ਰਾਜਸਥਾਨ 'ਚ ਬੱਸ ਨਾਲ ਟਕਰਾਇਆ ਟਰੱਕ, 11 ਲੋਕਾਂ ਦੀ ਹੋਈ ਮੌਤ

By : GAGANDEEP

Published : Sep 13, 2023, 9:16 am IST
Updated : Sep 13, 2023, 9:16 am IST
SHARE ARTICLE
photo
photo

12 ਤੋਂ ਵੱਧ ਲੋਕ ਜ਼ਖ਼ਮੀ

 

ਭਰਤਪੁਰ: ਰਾਜਸਥਾਨ ਦੇ ਭਰਤਪੁਰ 'ਚ ਬੁੱਧਵਾਰ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਅਤੇ ਪ੍ਰਸ਼ਾਸਨ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ ਵਿਚ 45 ਤੋਂ ਵੱਧ ਲੋਕ ਸਵਾਰ ਸਨ।

ਇਹ ਵੀ ਪੜ੍ਹੋ: ਨਸ਼ੇ ਨੇ ਬਣਾਏ ਚੋਰ: ਪੁਲਿਸ ਨੇ ਤਿੰਨ ਚੋਰਾਂ ਨੂੰ ਕੀਤਾ ਕਾਬੂ, ਨਸ਼ੇ ਦੀ ਪੂਰਤੀ ਲਈ ਲੋਕਾਂ ਦੇ ਕਰਦੇ ਸਨ ਵਾਹਨ ਚੋਰੀ

ਇਹ ਹਾਦਸਾ ਲਖਨਪੁਰ ਥਾਣਾ ਖੇਤਰ ਦੇ ਆਗਰਾ-ਜੈਪੁਰ ਰਾਸ਼ਟਰੀ ਰਾਜਮਾਰਗ-21 'ਤੇ ਹੰਤਾਰਾ ਨੇੜੇ ਸਵੇਰੇ 5:30 ਵਜੇ ਵਾਪਰਿਆ। ਮਰਨ ਵਾਲਿਆਂ ਵਿਚ 6 ਔਰਤਾਂ ਅਤੇ 5 ਪੁਰਸ਼ ਸਨ। ਸਾਰੇ ਮ੍ਰਿਤਕ ਗੁਜਰਾਤ ਦੇ ਭਾਵਨਗਰ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: ਜੇਕਰ ਕੋਈ ਸਨਾਤਨ ਖਿਲਾਫ਼ ਬੋਲੇਗਾ ਤਾਂ ਉਸ ਦੀ ਜ਼ੁਬਾਨ ਬਾਹਰ ਕੱਢ ਦਿਆਂਗੇ-ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 

ਪੁਲਿਸ ਮੁਤਾਬਕ ਬੱਸ ਭਾਵਨਗਰ ਤੋਂ ਮਥੁਰਾ ਦੇ ਰਸਤੇ ਹਰਿਦੁਆਰ ਜਾ ਰਹੀ ਸੀ। ਸਵੇਰੇ ਭਰਤਪੁਰ-ਆਗਰਾ ਹਾਈਵੇਅ 'ਤੇ ਬੱਸ ਅਚਾਨਕ ਖਰਾਬ ਹੋ ਗਈ। ਡਰਾਈਵਰ ਤੇ ਉਸ ਦੇ ਸਾਥੀ ਸਮੇਤ ਹੋਰ ਸਵਾਰੀਆਂ ਵੀ ਬੱਸ ਤੋਂ ਉਤਰ ਗਈਆਂ। ਡਰਾਈਵਰ ਅਤੇ ਉਸ ਦੇ ਸਾਥੀ ਬੱਸ ਨੂੰ ਠੀਕ ਕਰ ਰਹੇ ਸਨ ਕਿ ਅਚਾਨਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਸਾਈਡ 'ਤੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ।

ਇਸ ਦੌਰਾਨ ਉਥੋਂ ਲੰਘ ਰਹੇ ਹੋਰ ਵਾਹਨਾਂ ਦੇ ਚਾਲਕਾਂ ਨੇ ਸੜਕ 'ਤੇ ਬੇਹੋਸ਼ ਪਏ ਲੋਕਾਂ ਨੂੰ ਦੇਖ ਕੇ ਪੁਲਿਸ ਨੂੰ ਫੋਨ ਕੀਤਾ ਅਤੇ ਐਂਬੂਲੈਂਸ ਬੁਲਾਈ। ਸਾਰਿਆਂ ਦੀਆਂ ਲਾਸ਼ਾਂ ਨੂੰ ਭਰਤਪੁਰ ਜ਼ਿਲਾ ਹਸਪਤਾਲ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ। ਹਾਦਸੇ ਤੋਂ ਬਾਅਦ ਲਾਸ਼ਾਂ ਹਾਈਵੇਅ 'ਤੇ  ਵਿਛ ਗਈਆਂ। ਉਥੇ ਮੌਜੂਦ ਲੋਕਾਂ ਨੇ ਇਕ-ਇਕ ਲਾਸ਼ ਨੂੰ ਸੜਕ ਦੇ ਵਿਚਕਾਰੋਂ ਹਟਾ ਕੇ ਇਕ ਪਾਸੇ ਰੱਖ ਦਿੱਤਾ। ਇਸ ਦੇ ਨਾਲ ਹੀ ਹਾਈਵੇਅ 'ਤੇ ਜਾਮ ਲੱਗ ਗਿਆ। ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹੋਸ਼ 'ਚ ਆਉਣ 'ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

Location: India, Rajasthan, Bharatpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement