Hydrabad fire accident: ਹੈਦਰਾਬਾਦ ’ਚ ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 9 ਲੋਕਾਂ ਦੀ ਮੌਤ
Published : Nov 13, 2023, 2:17 pm IST
Updated : Nov 13, 2023, 2:59 pm IST
SHARE ARTICLE
Hydrabad fire accident
Hydrabad fire accident

ਦਮ ਘੁੱਟਣ ਕਾਰਨ ਉਨ੍ਹਾਂ ਦੀ ਮੌਤ ਹੋਈਆਂ ਮੌਤਾਂ

Hydrabad fire accident : ਹੈਦਰਾਬਾਦ ਦੇ ਨਾਮਪੱਲੀ ਇਲਾਕੇ ’ਚ ਸੋਮਵਾਰ ਨੂੰ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ ਚਾਰ ਔਰਤਾਂ ਸਮੇਤ ਨੌਂ ਲੋਕਾਂ ਦੀ ਕਥਿਤ ਤੌਰ ’ਤੇ ਦਮ ਘੁਟਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦਸਿਆ ਕਿ ਅੱਗ ਕੰਪਲੈਕਸ ਦੀ ਗਰਾਊਂਡ ਫਲੋਰ ’ਚ ਲੱਗੀ, ਜਿੱਥੇ ਰਸਾਇਣਾਂ ਨਾਲ ਭਰੇ ਕੁਝ ਡਰੰਮ ਰੱਖੇ ਹੋਏ ਸਨ। ਉਨ੍ਹਾਂ ਦਸਿਆ ਕਿ ਅੱਗ ਬਾਅਦ ’ਚ ਪਹਿਲੀ ਅਤੇ ਦੂਜੀ ਮੰਜ਼ਿਲ ਤਕ ਫੈਲ ਗਈ। ਪੁਲਿਸ ਨੇ ਦਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 9:35 ਵਜੇ ਘਟਨਾ ਸਬੰਧੀ ਫ਼ੋਨ ਆਇਆ।

ਤੇਲੰਗਾਨਾ ਦੇ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਅਤੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਘਟਨਾ ’ਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। 
ਅਧਿਕਾਰੀਆਂ ਨੇ ਦਸਿਆ ਕਿ ਇਮਾਰਤ ’ਚੋਂ ਹੁਣ ਤਕ 21 ਲੋਕਾਂ ਨੂੰ ਬਾਹਰ ਕਢਿਆ ਗਿਆ ਹੈ। ਉਨ੍ਹਾਂ ਦਸਿਆ ਕਿ ਧੂੰਏਂ ਕਾਰਨ ਬੇਹੋਸ਼ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਨੌਂ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿਤਾ। ਉਨ੍ਹਾਂ ਦਸਿਆ ਕਿ ਮ੍ਰਿਤਕਾਂ ਦੀ ਉਮਰ 6 ਤੋਂ 66 ਸਾਲ ਦਰਮਿਆਨ ਸੀ।
ਟੀ.ਵੀ. ਫੁਟੇਜ ’ਚ ਅੱਗ ਬੁਝਾਊ ਅਮਲੇ ਨੇ ਬੱਚਿਆਂ ਸਮੇਤ ਲੋਕਾਂ ਨੂੰ ਇਮਾਰਤ ਦੀਆਂ ਖਿੜਕੀਆਂ ’ਚੋਂ ਬਾਹਰ ਕਢਦੇ ਹੋਏ ਵਿਖਾਇਆ। ਅਧਿਕਾਰੀਆਂ ਨੇ ਦਸਿਆ ਕਿ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ।

ਪੁਲਿਸ ਦੇ ਡਿਪਟੀ ਕਮਿਸ਼ਨਰ (ਸੈਂਟਰਲ ਜ਼ੋਨ) ਐਮ. ਵੈਂਕਟੇਸ਼ਵਰਲੂ ਨੇ ਕਿਹਾ ਕਿ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ। ਉਨ੍ਹਾਂ ਦਸਿਆ ਕਿ ਪੁਲਿਸ ਅਤੇ ਫਾਇਰ ਕਰਮੀਆਂ ਨੇ ਇਮਾਰਤ ’ਚ ਫਸੇ ਪਰਿਵਾਰਾਂ ਨੂੰ ਬਾਹਰ ਕਢਿਆ। ਰਾਜ ਭਵਨ ਤੋਂ ਜਾਰੀ ਇਕ ਪ੍ਰੈਸ ਬਿਆਨ ’ਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਮੁੱਖ ਸਕੱਤਰ ਨੂੰ ਘਟਨਾ ’ਚ ਜ਼ਖਮੀ ਹੋਏ ਲੋਕਾਂ ਨੂੰ ਵਿਆਪਕ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਤੁਰਤ ਕਦਮ ਚੁੱਕਣ ਦੇ ਹੁਕਮ ਦਿਤੇ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਵੀ ਜਾਰੀ ਕੀਤੇ।

ਇਸ ਵਿਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਅੱਗ ਦੇ ਹਾਲਾਤ, ਪ੍ਰਤੀਕਿਰਿਆ ਵਿਧੀ ਅਤੇ ਸੁਧਾਰਾਤਮਕ ਉਪਾਵਾਂ ਬਾਰੇ ਇਕ ਵਿਆਪਕ ਰੀਪੋਰਟ ਪੇਸ਼ ਕਰਨ ਦੇ ਹੁਕਮ ਦਿਤੇ ਹਨ ਜੋ ਅਗਲੇ ਦੋ ਦਿਨਾਂ ਵਿਚ ਲਾਗੂ ਕੀਤੇ ਜਾ ਸਕਦੇ ਹਨ। ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਅਤੇ ਤੇਲੰਗਾਨਾ ਦੇ ਮੰਤਰੀ ਕੇਟੀ ਰਾਮਾ ਰਾਓ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ।

(For more news apart from Hydrabad fire accident, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement