Delhi News : ਦਿੱਲੀ ਦੇ ਨਬੀ ਕਰੀਮ ਇਲਾਕੇ ਵਿੱਚ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, 2 ਜ਼ਖ਼ਮੀ
Published : Sep 13, 2024, 2:36 pm IST
Updated : Sep 13, 2024, 2:36 pm IST
SHARE ARTICLE
One person died due to wall collapse
One person died due to wall collapse

ਮਲਬੇ ਹੇਠ ਦੱਬੇ ਇੱਕ ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ

Delhi News : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਬੀ ਕਰੀਮ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਮੀਂਹ ਪੈਣ ਕਾਰਨ ਇੱਕ ਦਰਗਾਹ ਦੀ ਕੰਧ ਡਿੱਗ ਗਈ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਸਵੇਰੇ 7 ਵਜੇ ਮਿਲੀ, ਜਿਸ ਤੋਂ ਬਾਅਦ ਤਿੰਨ ਅੱਗ ਬੁਝਾਊ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਦੋ ਲੋਕਾਂ ਨੂੰ ਬਚਾ ਲਿਆ ਗਿਆ ਹੈ ਪਰ ਕੁਝ ਲੋਕਾਂ ਦੇ ਅਜੇ ਵੀ ਕੰਧ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।

ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਤੋਂ ਬਾਅਦ ਮਲਬੇ ਹੇਠ ਦੱਬੇ ਇੱਕ ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 6:45 ਵਜੇ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਹਿਮਤ (35) ਵਾਸੀ ਹਰਦੋਈ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

ਉਨ੍ਹਾਂ ਨੇ ਦੱਸਿਆ ਕਿ ਈ-ਰਿਕਸ਼ਾ ਚਾਲਕ ਰਹਿਮਤ ਕੰਧ ਹੇਠਾਂ ਬਣੀ ਆਰਜ਼ੀ ਰਿਹਾਇਸ਼ 'ਚ ਰਹਿੰਦਾ ਸੀ। ਹਾਦਸੇ 'ਚ ਦੋ ਹੋਰ ਲੋਕ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਫਾਇਰ ਬ੍ਰਿਗੇਡ ਅਧਿਕਾਰੀ, ਸਥਾਨਕ ਪੁਲਸ ਅਤੇ ਹੋਰ ਬਚਾਅ ਦਲ ਮੌਕੇ 'ਤੇ ਮੌਜੂਦ ਹਨ।

ਅਧਿਕਾਰੀ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਮਲਬਾ ਹਟਾਇਆ ਜਾ ਰਿਹਾ ਹੈ।

Location: India, Delhi

SHARE ARTICLE

ਏਜੰਸੀ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:17 PM

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM
Advertisement