ਪਾਕਿਸਤਾਨ 'ਚ ਬੱਸ ਨੂੰ ਅੱਗ ਲੱਗਣ ਕਾਰਨ 17 ਲੋਕਾਂ ਦੀ ਹੋਈ ਮੌਤ
Published : Oct 13, 2022, 8:05 am IST
Updated : Oct 13, 2022, 8:05 am IST
SHARE ARTICLE
photo
photo

20 ਲੋਕ ਝੁਲਸੇ

 

ਕਰਾਚੀ: ਪਾਕਿਸਤਾਨ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪਾਕਿਸਤਾਨ ਦੇ ਸਿੰਧ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਬੱਸ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਬੱਸ ਵਿੱਚ ਸਵਾਰ 17 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਕਰਾਚੀ ਤੋਂ ਕਰੀਬ 90 ਕਿਲੋਮੀਟਰ ਦੂਰ ਨੂਰੀਆਬਾਦ ਸ਼ਹਿਰ ਦੀ ਹੈ। ਪਾਕਿ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ ਸ਼ਾਮ ਨੂੰ ਨੂਰੀਆਬਾਦ ਨੇੜੇ ਹਾਈਵੇਅ 'ਤੇ ਖੈਰਪੁਰ ਨਾਥਨ ਸ਼ਾਹ ਖੇਤਰ ਨੂੰ ਜਾ ਰਹੀ ਬੱਸ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 20 ਹੋਰ ਜ਼ਖਮੀ ਹੋ ਗਏ।

ਪੁਲਿਸ ਨੇ ਦੱਸਿਆ ਕਿ ਇੰਟਰਸਿਟੀ ਬੱਸ 50 ਤੋਂ ਵੱਧ ਹੜ੍ਹ ਪੀੜਤਾਂ ਨੂੰ ਲੈ ਕੇ ਜਾ ਰਹੀ ਸੀ, ਜੋ ਕਰਾਚੀ ਵਿੱਚ ਅਸਥਾਈ ਸ਼ੈਲਟਰਾਂ ਵਿੱਚ ਰਹਿ ਰਹੇ ਸਨ। ਇਹ ਸਾਰੇ ਹੜ੍ਹ ਪ੍ਰਭਾਵਿਤ ਖੈਰਪੁਰ ਨਾਥਨ ਸ਼ਾਹ ਵਿੱਚ ਆਪਣੇ ਘਰਾਂ ਨੂੰ ਪਰਤ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਅਧਿਕਾਰੀ ਨੇ ਦੱਸਿਆ ਕਿ ਨੂਰੀਆਬਾਦ ਨੇੜੇ ਐਮ-9 ਮੋਟਰਵੇਅ 'ਤੇ ਜਮਸ਼ੋਰੋ ਅਤੇ ਹੈਦਰਾਬਾਦ ਨੇੜੇ ਬੱਸ 'ਚ ਅਚਾਨਕ ਅੱਗ ਲੱਗ ਗਈ। ਫਿਲਹਾਲ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਪਾਕਿਸਤਾਨੀ ਪੁਲਿਸ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਉਨ੍ਹਾਂ ਨੇ ਖਦਸ਼ਾ ਪ੍ਰਗਟਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸਿੰਧ ਦੇ ਸੰਸਦੀ ਸਿਹਤ ਸਕੱਤਰ ਕਾਸਿਮ ਸੌਮਰੋ ਨੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਘੱਟੋ-ਘੱਟ 12 ਪੀੜਤ ਨਾਬਾਲਗ ਸਨ, ਜਿਨ੍ਹਾਂ ਦੀ ਉਮਰ 15 ਸਾਲ ਜਾਂ ਇਸ ਤੋਂ ਘੱਟ ਸੀ। ਬੱਸ ਵਿੱਚ ਸਵਾਰ ਸਾਰੀਆਂ ਸਵਾਰੀਆਂ ਇੱਕੋ ਪਿੰਡ ਖੈਰਪੁਰ ਨਾਥਨ ਸ਼ਾਹ ਦੇ ਰਹਿਣ ਵਾਲੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement