ਖ਼ਬਰਾਂ |

ਤਾਜ਼ਾ |

ਭਾਰਤ-ਇਟਲੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਦਿੱਲੀ ਵਿਖੇ ਹੋਈ ਸੰਸਦੀ ਗਰੁੱਪ ਦੀ ਮੀਟਿੰਗ ਵਿੱਚ ਮਲਵਿੰਦਰ ਸਿੰਘ ਕੰਗ ਨੇ ਕੀਤੀ ਸ਼ਮੂਲੀਅਤ
Published : Oct 13, 2026, 7:47 pm IST
Updated : Oct 13, 2026, 7:47 pm IST
SHARE ARTICLE
Malvinder Singh Kang attended Parliamentary Group meeting held in New Delhi to further strengthen India-Italy relations
Malvinder Singh Kang attended Parliamentary Group meeting held in New Delhi to further strengthen India-Italy relations

ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਅਤੇ ਭਾਰਤ ਵਿੱਚ ਇਟਲੀ ਦੇ ਰਾਜਦੂਤ ਐਚ.ਈ. ਟੋਮਾਸੋ ਜਿਓਰਡਾਨੋ ਨੇ ਕੀਤੀ ਮੀਟਿੰਗ ਦੀ ਅਗਵਾਈ

ਨਵੀਂ ਦਿੱਲੀ: ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਭਾਰਤ ਅਤੇ ਇਟਲੀ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਵੀਂ ਦਿੱਲੀ ਵਿਖੇ ਹੋਈ ਭਾਰਤ-ਇਟਲੀ ਸੰਸਦੀ ਗਰੁੱਪ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।

ਮੀਟਿੰਗ ਦੀ ਅਗਵਾਈ ਸਾਬਕਾ ਕੇਂਦਰੀ ਵਿੱਤ ਮੰਤਰੀ ਸ੍ਰੀ ਪੀ. ਚਿਦੰਬਰਮ ਨੇ ਕੀਤੀ, ਜਦਕਿ ਇਟਲੀ ਵੱਲੋਂ ਭਾਰਤ ਵਿੱਚ ਇਟਲੀ ਦੇ ਰਾਜਦੂਤ ਐੱਚ.ਈ. ਸ੍ਰੀ ਟੋਮਾਸੋ ਜਿਓਰਡਾਨੋ ਨੇ ਅਗਵਾਈ ਕੀਤੀ।

ਮੀਟਿੰਗ ਦੌਰਾਨ ਭਾਰਤ ਅਤੇ ਇਟਲੀ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਸਦੀ ਪੱਧਰ ’ਤੇ ਆਪਸੀ ਵਿਚਾਰ-ਵਟਾਂਦਰੇ ਤੇ ਸਹਿਯੋਗ ਨੂੰ ਵਧਾਉਣ ਬਾਰੇ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਨੈਨੀਤਾਲ ਤੋਂ ਲੋਕ ਸਭਾ ਮੈਂਬਰ ਸ੍ਰੀ ਅਜੈ ਭੱਟ ਅਤੇ ਉੱਤਰ ਪ੍ਰਦੇਸ਼ ਤੋਂ ਲੋਕ ਸਭਾ ਮੈਂਬਰ ਸ੍ਰੀ ਕਰਨ ਭੂਸ਼ਣ ਸਿੰਘ ਵੀ ਮੌਜੂਦ ਸਨ।

ਇਸ ਮੀਟਿੰਗ ਵਿੱਚ ਭਾਰਤੀ ਸੰਸਦ ਮੈਂਬਰਾਂ ਅਤੇ ਇਟਲੀ ਦੇ ਰਾਜਦੂਤ ਦੀ ਸ਼ਮੂਲੀਅਤ ਦੋਵਾਂ ਦੇਸ਼ਾਂ ਦਰਮਿਆਨ ਨਿਰੰਤਰ ਸੰਵਾਦ ਅਤੇ ਆਪਸੀ ਸਹਿਯੋਗ ਦੀ ਮਹੱਤਤਾ ਨੂੰ ਦਰਸਾਉਂਦੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement