ਜੰਮੂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

By : GAGANDEEP

Published : Sep 13, 2023, 9:45 am IST
Updated : Sep 13, 2023, 9:45 am IST
SHARE ARTICLE
photo
photo

ਇਕ ਜਵਾਨ ਵੀ ਹੋਇਆ ਸ਼ਹੀਦ

 

ਜੰਮੂ: ਜੰਮੂ ਡਿਵੀਜ਼ਨ ਦੇ ਰਾਜੋਰੀ ਜ਼ਿਲੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਦੂਜੇ ਪਾਸੇ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਇਸ ਦੇ ਨਾਲ ਹੀ ਮੁਕਾਬਲੇ ਵਿੱਚ ਭਾਰਤੀ ਫੌਜ ਦੇ ਲੈਬਰਾਡੋਰ ਕੁੱਤੇ ਕੈਂਟ ਦੀ ਵੀ ਮੌਤ ਹੋ ਗਈ ਹੈ। ਦਰਅਸਲ, ਕੈਂਟ ਫੌਜ ਦੇ ਸਰਚ ਆਪਰੇਸ਼ਨ 'ਚ ਮਦਦ ਕਰ ਰਿਹਾ ਸੀ ਅਤੇ ਅੱਤਵਾਦੀਆਂ ਦੀ ਭਾਲ 'ਚ ਅੱਗੇ ਵਧਣ 'ਚ ਜਵਾਨਾਂ ਦੀ ਮਦਦ ਕਰ ਰਿਹਾ ਸੀ। ਦੂਜੇ ਪਾਸਿਓਂ ਹੋਈ ਗੋਲੀਬਾਰੀ 'ਚ ਕੈਂਟ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਹ ਹੇਠਾਂ ਡਿੱਗ ਗਿਆ ਅਤੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਇਹ ਵੀ ਪੜ੍ਹੋ: ਰਾਜਸਥਾਨ 'ਚ ਬੱਸ ਨਾਲ ਟਕਰਾਇਆ ਟਰੱਕ, 11 ਲੋਕਾਂ ਦੀ ਹੋਈ ਮੌਤ 

ਇਸ ਤੋਂ ਇਲਾਵਾ ਇੱਕ ਪੁਲਿਸ ਐਸਪੀਓ ਸਮੇਤ ਤਿੰਨ ਜ਼ਖ਼ਮੀ ਹੋਏ ਹਨ। ਸ਼ਹੀਦ ਹੋਏ ਫੌਜੀ ਜਵਾਨ ਦੀ ਪਛਾਣ 21 ਰਾਸ਼ਟਰੀ ਰਾਈਫਲਜ਼ ਦੇ ਜਵਾਨ ਜਵਿੰਦਰ ਸਿੰਘ ਵਜੋਂ ਹੋਈ ਹੈ। ਤਿੰਨ ਹੋਰ ਜ਼ਖ਼ਮੀ ਸੁਰੱਖਿਆ ਮੁਲਾਜ਼ਮਾਂ ਦੀ ਪਛਾਣ ਸਬ ਇੰਸਪੈਕਟਰ ਮੁਹੰਮਦ ਅਸ਼ਰਫ਼ (ਐਸਪੀਓ), ਕਾਂਸਟੇਬਲ ਮੁਹੰਮਦ ਰਫੀਕ ਅਤੇ ਕਾਂਸਟੇਬਲ ਮੁਹੰਮਦ ਇਕਬਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਜੇਕਰ ਕੋਈ ਸਨਾਤਨ ਖਿਲਾਫ਼ ਬੋਲੇਗਾ ਤਾਂ ਉਸ ਦੀ ਜ਼ੁਬਾਨ ਬਾਹਰ ਕੱਢ ਦਿਆਂਗੇ-ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ  

ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਰਾਜੌਰੀ ਜ਼ਿਲ੍ਹੇ ਦੇ ਨਾਰਲਾ ਇਲਾਕੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਇਸ ਤੋਂ ਇਲਾਵਾ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਇਸ ਮੁਕਾਬਲੇ ਵਿੱਚ ਪੁਲਿਸ ਦੇ ਐਸਪੀਓ ਅਤੇ ਤਿੰਨ ਹੋਰ ਜ਼ਖ਼ਮੀ ਵੀ ਹੋਏ ਹਨ। ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲ ਮੌਕੇ 'ਤੇ ਪਹੁੰਚੇ।

ਰੱਖਿਆ ਪੀਆਰਓ ਮੁਤਾਬਕ ਜਦੋਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ। ਸੁਰੱਖਿਆ ਬਲਾਂ ਦੀ ਇਸ ਟੀਮ ਦੇ ਨਾਲ 21 ਆਰਮੀ ਡਾਗ ਯੂਨਿਟ ਵੀ ਸੀ। ਹਾਲ ਹੀ 'ਚ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕਈ ਮੁਕਾਬਲੇ ਹੋਏ ਹਨ, ਜਿਸ 'ਚ ਕਈ ਅੱਤਵਾਦੀ ਮਾਰੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement