ਮਹਾਰਾਸ਼ਟਰ : ਪੁਲਿਸ ਨਾਲ ਮੁਕਾਬਲੇ ਦੌਰਾਨ ਮਾਰੇ ਗਏ ਚਾਰ ਨਕਸਲੀ 
Published : Nov 13, 2021, 3:57 pm IST
Updated : Nov 13, 2021, 3:57 pm IST
SHARE ARTICLE
encounter
encounter

ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸਨਿਚਰਵਾਰ  ਨੂੰ ਪੁਲਿਸ ਨਾਲ ਮੁਕਾਬਲੇ 'ਚ ਚਾਰ ਨਕਸਲੀ ਮਾਰੇ ਗਏ।

ਗੜ੍ਹਚਿਰੌਲੀ : ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸਨਿਚਰਵਾਰ  ਨੂੰ ਪੁਲਿਸ ਨਾਲ ਮੁਕਾਬਲੇ 'ਚ ਚਾਰ ਨਕਸਲੀ ਮਾਰੇ ਗਏ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿਤੀ। ਇਹ ਮੁਕਾਬਲਾ ਅੱਜ ਸਵੇਰੇ ਗੜ੍ਹਚਿਰੌਲੀ ਦੇ ਗਿਆਰਬੱਤੀ ਜੰਗਲੀ ਖੇਤਰ ਦੇ ਧਨੌਰਾ ਵਿਚ ਹੋਇਆ। ਇਹ ਸਥਾਨ ਮੁੰਬਈ ਤੋਂ ਲਗਭਗ 920 ਕਿਲੋਮੀਟਰ ਦੂਰ ਹੈ। 

ਨਕਸਲੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਵਲੋਂ ਇੱਥੇ ਤਲਾਸ਼ੀ ਮੁਹਿੰਮ ਚਾਲੀ ਗਈ। ਇਸ ਦੌਰਾਨ ਉਥੇ ਲੁਕੇ ਨਕਸਲੀਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿਤੀ। ਜਵਾਬ ਵਿਚ ਪੁਲਿਸ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿਤੀ। ਇਸ ਗੋਲੀਬਾਰੀ ਵਿਚ ਚਾਰ ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਅਜੇ ਵੀ ਜਾਰੀ ਹੈ।

encounter encounter

ਜ਼ਿਕਰਯੋਗ ਹੈ ਕਿ ਦੇਸ਼ ਭਰ 'ਚ ਨਕਸਲੀਆਂ ਖ਼ਿਲਾਫ਼ ਮੁਹਿੰਮ ਤੇਜ਼ ਹੋ ਗਈ ਹੈ। ਇਸ ਦੇ ਮੱਦੇਨਜ਼ਰ ਹੀ ਸ਼ੁੱਕਰਵਾਰ ਨੂੰ ਝਾਰਖੰਡ 'ਚ ਨਕਸਲੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ ਵਿਚ ਹਾਲ ਹੀ ਵਿਚ ਕਈ ਨਕਸਲੀਆਂ ਨੇ ਆਤਮ ਸਮਰਪਣ ਕੀਤਾ ਸੀ। 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement