
ਇਸ ਸੂਚੀ ਵਿਚ ਪ੍ਰਤਾਪ ਸਿੰਘ ਬਾਜਵਾ, ਰਾਜਿੰਦਰ ਕੌਰ ਭੱਠਲ, ਲਾਲ ਸਿੰਘ, ਸੁਖਪਾਲ ਖਹਿਰਾ, ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਦਾ ਨਾਮ ਸ਼ਾਮਲ ਨਹੀਂ ਹੈ।
ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਕਮੇਟੀ ਦੇ 142 ਡੈਲੀਗੇਟ ਮੇਬਰਾਂ ਦੀ ਸੂਚੀ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਰੀ ਕੀਤਾ। ਇਸ ਸੂਚੀ ’ਚ ਨਵਜੋਤ ਸਿੱਧੂ ਤੇ ਉਹਨਾਂ ਦੇ ਕਈ ਸਮਰਥਕ ਆਗੂਆਂ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਸੰਸਦ ਮੈਂਬਰ ਰਵਨੀਤ ਬਿੱਟੂ, ਮਨੀਸ਼ ਤਿਵਾੜੀ ਦੇ ਨਾਮ ਸ਼ਾਮਲ ਹਨ ਪਰ ਕਈ ਪ੍ਰਮੁੱਖ ਆਗੂਆਂ ਤੇ ਸਾਬਕਾ ਮੰਤਰੀਆਂ ਦੇ ਨਾਂ ਗਾਇਬ ਹਨ।
ਇਸ ਸੂਚੀ ਵਿਚ ਪ੍ਰਤਾਪ ਸਿੰਘ ਬਾਜਵਾ, ਰਾਜਿੰਦਰ ਕੌਰ ਭੱਠਲ, ਲਾਲ ਸਿੰਘ, ਸੁਖਪਾਲ ਖਹਿਰਾ, ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਦਾ ਨਾਮ ਸ਼ਾਮਲ ਨਹੀਂ ਹੈ। ਇਸ ਤੋਂ ਇਲਾਵਾ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀਅ ਤੇ ਸਾਬਕਾ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸੁਖਪਾਲ ਖਹਿਰਾ ਦੇ ਨਾਂ ਵੀ ਸੂਚੀ ਵਿਚ ਸ਼ਾਮਲ ਨਹੀਂ ਹਨ।
ਇਸ ਸੂਚੀ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਇਕ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ, “ਮੈਨੂੰ ਨਹੀਂ ਪਤਾ ਕਿ ਕਿਸ ਆਧਾਰ 'ਤੇ ਨਾਮ ਸੂਚੀ ਵਿਚ ਸ਼ਾਮਲ ਕੀਤੇ ਗਏ ਜਾਂ ਬਾਹਰ ਕੀਤੇ ਗਏ। ਪਾਰਟੀ ਲਈ ਅਣਥੱਕ ਮਿਹਨਤ ਕਰਨ ਵਾਲੇ ਸੀਨੀਅਰ ਆਗੂਆਂ ਨੂੰ ਬਾਹਰ ਕਰਨਾ ਨਿਰਾਸ਼ਾਜਨਕ ਹੈ।” ਇਕ ਹੋਰ ਆਗੂ ਨੇ ਕਿਹਾ ਕਿ ਸਿਰਫ ਸੂਬਾ ਪਾਰਟੀ ਪ੍ਰਧਾਨ ਹੀ ਦੱਸ ਸਕਦਾ ਹੈ ਕਿ ਸੀਨੀਅਰ ਆਗੂਆਂ ਦੇ ਨਾਂ ਸੂਚੀ ਵਿਚ ਕਿਉਂ ਨਹੀਂ ਹਨ।