ਰਾਫ਼ੇਲ ਜਹਾਜ਼ ਸੌਦਾ ਮਾਮਲੇ ਵਿਚ ਸੁਪਰੀਮ ਕੋਰਟ ਕੱਲ੍ਹ ਮਤਲਬ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਏਗੀ। ਦੇਸ਼ ਵਿੱਚ ਸ਼ਾਇਦ ਹੀ ਕੋਈ...
ਨਵੀਂ ਦਿੱਲੀ (ਭਾਸ਼ਾ) : ਰਾਫ਼ੇਲ ਜਹਾਜ਼ ਸੌਦਾ ਮਾਮਲੇ ਵਿਚ ਸੁਪਰੀਮ ਕੋਰਟ ਕੱਲ੍ਹ ਮਤਲਬ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਏਗੀ। ਦੇਸ਼ ਵਿੱਚ ਸ਼ਾਇਦ ਹੀ ਕੋਈ ਅਜਿਹਾ ਵਿਅਕਤੀ ਹੋਵੇਗਾ ਜਿਹੜਾ ਰਾਫ਼ੇਲ ਸੌਦੇ ਤੋਂ ਵਾਕਫ਼ ਨਾ ਹੋਵੇ। ਇਸ ਮੁੱਦੇ ਉਤੇ ਕਾਂਗਰਸ ਨੇ ਭਾਜਪਾ ਨੂੰ ਕਈ ਵਾਰੀ ਅਪਣੇ ਘੇਰੇ ਵਿਚ ਲਿਆ ਹੈ। ਕਾਂਗਰਸ ਦਾ ਇਲਜ਼ਾਮ ਹੈ ਕਿ ਇਸ ਸੌਦੇ ਵਿਚ ਕਈ ਗੜਬੜੀਆਂ ਕੀਤੀਆਂ ਗਈਆਂ ਹਨ ਅਤੇ ਭ੍ਰਿਸ਼ਟਾਚਾਰ ਹੋਇਆ ਹੈ।
Supreme Court will tomorrow pronounce the judgment in #Rafale deal case pic.twitter.com/ho7anXqjBF
— ANI (@ANI) December 13, 2018
ਕਾਂਗਰਸ ਨੇ ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਮੋਦੀ ਉਤੇ ਗੜਬੜੀ ਕਰਨ ਦਾ ਇਲਜ਼ਾਮ ਲਗਾਇਆ ਹੈ। ਫ਼ਿਲਹਾਲ ਇਹ ਮਾਮਲਾ ਸੁਪਰੀਮ ਕੋਰਟ ਦੇ ਵਿਚਾਰ ਦੇ ਅਧੀਨ ਹੈ। ਸੁਪਰੀਮ ਕੋਰਟ ਇਸ ਮਾਮਲੇ ਵਿਚ ਕੱਲ੍ਹ ਫ਼ੈਸਲਾ ਸੁਣਾਏਗੀ।