
ਸਿੱਧੇ ਪ੍ਰਸਾਰਣ ਦੀ ਨਿਗਰਾਨੀ ਕਰਨ ਅਤੇ ਇਸ ਸਬੰਧੀ ਹਦਾਇਤਾਂ ਤਿਆਰ ਕਰਨ ਲਈ ਇਕ ਕਮੇਟੀ ਨਿਯੁਕਤ ਕਰਨ ਲਈ ਹੁਕਮ ਦੇਣ ਦੀ ਮੰਗ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਰਜਰੀਆਂ ਦੇ ਸਿੱਧੇ ਪ੍ਰਸਾਰਣ ਤੋਂ ਪੈਦਾ ਹੋਣ ਵਾਲੇ ਕਾਨੂੰਨੀ ਅਤੇ ਨੈਤਿਕ ਮੁੱਦਿਆਂ ਨਾਲ ਸਬੰਧਤ ਪਟੀਸ਼ਨ ’ਤੇ ਸ਼ੁਕਰਵਾਰ ਨੂੰ ਕੇਂਦਰ ਅਤੇ ਹੋਰ ਧਿਰਾਂ ਤੋਂ ਜਵਾਬ ਮੰਗਿਆ ਹੈ।
ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਦਿੱਲੀ ਦੇ ਕੁਝ ਵਿਅਕਤੀਆਂ ਵਲੋਂ ਦਾਇਰ ਪਟੀਸ਼ਨ ’ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਜਸਟਿਸ ਚੰਦਰਚੂੜ, ਜਸਟਿਸ ਜੇ.ਬੀ. ਜੱਜ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਪਟੀਸ਼ਨਰਾਂ ਨੇ ਐਨ.ਐਮ.ਸੀ. ਨੂੰ ਨਿਯਮਤ ਤੌਰ ’ਤੇ ਸਰਜਰੀਆਂ ਦੇ ਸਿੱਧੇ ਪ੍ਰਸਾਰਣ ਦੀ ਨਿਗਰਾਨੀ ਕਰਨ ਅਤੇ ਇਸ ਸਬੰਧੀ ਹਦਾਇਤਾਂ ਤਿਆਰ ਕਰਨ ਲਈ ਇਕ ਕਮੇਟੀ ਨਿਯੁਕਤ ਕਰਨ ਲਈ ਹੁਕਮ ਦੇਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਮਾਮਲੇ ਨੂੰ ਤਿੰਨ ਹਫ਼ਤਿਆਂ ਬਾਅਦ ਸੁਣਵਾਈ ਲਈ ਸੂਚੀਬੱਧ ਕੀਤਾ ਹੈ।