
ਲੁਹਾਰਘਾਟ ’ਚ ਵਾਪਰਿਆ ਹਾਦਸਾ, 10 ਲੋਕ ਗੰਭੀਰ ਜ਼ਖਮੀ
ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਲੁਹਾਰਘਾਟ ’ਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਵਿੱਚ ਕੁੱਲ 35 ਲੋਕ ਸਵਾਰ ਸਨ, ਜੋ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ 10 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਭੇਜਿਆ ਗਿਆ ਹੈ।
ਰਿਪੋਰਟਾਂ ਮੁਤਾਬਕ, ਇਹ ਘਟਨਾ ਸੋਲਨ ਜ਼ਿਲ੍ਹੇ ਵਿਖੇ ਲੁਹਾਰਘਾਟ ਦੇ ਰਾਮਸ਼ਹਿਰ ਥਾਣਾ ਖੇਤਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਦੁਪਹਿਰ ਨੂੰ ਇੱਕ ਨਿੱਜੀ ਬੱਸ ਸੜਕ ਤੋਂ ਉਤਰ ਗਈ ਅਤੇ ਲੁਹਾਰਘਾਟ ਨੇੜੇ ਖੇਤਾਂ ਵਿੱਚ ਜਾ ਡਿੱਗੀ। ਇਸ ਦੌਰਾਨ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਫਿਰ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।