
ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿਖੇ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ
ਹਮੀਰਪੁਰ: ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿਚ ਇਕ ਮਹਿਲਾ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ ਮਕਾਨ ਮਾਲਕਾਂ ਨੇ ਕਿਰਾਇਆ ਨਾ ਦੇਣ ਦੇ ਚਲਦਿਆਂ ਔਰਤ ਦਾ ਘਰ ਖਾਲੀ ਕਰਵਾਉਣ ਲਈ ਉਸ ਨੂੰ ਦਰੱਖਤ ਨਾਲ ਬੰਨ ਕੇ ਕੁੱਟਿਆ ਅਤੇ ਸਮਾਨ ਘਰ ਦੇ ਬਾਹਰ ਸੁੱਟ ਦਿੱਤਾ।
Landlord beat woman for not paying rent
ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਔਰਤ ਨੂੰ ਛੁਡਵਾਇਆ ਅਤੇ ਮਾਮਲੇ ਵਿਚ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਮਕਾਨ ਮਾਲਕਾਂ ਦਾ ਦੋਸ਼ ਹੈ ਕਿ ਮਹਿਲਾ ਨੇ ਘਰ ਦਾ ਕਿਰਾਇਆ ਨਹੀਂ ਦਿੱਤਾ ਸੀ। ਇਸ ਕਾਰਨ ਉਸ ਨੂੰ ਕੁੱਟ ਕੇ ਉਸ ਦਾ ਸਮਾਨ ਘਰੋਂ ਬਾਹਰ ਸੁੱਟ ਦਿੱਤਾ ਗਿਆ।
Landlord beat woman for not paying rent
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੇ ਕੁਝ ਮਹੀਨੇ ਪਹਿਲਾਂ ਮਕਾਨ ਦਾ ਕਿਰਾਇਆ ਦੇਣਾ ਬੰਦ ਕਰ ਦਿੱਤਾ। ਇਸ ਦੌਰਾਨ ਮਹਿਲਾ ਨੇ ਮਕਾਨ ਮਾਲਕਾਂ ਦੀਆਂ ਕਾਫ਼ੀ ਮਿੰਨਤਾਂ ਕੀਤੀਆਂ ਪਰ ਉਹਨਾਂ ਦਾ ਦਿਲ ਨਹੀਂ ਪਿਘਲਿਆ। ਐਸਐਪੀ ਸੰਤੋਸ਼ ਕੁਮਾਰ ਨੇ ਕਿਹਾ ਕਿ ਘਟਨਾ ਵਿਚ ਜੋ ਦੋਸ਼ੀ ਹਨ, ਉਹਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਪੀੜਤ ਮਹਿਲਾ ਦਾ ਬਿਆਨ ਦਰਜ ਕਰ ਲਿਆ ਹੈ।