ਪਹਿਲੀ ਮਹਿਲਾ ਬਟਾਲੀਅਨ ਦੇ ਗਠਨ ਨੂੰ ਪ੍ਰਵਾਨਗੀ ਮਗਰੋਂ ਸੌਂਪੀ ਗਈ ਜ਼ਿੰਮੇਵਾਰੀ 
Published : Nov 13, 2024, 10:31 pm IST
Updated : Nov 13, 2024, 10:31 pm IST
SHARE ARTICLE
Representative Image.
Representative Image.

ਹਵਾਈ ਅੱਡਿਆਂ, ਮੈਟਰੋ ਤੇ ਵੀ.ਆਈ.ਪੀ.ਜ਼ ਨੂੰ ਸੁਰੱਖਿਆ ਪ੍ਰਦਾਨ ਕਰੇਗੀ ਸੀ.ਆਈ.ਐਸ.ਐਫ਼. ਮਹਿਲਾ ਬਟਾਲੀਅਨ : ਅਮਿਤ ਸ਼ਾਹ 

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਧਵਾਰ ਨੂੰ ਕਿਹਾ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐੱਸ.ਐੱਫ.) ਦੀ ਜਲਦੀ ਹੀ ਗਠਿਤ ਹੋਣ ਵਾਲੀ ਮਹਿਲਾ ਬਟਾਲੀਅਨ ਹਵਾਈ ਅੱਡਿਆਂ ਅਤੇ ਮੈਟਰੋ ਰੇਲ ਵਰਗੇ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਸੁਰੱਖਿਆ ਅਤੇ ਕਮਾਂਡੋ ਦੇ ਰੂਪ ’ਚ ਵੀ.ਆਈ.ਪੀਜ਼ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਕੰਮ ਕਰੇਗੀ। 

ਕੇਂਦਰ ਸਰਕਾਰ ਨੇ ਸੋਮਵਾਰ ਨੂੰ ਵੀ.ਆਈ.ਪੀ.ਜ਼, ਹਵਾਈ ਅੱਡਿਆਂ ਅਤੇ ਹੋਰ ਮਹੱਤਵਪੂਰਨ ਅਦਾਰਿਆਂ ’ਤੇ ਬਲਾਂ ਦੀ ਵਧਦੀ ਤਾਇਨਾਤੀ ਦੇ ਮੱਦੇਨਜ਼ਰ ਸੀ.ਆਈ.ਐਸ.ਐਫ. ’ਚ 1,000 ਤੋਂ ਵੱਧ ਮੁਲਾਜ਼ਮਾਂ ਵਾਲੀ ਪਹਿਲੀ ਮਹਿਲਾ ਬਟਾਲੀਅਨ ਦੇ ਗਠਨ ਨੂੰ ਪ੍ਰਵਾਨਗੀ ਦੇ ਦਿਤੀ ਹੈ। 

ਸ਼ਾਹ ਨੇ ਕਿਹਾ, ‘‘ਰਾਸ਼ਟਰ ਨਿਰਮਾਣ ਦੇ ਸਾਰੇ ਖੇਤਰਾਂ ’ਚ ਔਰਤਾਂ ਦੀ ਹਿੱਸੇਦਾਰੀ ਵਧਾਉਣ ਦੇ ਮੋਦੀ ਜੀ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ’ਚ ਇਕ ਮਜ਼ਬੂਤ ਕਦਮ ਚੁੱਕਦੇ ਹੋਏ ਮੋਦੀ ਸਰਕਾਰ ਨੇ ਸੀ.ਆਈ.ਐਸ.ਐਫ. ਦੀ ਪਹਿਲੀ ਮਹਿਲਾ ਬਟਾਲੀਅਨ ਦੇ ਗਠਨ ਨੂੰ ਮਨਜ਼ੂਰੀ ਦੇ ਦਿਤੀ ਹੈ।’’

ਉਨ੍ਹਾਂ ਕਿਹਾ, ‘‘ਫੌਜ ਦੀ ਵਿਸ਼ੇਸ਼ ਟੁਕੜੀ ਵਜੋਂ ਸਥਾਪਿਤ ਕੀਤੀ ਜਾਣ ਵਾਲੀ ਮਹਿਲਾ ਬਟਾਲੀਅਨ ਹਵਾਈ ਅੱਡਿਆਂ ਅਤੇ ਮੈਟਰੋ ਰੇਲ ਵਰਗੇ ਦੇਸ਼ ਦੇ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਰੱਖਿਆ ਕਰਨ ਅਤੇ ਕਮਾਂਡੋ ਦੇ ਰੂਪ ਵਿਚ ਵੀ.ਆਈ.ਪੀ.ਜ਼ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਜ਼ਿੰਮੇਵਾਰ ਹੋਵੇਗੀ।’’

ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਯਕੀਨੀ ਤੌਰ ’ਤੇ ਦੇਸ਼ ਦੀ ਰੱਖਿਆ ਦੇ ਮਹੱਤਵਪੂਰਨ ਕਾਰਜ ’ਚ ਵਧੇਰੇ ਔਰਤਾਂ ਦੀ ਭਾਗੀਦਾਰੀ ਦੀਆਂ ਇੱਛਾਵਾਂ ਨੂੰ ਪੂਰਾ ਕਰੇਗਾ। ਸੀ.ਆਈ.ਐਸ.ਐਫ. ਦੇ ਸੱਤ ਫ਼ੀ ਸਦੀ ਤੋਂ ਵੱਧ ਜਵਾਨ ਔਰਤਾਂ ਹਨ। ਫੋਰਸ ਦੀ ਮੌਜੂਦਾ ਤਾਕਤ ਲਗਭਗ 1.80 ਲੱਖ ਹੈ। 

ਸੀ.ਆਈ.ਐਸ.ਐਫ., ਭਾਰਤ ’ਚ ਸੱਭ ਤੋਂ ਆਮ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ’ਚੋਂ ਇਕ ਹੈ, ਜਿਸ ਦੀ ਸਥਾਪਨਾ 1969 ’ਚ ਕੀਤੀ ਗਈ ਸੀ ਅਤੇ ਇਸ ਨੂੰ ਮਹੱਤਵਪੂਰਨ ਸਰਕਾਰੀ ਅਤੇ ਉਦਯੋਗਿਕ ਇਮਾਰਤਾਂ ਦੀ ਰਾਖੀ ਕਰਨ ਦਾ ਕੰਮ ਸੌਂਪਿਆ ਗਿਆ ਹੈ।

Tags: cisf

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement