
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਆਪਣੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਦੇ ਹੱਕ ਵਿਚ ਨਿਤਰ...
ਚੰਡੀਗੜ੍ਹ (ਭਾਸ਼ਾ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਆਪਣੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਦੇ ਹੱਕ ਵਿਚ ਨਿਤਰ ਆਏ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਤੇ ਕਾਂਗਰਸ ਸਰਕਾਰ ਨੇ ਤਾਂ ਮੈਨੂੰ ਵੀ ਨਹੀਂ ਬਖ਼ਸ਼ਿਆ। ਬਾਦਲ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦਿਆਲ ਸਿੰਘ ਭਲਾਮਾਣਸ ਆਗੂ ਹੈ ਅਤੇ ਕੈਪਟਨ ਸਰਕਾਰ ਨੇ ਉਸਨੂੰ ਝੂਠੇ ਮਾਮਲੇ ਵਿਚ ਫਸਾਇਆ ਹੈ।
ਪ੍ਰਕਾਸ਼ ਸਿੰਘ ਬਾਦਲ
ਤੋਤਾ ਸਿੰਘ ਵਰਗੇ ਸੀਨੀਅਰ ਨੇਤਾਵਾਂ ਦਾ ਹਵਾਲਾ ਦਿੰਦੇ ਹੋਏ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਦਾ ਕੋਈ ਮੰਤਰੀ ਅਤੇ ਸੀਨੀਅਰ ਆਗੂ ਨਹੀਂ ਬਖਸ਼ਿਆ। ਉਨ੍ਹਾਂ ਕਿਹਾ ਕਿ ਕੋਲਿਆਂਵਾਲੀ ਉਤੇ ਸਰਕਾਰ ਨੇ ਜੋ ਵਾਰ ਕੀਤਾ ਹੈ, ਅਸੀਂ ਦਿਆਲ ਸਿੰਘ ਦੇ ਹੱਕ ਵਿਚ ਖੜ੍ਹੇ ਹਾਂ। ਦੱਸ ਦਈਏ ਕਿ ਦਿਆਲ ਸਿੰਘ ਕੋਲਿਆਂਵਾਲੀ ਉਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੈ ਤੇ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿਤੀ ਸੀ।
ਪ੍ਰਕਾਸ਼ ਸਿੰਘ ਬਾਦਲ
ਅਦਾਲਤ ਨੇ ਕੋਲਿਆਂਵਾਲੀ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੋਇਆ ਹੈ ਪਰ ਅਜੇ ਤਕ ਕੋਲਿਆਂਵਾਲੀ ਦਾ ਕੁਝ ਪਤਾ ਨਹੀਂ ਹੈ। ਇਸਦੇ ਬਾਰੇ ਵਿਚ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਕੋਲਿਆਂਵਾਲੀ ਫਰਾਰ ਨਹੀਂ ਹਨ ਉਹ ਜਲਦੀ ਹੀ ਪੇਸ਼ ਹੋਣਗੇ।