
Himachal Cloud Burst News: ਕਈ ਘਰਾਂ ਨੂੰ ਵੀ ਪਹੁੰਚਿਆ ਨੁਕਸਾਨ
Bilaspur Cloud burst Himachal News in punjabi : ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦਾ ਕਹਿਰ ਜਾਰੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਲੋਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਤ੍ਰਾਸਦੀ ਦਾ ਸਾਹਮਣਾ ਕਰ ਰਹੇ ਹਨ। ਇੱਕ ਵਾਰ ਫਿਰ, ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਵਿਚ ਤਬਾਹੀ ਮਚੀ ਹੈ। ਜ਼ਿਲ੍ਹੇ ਦੇ ਨੈਣਾਦੇਵੀ ਵਿੱਚ ਦੇਰ ਰਾਤ ਬੱਦਲ ਫਟਣ ਦੀ ਘਟਨਾ ਦੀ ਖ਼ਬਰ ਮਿਲੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਨਮਹੋਲ ਇਲਾਕੇ ਵਿੱਚ ਬੱਦਲ ਫਟਣ ਕਾਰਨ 10 ਤੋਂ ਵੱਧ ਵਾਹਨ ਮਲਬੇ ਹੇਠ ਦੱਬ ਗਏ, ਜਦੋਂ ਕਿ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਅਚਾਨਕ ਆਫ਼ਤ ਕਾਰਨ ਸਥਾਨਕ ਲੋਕ ਘਬਰਾ ਗਏ ਹਨ।
ਭਾਰੀ ਮੀਂਹ ਤੋਂ ਬਾਅਦ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਫ਼ਸਲਾਂ ਤਬਾਹ ਹੋ ਗਈਆਂ ਹਨ। ਸਥਾਨਕ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਵਿੱਚ ਰੁੱਝੀਆਂ ਹੋਈਆਂ ਹਨ। ਮੌਸਮ ਵਿਭਾਗ ਨੇ ਹਿਮਾਚਲ ਦੇ ਕਈ ਹਿੱਸਿਆਂ ਵਿੱਚ ਅਲਰਟ ਜਾਰੀ ਕੀਤਾ ਹੈ। 13 ਅਤੇ 14 ਸਤੰਬਰ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕਾਂਗੜਾ, ਊਨਾ, ਹਮੀਰਪੁਰ, ਬਿਲਾਸਪੁਰ ਅਤੇ ਮੰਡੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਕਾਰਨ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਦੇ ਕੰਢਿਆਂ 'ਤੇ ਜਾਣ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।
"(For more news apart from “ Bilaspur Cloud burst Himachal News in punjabi , ” stay tuned to Rozana Spokesman.)