
ਸਾਰੇ ਮੈਂਬਰ ਦੇਸ਼ਾਂ ਦੇ ਸਰਕਾਰਾਂ ਦੇ ਮੁਖੀ ਇਸ ਵਿੱਚ ਲੈਣਗੇ ਹਿੱਸਾ
ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਨੇ ਸ਼ੰਘਾਈ ਸਹਿਕਾਰਤਾ ਸੰਗਠਨ (ਐਸਸੀਓ) ਦੇ ਸਾਰੇ ਅੱਠ ਮੈਂਬਰ ਦੇਸ਼ਾਂ ਨੂੰ 30 ਨਵੰਬਰ ਨੂੰ ਆਨ ਲਾਈਨ ਸੰਮੇਲਨ ਲਈ ਸੱਦਾ ਦਿੱਤਾ ਹੈ। ਭਾਰਤ ਪਹਿਲੀ ਵਾਰ ਐਸਸੀਓ ਮੈਂਬਰਾਂ ਦੀ ਸਰਕਾਰ ਦੇ ਮੁਖੀਆਂ ਦੀ ਕਾਨਫਰੰਸ ਦੀ ਮੇਜ਼ਬਾਨੀ ਕਰ ਰਿਹਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਸਾਲ 2017 ਵਿੱਚ ਐਸਸੀਓ ਦੇ ਸਥਾਈ ਮੈਂਬਰ ਬਣੇ ਸਨ।
picਸੰਗਠਨ ਦੇ ਹੋਰ ਮੈਂਬਰ ਦੇਸ਼ਾਂ ਵਿਚ ਰੂਸ, ਚੀਨ, ਕਜ਼ਾਕਿਸਤਾਨ, ਕਿਰਗਿਸਤਾਨ,ਤਾਜਿਕਸਤਾਨ ਅਤੇ ਉਜ਼ਬੇਕਿਸਤਾਨ ਸ਼ਾਮਿਲ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਐਸਸੀਓ ਕਾਨਫਰੰਸ ਦੀ ਮੇਜ਼ਬਾਨੀ ਕਰਨ ਵਾਲਾ ਦੇਸ਼ ਸਾਰੇ ਐਸਸੀਓ ਮੈਂਬਰ ਦੇਸ਼ਾਂ ਨੂੰ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਸੱਦਾ ਭੇਜਦਾ ਹੈ।" ਇਸ ਦੇ ਅਨੁਸਾਰ,ਅਸੀਂ ਸਾਰੇ ਅੱਠ ਮੈਂਬਰ ਦੇਸ਼ਾਂ,ਚਾਰ ਨਿਗਰਾਨ ਦੇਸ਼ਾਂ,ਐਸਸੀਓ ਦੇ ਸੱਕਤਰ ਜਨਰਲ ਅਤੇ ਐਸਸੀਓ ਰੈਟਸ ਦੇ ਡਾਇਰੈਕਟਰ ਨੂੰ ਸੂਚਿਤ ਕੀਤਾ ਹੈ। ਉਨ੍ਹਾਂ ਭਾਰਤ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਕਿਹਾ ਸੀ ਕਿ ਉਹ ਐਸਸੀਓ ਕਾਨਫਰੰਸ ਨੂੰ ਆੱਨਲਾਈਨ ਆਯੋਜਿਤ ਕਰੇਗੀ ਅਤੇ ਸਾਰੇ ਮੈਂਬਰ ਦੇਸ਼ਾਂ ਦੇ ਸਰਕਾਰਾਂ ਦੇ ਮੁਖੀ ਇਸ ਵਿੱਚ ਹਿੱਸਾ ਲੈਣਗੇ।