Arvind Kejriwal:ਕੇਜਰੀਵਾਲ ਅੱਜ ਭਾਵ 13 ਸਤੰਬਰ ਨੂੰ ਰਿਹਾਅ ਹੋ ਗਏ ਹਨ।
Arvind Kejriwal: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਵਿਚ ਫੈਸਲਾ ਸੁਣਾਇਆ ਗਿਆ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆ ਦੀ ਬੈਂਚ ਵੱਲੋਂ ਫੈਸਲਾ ਸੁਣਾਇਆ ਗਿਆ।
ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। 5 ਸਤੰਬਰ ਨੂੰ ਪਿਛਲੀ ਸੁਣਵਾਈ 'ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੋ ਜਾਂਚ ਏਜੰਸੀਆਂ (ਈਡੀ ਅਤੇ ਸੀਬੀਆਈ) ਨੇ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜੇਕਰ ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਅੱਜ ਜ਼ਮਾਨਤ ਮਿਲ ਗਈ ਹੈ ਅਤੇ ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। 10 ਮਈ ਨੂੰ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ 21 ਦਿਨਾਂ ਲਈ ਰਿਹਾਅ ਕੀਤਾ ਗਿਆ ਸੀ। ਉਨ੍ਹਾਂ ਨੂੰ 51 ਦਿਨ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।
ਕੇਜਰੀਵਾਲ ਅੱਜ ਭਾਵ 13 ਸਤੰਬਰ ਨੂੰ ਰਿਹਾਅ ਹੋ ਗਏ ਹਨ। ਸੁਪਰੀਮ ਕੋਰਟ ਨੇ 10 ਲੱਖ ਰੁਪਏ ਮੁਚਲਕੇ ’ਤੇ ਦਿੱਤੀ ਜ਼ਮਾਨਤ। ਜਾਣਕਾਰੀ ਅਨੁਸਾਰ ਕੇਜਰੀਵਾਲ ਨੂੰ ਸ਼ਰਤਾਂ ਦੇ ਆਧਾਰ ‘ਤੇ ਜ਼ਮਾਨਤ ਦਿੱਤੀ ਗਈ ਹੈ।
ਸੀਬੀਆਈ ਨੇ 7 ਸਤੰਬਰ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਪੰਜਵੀਂ ਅਤੇ ਆਖਰੀ ਚਾਰਜਸ਼ੀਟ ਦਾਇਰ ਕੀਤੀ ਸੀ। ਸੀਬੀਆਈ ਨੇ ਕਿਹਾ ਕਿ ਜਾਂਚ ਪੂਰੀ ਹੋ ਗਈ ਹੈ ਅਤੇ ਇਹ ਸਾਹਮਣੇ ਆਇਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਬਣਾਉਣ ਅਤੇ ਲਾਗੂ ਕਰਨ ਦੀ ਅਪਰਾਧਿਕ ਸਾਜ਼ਿਸ਼ ਵਿੱਚ ਸ਼ੁਰੂ ਤੋਂ ਹੀ ਸ਼ਾਮਲ ਸਨ। ਉਹ ਸ਼ਰਾਬ ਨੀਤੀ ਦੇ ਨਿੱਜੀਕਰਨ ਬਾਰੇ ਪਹਿਲਾਂ ਹੀ ਮਨ ਬਣਾ ਚੁੱਕਾ ਸੀ।
ਸੁਪਰੀਮ ਕੋਰਟ ਨੇ ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ 12 ਜੁਲਾਈ ਨੂੰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ। ਜ਼ਮਾਨਤ ਦਿੰਦੇ ਹੋਏ ਜਸਟਿਸ ਸੰਜੀਵ ਖੰਨਾ ਨੇ ਕਿਹਾ ਸੀ ਕਿ ਕੇਜਰੀਵਾਲ 90 ਦਿਨਾਂ ਤੋਂ ਜੇਲ੍ਹ 'ਚ ਹਨ, ਇਸ ਲਈ ਉਹ ਉਨ੍ਹਾਂ ਦੀ ਰਿਹਾਈ ਦੇ ਨਿਰਦੇਸ਼ ਦਿੰਦੇ ਹਨ। ਅਸੀਂ ਜਾਣਦੇ ਹਾਂ ਕਿ ਉਹ ਇੱਕ ਚੁਣੇ ਹੋਏ ਨੇਤਾ ਹਨ ਅਤੇ ਇਹ ਫੈਸਲਾ ਉਨ੍ਹਾਂ ਨੇ ਕਰਨਾ ਹੈ ਕਿ ਉਹ ਮੁੱਖ ਮੰਤਰੀ ਬਣੇ ਰਹਿਣਾ ਚਾਹੁੰਦੇ ਹਨ ਜਾਂ ਨਹੀਂ।
ਜਸਟਿਸ ਖੰਨਾ ਨੇ ਕਿਹਾ ਸੀ ਕਿ ਅਸੀਂ ਇਸ ਕੇਸ ਨੂੰ ਵੱਡੇ ਬੈਂਚ ਕੋਲ ਟਰਾਂਸਫਰ ਕਰ ਰਹੇ ਹਾਂ। ਗ੍ਰਿਫਤਾਰੀ ਦੀ ਨੀਤੀ ਕੀ ਹੈ, ਇਸ ਦਾ ਆਧਾਰ ਕੀ ਹੈ। ਇਸ ਦੇ ਲਈ ਅਸੀਂ 3 ਅਜਿਹੇ ਸਵਾਲ ਵੀ ਤਿਆਰ ਕੀਤੇ ਹਨ। ਜੇਕਰ ਵੱਡਾ ਬੈਂਚ ਚਾਹੇ ਤਾਂ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 'ਚ ਬਦਲਾਅ ਕਰ ਸਕਦਾ ਹੈ।
ਰਾਘਵ ਚੱਢਾ ਨੇ ਕੇਜਰੀਵਾਲ ਦੀ ਜ਼ਮਾਨਤ ਦੇ ਫ਼ੈਸਲੇ ਲਈ SC ਦਾ ਧੰਨਵਾਦ ਕੀਤਾ
ਕਿਹਾ-ਸੱਚ ਦੁਖੀ ਹੋ ਸਕਦਾ ਪਰ ਹਾਰ ਨਹੀਂ ਸਕਦਾ।
ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ 'ਤੇ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਲਿਖਿਆ-
ਅੱਜ ਫਿਰ ਝੂਠ ਅਤੇ ਸਾਜ਼ਿਸ਼ਾਂ ਦੇ ਖਿਲਾਫ ਲੜਾਈ ਵਿੱਚ ਸੱਚ ਦੀ ਜਿੱਤ ਹੋਈ ਹੈ। ਮੈਂ ਇੱਕ ਵਾਰ ਫਿਰ ਬਾਬਾ ਸਾਹਿਬ ਅੰਬੇਡਕਰ ਜੀ ਦੀ ਸੋਚ ਅਤੇ ਦੂਰਅੰਦੇਸ਼ੀ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ 75 ਸਾਲ ਪਹਿਲਾਂ ਆਮ ਆਦਮੀ ਨੂੰ ਭਵਿੱਖ ਦੇ ਕਿਸੇ ਵੀ ਤਾਨਾਸ਼ਾਹ ਵਿਰੁੱਧ ਮਜ਼ਬੂਤ ਕੀਤਾ ਸੀ।
ਮੰਤਰੀ ਹਰਪਾਲ ਚੀਮਾ ਨੇ ਕੇਜਰੀਵਾਲ ਦੀ ਜ਼ਮਾਨਤ ਦੇ ਫ਼ੈਸਲੇ ਲਈ SC ਦਾ ਕੀਤਾ ਧੰਨਵਾਦ
ਕਿਹਾ- ਅੱਜ ਸੱਚ ਦੀ ਸਭ ਤੋਂ ਵੱਡੀ ਜਿੱਤ ਹੋਈ ਹੈ।
CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ’ਤੇ ਆਤਿਸ਼ੀ ਮਾਰਲੇਨਾ ਨੇ ਕੀਤਾ ਟਵੀਟ
ਲਿਖਿਆ- ਸੱਚ ਦੁਖੀ ਹੋ ਸਕਦਾ ਹੈ, ਪਰ ਹਾਰ ਨਹੀਂ ਸਕਦਾ।