ਕਾਂਗਰਸ ਵਲੋਂ ਮੱਧ ਪ੍ਰਦੇਸ਼ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼
Published : Dec 13, 2018, 1:11 pm IST
Updated : Dec 13, 2018, 1:11 pm IST
SHARE ARTICLE
Congress Claim submission to form government in Madhya Pradesh
Congress Claim submission to form government in Madhya Pradesh

ਕਾਂਗਰਸ ਦੇ ਸੀਨੀਅਰ ਆਗੂਆਂ ਕਮਲਨਾਥ ਅਤੇ ਜਯੋਤੀਰਾਦਿਤਯ ਸਿੰਧੀਆ ਨੇ ਦੁਪਹਿਰ ਸਮੇਂ ਰਾਜ ਭਵਨ ਵਿਚ ਜਾ ਕੇ ਰਾਜਪਾਲ ਆਨੰਦੀ ਬੇਨ ਪਟੇਲ ਕੋਲ ਸੂਬੇ ਵਿਚ ਸਰਕਾਰ ਬਣਾਉਣ.......

ਭੋਪਾਲ  : ਕਾਂਗਰਸ ਦੇ ਸੀਨੀਅਰ ਆਗੂਆਂ ਕਮਲਨਾਥ ਅਤੇ ਜਯੋਤੀਰਾਦਿਤਯ ਸਿੰਧੀਆ ਨੇ ਦੁਪਹਿਰ ਸਮੇਂ ਰਾਜ ਭਵਨ ਵਿਚ ਜਾ ਕੇ ਰਾਜਪਾਲ ਆਨੰਦੀ ਬੇਨ ਪਟੇਲ ਕੋਲ ਸੂਬੇ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿਤਾ। ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਅਤੇ ਸੂਬਾ ਕਾਂਗਰਸ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਤੇ ਗੁਣਾਂ ਤੋਂ ਸੰਸਦ ਮੈਂਬਰ ਸਿੰਧੀਆ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਅਪਣੀ ਪਾਰਟੀ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਨ੍ਹਾਂ ਨਾਲ ਦਿਗਵਿਜੇ ਸਿੰਘ, ਅਰੁਣ ਯਾਦਵ ਅਤੇ ਵਿਵੇਕ ਤਨਖ਼ਾ ਵੀ ਸਨ। 

ਕਰੀਬ 25 ਮਿੰਟ ਤਕ ਹੋਈ ਮੁਲਾਕਾਤ ਮਗਰੋਂ ਦੋਵੇਂ ਆਗੂ ਰਾਜ ਭਵਨ ਤੋਂ ਬਾਹਰ ਆਏ ਅਤੇ ਉਥੇ ਮੌਜੂਦ ਪੱਤਰਕਾਰਾਂ ਸਾਹਮਣੇ ਜਿੱਤ ਦਾ ਨਿਸ਼ਾਨ ਵਿਖਾਇਆ। ਸੂਬੇ ਦੀਆਂ 230 ਸੀਟਾਂ ਲਈ ਹੋਈਆਂ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ। ਕਾਂਗਰਸ 114 ਸੀਟਾਂ ਨਾਲ ਸੱਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ। ਸਰਕਾਰ ਬਣਾਉਣ ਲਈ ਉਸ ਨੂੰ ਦੋ ਸੀਟਾਂ ਦੀ ਲੋੜ ਹੈ। 15 ਸਾਲ ਤੋਂ ਸੱਤਾ 'ਤੇ ਕਾਬਜ ਭਾਜਪਾ 109 ਸੀਟਾਂ ਨਾਲ ਦੂਜੇ ਨੰਬਰ 'ਤੇ ਹੈ। ਕਾਂਗਰਸ ਦਾ ਦਾਅਵਾ ਹੈ ਕਿ ਉਸ ਕੋਲ ਬਸਪਾ ਅਤੇ ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਤੋਂ ਇਲਾਵਾ ਆਜ਼ਾਦ ਉਮੀਦਦਵਾਰਾਂ ਦਾ ਸਮਰਥਨ ਹੈ।

ਬਸਪਾ ਮੁਖੀ ਮਾਇਆਵਤੀ ਨੇ ਪਹਿਲਾਂ ਹੀ ਕਹਿ ਦਿਤਾ ਹੈ ਕਿ ਉਹ ਕਾਂਗਰਸ ਦਾ ਸਮਰਥਨ ਕਰੇਗੀ। ਸੂਬੇ ਵਿਚ ਬਸਪਾ ਦੇ ਦੋ ਆਗੂ ਵਿਧਾਇਕ ਬਣੇ ਹਨ। 
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਵੀ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿਤਾ ਹੈ। ਇਸ ਪਾਰਟੀ ਦਾ ਇਥੇ ਇਕ ਵਿਧਾਇਕ ਹੈ। ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਚੁਕੇ ਸ਼ਿਵਰਾਜ ਸਿੰਘ ਚੌਹਾਨ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕਰੇਗੀ ਕਿਉਂਕਿ ਉਸ ਕੋਲ ਬਹੁਮਤ ਨਹੀਂ। (ਏਜੰਸੀ) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement