
ਭ੍ਰਿਸ਼ਟਾਚਾਰ ਨੂੰ ਲੈ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖ਼ਿਲਾਫ਼ ...
ਨਵੀਂ ਦਿੱਲੀ (ਭਾਸ਼ਾ) : ਭ੍ਰਿਸ਼ਟਾਚਾਰ ਨੂੰ ਲੈ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੰਦੇ ਹੋਏ ਜਲਦ ਤੋਂ ਜਲਦ ਪੂਰੀ ਰੀਪੋਰਟ ਅਦਾਲਤ ਵਿਚ ਪੇਸ਼ ਕਰਨ ਨੂੰ ਕਿਹਾ ਹੈ । ਦੱਸ ਦੇਈਏ ਕਿ ਮਨਜੀਤ ਸਿੰਘ ਜੀ ਕੇ 'ਤੇ ’ਤੇ 51 ਲੱਖ ਰੁਪਏ ਦੇ ਕੈਸ਼, 82 ਹਜ਼ਾਰ ਕਿਤਾਬਾਂ ਤੇ ਫ਼ਰਜ਼ੀ ਕੰਪਨੀ ਬਣਾ ਕੇ ਘਪਲੇ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਵਿੱਚ ਮਨਜੀਤ ਸਿੰਘ ਜੀ ਕੇ ਸਮੇਤ ਅਮਰਜੀਤ ਪੱਪੂ ਤੇ ਹਰਜੀਤ ਸਿੰਘ ਨੂੰ ਮੁਲਜ਼ਮ ਕਰਾਰ ਦਿੱਤਾ ਗਿਆ।
ਦੋਸ਼ ਲੱਗਣ ਤੋਂ ਬਾਅਦ ਮਨਜੀਤ ਸਿੰਘ ਜੀ ਕੇ ਅਸਤੀਫਾ ਦੇ ਦਿੱਤਾ ਸੀ ਅਤੇ ਨਿਰਦੋਸ਼ ਹੋਣ ਦਾ ਦਾਅਵਾ ਕੀਤਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਉਸ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਸੁਣਵਾਈ ਕੀਤੀ ਗਈ ਸੀ। ਇਸ ਮੌਕੇ ਪੁਲਿਸ ਨੇ ਆਪਣੀ ਐਕਸ਼ਨ ਰਿਪੋਰਟ ਪੇਸ਼ ਕੀਤੀ ਸੀ ਤੇ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਫੈਸਲਾ ਰਾਖਵਾਂ ਰੱਖ ਲਿਆ ਸੀ। ਖੈਰ ਅਦਾਲਤ ਵੱਲੋਂ ਦਿੱਤੇ ਗਏ ਆਦੇਸ਼ਾਂ ਨਾਲ ਮਨਜੀਤ ਸਿੰਘ ਜੀ ਕੇ ਦੀਆਂ ਮੁਸ਼ਕਿਲਾਂ ਇਕ ਵਾਰ ਫੇਰ ਵੱਧ ਗਈਆਂ ਹਨ ਅਤੇ ਦੇਖਣਾ ਇਹ ਹੈ ਕਿ ਇਸ ਮਾਮਲੇ ਵਿਚ ਹੋਰ ਕਿਹੜਾ ਨਵਾਂ ਮੋੜ ਆਉਂਦਾ ਹੈ।