
ਜੇਪੀ ਨੱਡਾ ਨੇ ਟਵੀਟ ਕਰ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ, ‘ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਣ ‘ਤੇ ਮੈਂ ਟੈਸਟ ਕਰਵਾਇਆ ਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ। ਡਾਕਟਰ ਦੀ ਸਲਾਹ ‘ਤੇ ਘਰੇਲੂ ਕੁਆਰੰਟੀਨ ਵਿਚ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ’।
Tweet
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ, ਜੋ ਵੀ ਲੋਕ ਪਿਛਲੇ ਕੁਝ ਦਿਨਾਂ ‘ਚ ਉਹਨਾਂ ਦੇ ਸੰਪਰਕ ਵਿਚ ਆਏ ਹਨ, ਉਹ ਅਪਣੀ ਜਾਂਚ ਕਰਾਉਣ ਤੇ ਕੁਆਰੰਟੀਨ ਹੋ ਜਾਣ।