੇ ਕਾਲ ਕਰਕੇ ਬਿਜਲੀ ਚੋਰੀ ਰੋਕਣ ਵਿਚ ਆਪਣਾ ਯੋਗਦਾਨ ਪਾ ਸਕਦਾ ਹੈ।
 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement