ਖ਼ਬਰਾਂ |

ਤਾਜ਼ਾ |

ਕੇਂਦਰੀ ਮੰਤਰੀ ਭੁਪੇਂਦਰ ਯਾਦਵ ਅਤੇ ਰੇਖਾ ਗੁਪਤਾ ਨੇ ਪ੍ਰਦੂਸ਼ਣ ਕੰਟਰੋਲ ਉਪਾਵਾਂ ਦੀ ਕੀਤੀ ਸਮੀਖਿਆ
Published : Oct 13, 2026, 9:15 pm IST
Updated : Oct 13, 2026, 9:15 pm IST
SHARE ARTICLE
Union Ministers Bhupendra Yadav and Rekha Gupta reviewed pollution control measures
Union Ministers Bhupendra Yadav and Rekha Gupta reviewed pollution control measures

'ਸੇਵਾ ਸੰਕਲਪ' ਮੁਹਿੰਮ ਤਹਿਤ 150 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ

ਨਵੀਂ ਦਿੱਲੀ: ਕੇਂਦਰੀ ਵਾਤਾਵਰਣ ਮੰਤਰੀ ਭੁਪੇਂਦਰ ਯਾਦਵ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀ.ਪੀ.ਸੀ.ਸੀ.) ਦੇ 'ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ' ਵਿਖੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਨਾਲ ਸਬੰਧਤ ਉਪਾਵਾਂ ਦੀ ਸਮੀਖਿਆ ਕੀਤੀ।

ਉਨ੍ਹਾਂ ਨੇ ‘ਸੇਵਾ ਸੰਕਲਪ’ ਮੁਹਿੰਮ ਤਹਿਤ ਆਨੰਦ ਵਿਹਾਰ ਅੰਤਰ-ਰਾਜੀ ਬੱਸ ਅੱਡੇ (ਆਈ.ਐੱਸ.ਬੀ.ਟੀ.) ਤੋਂ 150 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ, ਆਨੰਦ ਵਿਹਾਰ ਬੱਸ ਅੱਡੇ, ਨੰਦ ਨਗਰੀ, ਰੋਹਿਣੀ ਸੈਕਟਰ-37, ਨਾਂਗਲੋਈ ਅਤੇ ਕੇਸ਼ੋਪੁਰ ਬੱਸ ਡਿੱਪੂਆਂ ਵਿੱਚ ਈ.ਵੀ. ਚਾਰਜਿੰਗ ਸਟੇਸ਼ਨਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਦਘਾਟਨ ਕੀਤਾ ਗਿਆ।

ਇਸ ਤੋਂ ਬਾਅਦ, ਕੇਂਦਰੀ ਮੰਤਰੀ ਨੇ ਗੁਪਤਾ ਜੀ ਨਾਲ ਸ਼ਾਸਤਰੀ ਪਾਰਕ ਸਥਿਤ ਡੀ.ਪੀ.ਸੀ.ਸੀ. ਦੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ ਦੌਰਾ ਕੀਤਾ ਅਤੇ ਪ੍ਰਦੂਸ਼ਣ 'ਤੇ ਨਜ਼ਰ ਰੱਖਣ ਲਈ ਵਰਤੀ ਜਾ ਰਹੀ ਤਕਨੀਕ ਦੀ ਜਾਣਕਾਰੀ ਲਈ। ਇਸ ਦੌਰਾਨ, ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਤੇ ਨਜ਼ਰ ਰੱਖਣ ਵਾਲੇ 13 ਨਵੇਂ ਲਗਾਤਾਰ ਅੰਬੀਨਟ ਏਅਰ ਕੁਆਲਿਟੀ ਮਾਨੀਟਰਿੰਗ ਸੈਂਟਰਾਂ ਦਾ ਡਿਜੀਟਲ ਮਾਧਿਅਮ ਰਾਹੀਂ ਉਦਘਾਟਨ ਵੀ ਕੀਤਾ ਗਿਆ।

ਇੱਕ ਸਰਕਾਰੀ ਬਿਆਨ ਦੇ ਮੁਤਾਬਕ, ਦਿੱਲੀ ਵਿੱਚ ਇਹ ਨਿਗਰਾਨੀ ਕੇਂਦਰ ਪੀ.ਐੱਮ. 2.5 ਅਤੇ ਪੀ.ਐੱਮ. 10 ਵਰਗੇ ਪ੍ਰਮੁੱਖ ਪ੍ਰਦੂਸ਼ਕਾਂ ਦੀ ਲਗਾਤਾਰ ਨਿਗਰਾਨੀ ਕਰਨਗੇ। ਇਸ ਨਾਲ ਹਵਾ ਦੀ ਗੁਣਵੱਤਾ ਨਾਲ ਜੁੜੇ ਅੰਕੜੇ ਉਪਲਬਧ ਹੋਣਗੇ ਅਤੇ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਦੂਸ਼ਣ ਦੀ ਨਿਗਰਾਨੀ ਹੋਰ ਮਜ਼ਬੂਤ ਹੋਵੇਗੀ।

ਸਮੀਖਿਆ ਦੌਰਾਨ, ਯਾਦਵ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਦੇ 11 ਕਾਰਜ ਬਿੰਦੂਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਏਜੰਸੀਆਂ ਦੀ ਤਾਲਮੇਲ ਵਾਲੀ ਕਾਰਵਾਈ ਕਾਰਨ ਸ਼ਹਿਰ ਦੇ ਪ੍ਰਮੁੱਖ ਪ੍ਰਦੂਸ਼ਣ 'ਹਾਟਸਪਾਟ' ਆਨੰਦ ਵਿਹਾਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਆਨੰਦ ਵਿਹਾਰ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਊ.ਆਈ.) 30 ਅਗਸਤ ਨੂੰ 430 ਦਰਜ ਕੀਤਾ ਗਿਆ ਸੀ, ਜੋ ਘੱਟ ਕੇ 92 'ਤੇ ਆ ਗਿਆ। ਉਨ੍ਹਾਂ ਨੇ ਇਸ ਸੁਧਾਰ ਦਾ ਸਿਹਰਾ ਸਰਕਾਰ, ਟਰੈਫਿਕ ਪੁਲਿਸ, ਲੋਕ ਨਿਰਮਾਣ ਵਿਭਾਗ ਅਤੇ ਹੋਰ ਏਜੰਸੀਆਂ ਦੇ ਸਹਿਯੋਗੀ ਯਤਨਾਂ ਨੂੰ ਦਿੱਤਾ।

ਪ੍ਰਦੂਸ਼ਣ ਪ੍ਰਭਾਵਿਤ ਖੇਤਰ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਗੱਲ ਕਰਦਿਆਂ ਯਾਦਵ ਨੇ ਦੱਸਿਆ ਕਿ 11 ਏਜੰਸੀਆਂ ਨੂੰ ਅਲਪਕਾਲੀਨ ਅਤੇ ਦੀਰਘਕਾਲੀਨ ਕਾਰਜ ਸੌਂਪੇ ਗਏ ਹਨ।

ਉਨ੍ਹਾਂ ਦੇ ਮੁਤਾਬਕ, ਅੰਦਰੂਨੀ ਸੜਕਾਂ ਦਾ ਨਿਰਮਾਣ ਹੋ ਚੁੱਕਾ ਹੈ, ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਹਨ, ਉਸਾਰੀ ਕਾਰਜਾਂ ਵਿੱਚ ਹਰੇ ਜਾਲ (ਗ੍ਰੀਨ ਨੈੱਟ) ਅਤੇ ਧੂੜ ਕੰਟਰੋਲ ਉਪਾਵਾਂ ਦੀ ਪਾਲਣਾ ਕੀਤੀ ਜਾ ਰਹੀ ਹੈ, ਗੈਰ-ਕਾਨੂੰਨੀ ਉਸਾਰੀ ਅਤੇ ਮਲਬੇ ਨੂੰ ਹਟਾਇਆ ਗਿਆ ਹੈ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਦੂਰ ਕੀਤਾ ਗਿਆ ਹੈ।

ਯਾਦਵ ਨੇ ਕਿਹਾ ਕਿ ਸਰਕਾਰ ਨੇ ਇਲੈਕਟ੍ਰਿਕ ਅਤੇ ਸੀ.ਐੱਨ.ਜੀ. ਬੱਸਾਂ ਦੇ ਬੇੜੇ ਨੂੰ ਵਧਾ ਕੇ ਲਗਭਗ 5,500 ਤੋਂ ਵੱਧ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਸੰਚਾਲਨ ਵਿੱਚ ਸਹਾਇਤਾ ਲਈ ਚਾਰਜਿੰਗ ਸਬੰਧੀ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਹੈ।

ਪ੍ਰਦੂਸ਼ਣ ਕੰਟਰੋਲ ਲਈ ਇੱਕ ਸਾਂਝੇ ਨਜ਼ਰੀਏ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਦਿੱਲੀ ਵਿੱਚ ਪ੍ਰਦੂਸ਼ਣ ਦੇ ‘ਹਾਟਸਪਾਟ’ ਦੀ ਨਿਗਰਾਨੀ ਜਾਰੀ ਰੱਖੇਗੀ, ਜਿਸ ਵਿੱਚ ਦਿੱਲੀ ਸਰਕਾਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਸਥਿਤੀ 'ਤੇ ਨਜ਼ਰ ਰੱਖਣਗੇ।

ਯਾਦਵ ਨੇ ਦੱਸਿਆ ਕਿ ਆਬਾਦੀ ਆਧਾਰਿਤ ਮੌਜੂਦਾ ਮਿਆਰਾਂ ਤੋਂ ਇਲਾਵਾ, ਦਿੱਲੀ ਵਿੱਚ ਹੁਣ ਪ੍ਰਤੀ 25 ਵਰਗ ਕਿਲੋਮੀਟਰ ਵਿੱਚ ਇੱਕ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸਥਾਪਿਤ ਕੀਤਾ ਗਿਆ ਹੈ, ਅਤੇ ਇਸ ਗਰਿੱਡ ਦਾ ਵਿਸਥਾਰ ਹੋਰ ਐੱਨ.ਸੀ.ਆਰ. ਸ਼ਹਿਰਾਂ ਵਿੱਚ ਵੀ ਕੀਤਾ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਯਤਨਾਂ ਦਾ ਸਮਰਥਨ ਕਰਨ ਅਤੇ ਕਿਹਾ ਕਿ ਇਹ ਇੱਕ ਸਾਂਝੀ ਜ਼ਿੰਮੇਵਾਰੀ ਹੈ।

ਗੁਪਤਾ ਨੇ ਕਿਹਾ, ‘‘ਸ ਸਾਡੀ ਸਰਕਾਰ ਇੱਕ ਪਾਸੇ ਲਗਾਤਾਰ ਨਵੀਆਂ ਇਲੈਕਟ੍ਰਿਕ ਬੱਸਾਂ ਜੋੜ ਰਹੀ ਹੈ, ਤਾਂ ਦੂਜੇ ਪਾਸੇ ਈ.ਵੀ. ਚਾਰਜਿੰਗ ਦੇ ਬੁਨਿਆਦੀ ਢਾਂਚੇ ਦਾ ਵੀ ਤੇਜ਼ੀ ਨਾਲ ਵਿਸਥਾਰ ਕਰ ਰਹੀ ਹੈ। ਸਾਡਾ ਸੰਕਲਪ ਦਿੱਲੀ ਵਾਸੀਆਂ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਸੁਵਿਧਾਜਨਕ ਜਨਤਕ ਆਵਾਜਾਈ ਪ੍ਰਦਾਨ ਕਰਨਾ ਹੈ।’’

ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਦਾ ਆਈ.ਸੀ.ਸੀ.ਸੀ. ਪ੍ਰਦੂਸ਼ਣ ਵਿਰੁੱਧ ‘ਵਾਰ ਰੂਮ’ ਵਾਂਗ ਕੰਮ ਕਰ ਰਿਹਾ ਹੈ।

ਦਿੱਲੀ ਦੇ ਟਰੈਫਿਕ ਮੰਤਰੀ ਡਾ. ਪੰਕਜ ਕੁਮਾਰ ਸਿੰਘ ਨੇ ਕਿਹਾ ਕਿ ਸਾਫ਼ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਦਿੱਲੀ ਵਿੱਚ ਇਲੈਕਟ੍ਰਿਕ ਬੱਸਾਂ ਦੀ ਗਿਣਤੀ ਲਗਾਤਾਰ ਵਧਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ 150 ਨਵੀਆਂ ਇਲੈਕਟ੍ਰਿਕ ਬੱਸਾਂ ਦੇ ਸ਼ਾਮਲ ਹੋਣ ਨਾਲ ਇਨ੍ਹਾਂ ਦੀ ਗਿਣਤੀ ਵਧ ਕੇ 5,238 ਹੋ ਗਈ ਹੈ ਅਤੇ ਦਿੱਲੀ ਦੇ ਕੁੱਲ ਬੱਸ ਬੇੜੇ ਵਿੱਚ ਹੁਣ ਲਗਭਗ 6,988 ਬੱਸਾਂ ਹਨ, ਜਿਨ੍ਹਾਂ ਵਿੱਚ 1,750 ਸੀ.ਐੱਨ.ਜੀ. ਬੱਸਾਂ ਸ਼ਾਮਲ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement