Agra News : 17 ਸਤੰਬਰ ਨੂੰ ਹੋਵੇਗੀ ਸੁਣਵਾਈ
Agra News : ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਖਿਲਾਫ਼ ਆਗਰਾ ਦੀ ਵਿਸ਼ੇਸ਼ ਅਦਾਲਤ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਵਿਚ ਮੁਦਈ ਦੇ ਵਕੀਲ ਰਮਾਸ਼ੰਕਰ ਸ਼ਰਮਾ ਹਨ। ਜਸਟਿਸ ਅਨੁਜ ਕੁਮਾਰ ਸਿੰਘ ਨੇ ਕੇਸ ਦਰਜ ਕਰ ਲਿਆ ਹੈ ਤੇ ਮੁਦਈ ਦੇ ਵਕੀਲ ਨੂੰ ਬਿਆਨ ਦਰਜ ਕਰਵਾਉਣ ਲਈ 17 ਸਤੰਬਰ ਦੀ ਤਰੀਕ ਤੈਅ ਕੀਤੀ ਹੈ।
ਵਕੀਲ ਨੇ 31 ਅਗਸਤ, 4 2024 ਨੂੰ ਆਗਰਾ ਪੁਲਿਸ ਕਮਿਸ਼ਨਰ ਤੇ ਨਿਊ ਆਗਰਾ ਪੁਲਿਸ ਸਟੇਸ਼ਨ ਇੰਚਾਰਜ ਨੂੰ ਸ਼ਿਕਾਇਤ ਭੇਜ ਕੇ ਕੰਗਨਾ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਅਗਸਤ ਦੇ ਆਖਰੀ ਹਫ਼ਤੇ ਕੰਗਨਾ ਨੇ ਐਮ.ਐਸ.ਪੀ. ਤੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਬਾਰੇ ਟਿੱਪਣੀ ਕੀਤੀ ਸੀ, ਜਿਸ ਕਾਰਨ ਇਹ ਮਾਮਲਾ ਦਰਜ ਕੀਤਾ ਗਿਆ ਹੈ।
(For more news apart from Case filed against Kangana ranaut for commenting against farmers News in Punjabi, stay tuned to Rozana Spokesman)